ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ 'ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ ਮੰਤਰੀ, ਜਿਨ੍ਹਾਂ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ, ਨੇ ਇਹ ਐਲਾਨ ਪੰਜਾਬ ਮਾਈਨਿੰਗ ਪੋਰਟਲ 'ਤੇ ਲੈਂਡਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ) ਅਤੇ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਲਈ ਆਨਲਾਈਨ ਅਰਜ਼ੀ ਫਾਰਮਾਂ ਦੀ ਸ਼ੁਰੂਆਤ ਮੌਕੇ ਕੀਤੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਦਾ ਮੁੱਖ ਉਦੇਸ਼ ਜ਼ਮੀਨ ਮਾਲਕਾਂ ਨੂੰ ਸਮਰੱਥ ਬਣਾਉਣਾ ਹੈ ਕਿਉਂਕਿ ਇਸ ਨਵੇਂ ਢਾਂਚੇ ਤਹਿਤ ਜ਼ਮੀਨ ਮਾਲਕਾਂ ਨੂੰ ਹੁਣ ਨੀਲਾਮੀ ਤੋਂ ਬਿਨਾਂ ਆਪਣੀ ਜ਼ਮੀਨ ਤੋਂ ਰੇਤ ਅਤੇ ਬਜਰੀ ਕੱਢਣ ਦਾ ਸਿੱਧਾ ਅਧਿਕਾਰ ਹੋਵੇਗਾ। ਇਸ ਤੋਂ ਇਲਾਵਾ ਨਵੀਂ ਮਾਈਨਿੰਗ ਨੀਤੀ ਵਿੱਚ ਮਾਈਨਿੰਗ ਸਾ...