ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕਰਨ ਦਾ ਐਲਾਨ
ਫ਼ਤਹਿਗੜ੍ਹ ਸਾਹਿਬ, 4 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ...