
ਭਾਜਪਾ ਸਰਕਾਰ ਪੰਜਾਬ ਨੂੰ ਆਪਣਾ ਪੈਸਾ ਕਿਉਂ ਨਹੀਂ ਦੇ ਰਹੀ: ਮਲਵਿੰਦਰ ਕੰਗ
ਚੰਡੀਗੜ੍ਹ, 21 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਆਯੁਸ਼ਮਾਨ ਯੋਜਨਾ ਦੇ ਬਕਾਇਆ ਫੰਡਾਂ ਬਾਰੇ ਭਾਜਪਾ ਪ੍ਰਧਾਨ ਅਤੇ ਸਿਹਤ ਮੰਤਰੀ ਜੇਪੀ ਨੱਡਾ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਕੰਗ ਨੇ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ 'ਤੇ ਅਫਸੋਸ ਜ਼ਾਹਰ ਕਰਦਿਆਂ ਨੱਡਾ ਨੂੰ ਸੂਬੇ ਦੇ ਬਕਾਏ ਵੱਖ-ਵੱਖ ਫੰਡਾਂ ਦੀ ਵੀ ਯਾਦ ਦਿਵਾਈ।
ਸ਼ਨੀਵਾਰ ਨੂੰ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਕੁੱਲ 376 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 220 ਕਰੋੜ ਰੁਪਏ ਕੇਂਦਰ ਸਰਕਾਰ ਦੇ ਬਕਾਇਆ ਹਨ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਲਈ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਫੰਡਾਂ ਵਿੱਚ 950 ਕਰੋੜ ਰੁਪਏ ਰੋਕੇ ਹੋਏ ਹਨ।
ਕੰਗ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਤੋਂ ਇਲਾਵਾ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਅਤੇ ਮੰਡੀ ਵਿਕਾਸ ਫੰਡ ਵੀ ਰੋਕੇ ਹੋਏ ਹਨ। ਉਨ੍ਹਾਂ ਕਿਹਾ ਕਿ ਆਰਡ...