
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ, ਮਿੱਲ ਮਾਲਕਾਂ ਦੀ ਹੜਤਾਲ ਖਤਮ
ਚੰਡੀਗੜ੍ਹ, 5 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸੂਬਾ ਸਰਕਾਰ ਦੁਆਰਾ ਸ਼ੈਲਰ ਮਾਲਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਭਾਰਤ ਸਰਕਾਰ ਕੋਲ ਉਠਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਸੂਬੇ ਦੀ ਮਿੱਲਰ ਐਸੋਸੀਏਸ਼ਨ ਨੇ ਆਪਣਾ ਅੰਦੋਲਨ ਖਤਮ ਕਰ ਦਿੱਤਾ।ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭਾਰਤ ਸਰਕਾਰ ਕੋਲ ਫਸਲ ਦੀ ਸਟੋਰੇਜ ਦੀ ਘਾਟ ਦਾ ਮੁੱਦਾ ਉਠਾਇਆ ਹੈ ਜਿਸ ਤੋਂ ਬਾਅਦ ਕੇਂਦਰ ਸਰਕਾਰ ਦਸੰਬਰ, 2024 ਤੱਕ ਸੂਬੇ ਵਿੱਚ 40 ਲੱਖ ਟਨ ਥਾਂ ਖਾਲੀ ਕਰਨ ਅਤੇ ਮਾਰਚ, 2025 ਤੱਕ 90 ਲੱਖ ਟਨ ਜਗ੍ਹਾ ਖਾਲੀ ਕਰਨ ਲਈ ਪਹਿਲਾਂ ਹੀ ਸਹਿਮਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਇਸ ਸਬੰਧੀ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਲਿਖਤੀ ਭਰੋਸਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਫ.ਸੀ.ਆਈ. ਨੇ ਸੂਬੇ ਵਿੱਚੋਂ ਇਸ ਮਹੀਨੇ ਦੇ ਅੰਤ ਤੱਕ 15 ਲੱਖ ਟਨ ਕਣਕ ਅਤੇ ਝੋਨੇ ਦੀ ਢੋਆ-ਢੁਆਈ ਲਈ ਯੋਜਨਾ ਪਹਿਲਾਂ ਹੀ ਸੌਂਪ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮਾਲਕੀ/ਭਾੜੇ ਦੇ ਗੋਦਾਮਾਂ ਵਿੱਚ 48 ਲੱਖ ਕਣਕ ਭੰਡਾਰ...