ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ
ਚੰਡੀਗੜ੍ਹ, 6 ਅਕਤੂਬਰ : ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ 2024 ਦੇ ਸਬੰਧ ਵਿੱਚ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ "ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ" (ਐਲ.ਬੀ.ਪੀ.ਏ.ਐਮ.ਐਸ) ਨਾਮ ਦੀ ਇੱਕ ਨਵੀਂ ਆਨਲਾਈਨ ਐਪਲੀਕੇਸ਼ਨ ਤਿਆਰ ਕੀਤੀ ਹੈ। ਦੱਸਣਯੋਗ ਹੈ ਕਿ ਇਹ ਐਪਲੀਕੇਸ਼ਨ ਕਮਿਸ਼ਨ ਦੀ ਵੈੱਬਸਾਈਟ sec.punjab.gov.in 'ਤੇ ਉਪਲੱਬਧ ਹੈ।।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਜਿਵੇਂ ਕਿ ਪੰਚਾਇਤੀ ਅਤੇ ਨਗਰ ਨਿਗਮ ਦੀਆਂ ਚੋਣਾਂ ਦੇ ਵਿਸ਼ੇਸ਼ ਸੰਦਰਭ ਵਿੱਚ ਚੋਣ ਪ੍ਰਕਿਰਿਆ ਦੇ ਆਧੁਨਿਕੀਕਰਨ ਲਈ ਇਹ ਇੱਕ ਨਵੀਂ ਪਹਿਲਕਦਮੀ ਹੈ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੇ ਭਾਰਤੀ ਚੋਣ ਕਮਿਸ਼ਨ ਵੱਲੋਂ ਅਪਣਾਏ ਜਾ ਰਹੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦਾ ਫੈਸਲਾ ਲਿਆ ਹੈ ਤਾਂ ਜੋ ਲੋਕਲ ਬਾਡੀਜ਼ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਐਲ.ਬੀ.ਪੀ.ਏ.ਐਮ.ਐਸ. ਐਪਲੀਕੇਸ਼ਨ ਦੀ ਸ਼ੁਰੂਆਤ ਨਾਲ ਚੋਣ ਪ੍ਰਬੰਧਨ ਪ੍ਰਣ...