
ਡੱਲੇਵਾਲਾ ਦੇ ਮਰਨ ਵਰਤ ਤੋਂ ਹਰਕਤ ‘ਚ ਆਈ ਕੇਂਦਰ ਸਰਕਾਰ
ਖਨੌਰੀ, 18 ਜਨਵਰੀ : ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਸ਼ੁੱਕਰਵਾਰ ਰਾਤ ਨੂੰ ਡੱਲੇਵਾਲ ਨੂੰ 3-4 ਵਾਰ ਉਲਟੀਆਂ ਆਈਆਂ। ਪਹਿਲਾਂ ਉਹ 2 ਲੀਟਰ ਤੱਕ ਪਾਣੀ ਪੀ ਰਹੇ ਸਨ, ਪਰ ਹੁਣ ਇੱਕ ਲੀਟਰ ਤੋਂ ਵੀ ਘੱਟ ਪਾਣੀ ਪੀ ਰਹੇ ਹਨ।ਸ਼ਨੀਵਾਰ ਨੂੰ ਕੇਂਦਰ ਸਰਕਾਰ ਦਾ ਪ੍ਰਤੀਨਿਧੀ ਮੰਡਲ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਪ੍ਰਿਆ ਰੰਜਨ ਦੀ ਅਗਵਾਈ ਵਿੱਚ ਖਨੌਰੀ ਸਰਹੱਦ 'ਤੇ ਪਹੁੰਚਿਆ। ਇੱਥੇ ਉਨ੍ਹਾਂ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕੀਤੀ। ਪ੍ਰਤੀਨਿਧੀ ਮੰਡਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।ਉੱਥੇ ਹੀ ਖਨੌਰੀ ਅਤੇ ਸ਼ੰਭੂ ਮੋਰਚੇ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਪਟਿਆਲਾ ਦੇ ਪਾਤੜਾ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਰਣਨੀਤੀ ਬਣਾਈ ਗਈ, ਪਰ SKM ਅਤੇ ਸ਼ੰਭੂ-ਖਨੌਰੀ ਸਰਹੱਦ ਦੇ ਆਗੂਆਂ ...