
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਕਿਸਾਨਾਂ ਵਿਰੁੱਧ ਦਰਜ 25 ਐਫ.ਆਈ.ਆਰਜ਼. ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਹੋਰ ਐਫ.ਆਈ.ਆਰਜ਼. ਵੀ ਪ੍ਰਕਿਰਿਆ ਅਧੀਨ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਪੰਜਾਬ ਖੇਤੀ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਪੰਜਾਬ ਖੇਤੀਬਾੜੀ ਨੀਤੀ ਸਬੰਧੀ ਉਨ੍ਹਾਂ ਦੀਆਂ ਚਿੰਤਾਵਾਂ ਬਾਰੇ ਜਾਨਣਾ ਅਤੇ ਸੁਝਾਅ ਲੈਣਾ ਸੀ।
ਇਸ ਮੀਟਿੰਗ ਵਿੱਚ ਬੀ.ਕੇ.ਯੂ. (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਇੱਕ ਵਫ਼ਦ ਸ਼ਾਮਲ ਹੋਇਆ ਜਿਸ ਵਿੱਚ ਜੋਰਾ ਸਿੰਘ ਨਸਰਾਲੀ, ਲਛਮਣ ਸੇਵੇਵਾਲਾ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਸ...