
ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਚੰਡੀਗੜ੍ਹ, 23 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।
ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ...