
ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ : ਭਗਵੰਤ ਮਾਨ
ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।
ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹ...