Saturday, March 22Malwa News
Shadow

Tag: new pr program

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ : ਕੇਅਰਗਿਵਰ ਦਾ ਨਵਾਂ ਪਾਈਲਟ ਪ੍ਰੋਗਰਾਮ

ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖਬਰੀ : ਕੇਅਰਗਿਵਰ ਦਾ ਨਵਾਂ ਪਾਈਲਟ ਪ੍ਰੋਗਰਾਮ

Punjab News
ਓਟਾਵਾ : ਕੈਨੇਡਾ ਸਰਕਾਰ ਨੇ ਘਰਾਂ ਵਿਚ ਕੰਮ ਕਰਨ ਅਤੇ ਬੱਚਿਆਂ ਜਾਂ ਬਜੁਰਗਾਂ ਅਤੇ ਅੰਗਹੀਣਾ ਦੀ ਸਾਂਭ ਸੰਭਾਲ ਲਈ 'ਕੇਅਰ ਗਿਵਰ' ਦਾ ਨਵਾਂ ਪ੍ਰੋਗਰਾਮ ਸ਼ੁਰੂ ਕੀਤਾ ਹੈ। ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਮਾਰਕ ਮਿਲਰ ਨੇ ਦੱਸਿਆ ਕਿ ਕੈਨੇਡਾ ਵਿਚ ਵਿਦੇਸ਼ਾਂ ਤੋਂ ਆ ਕੇ ਕੈਨੇਡੀਅਨ ਪਰਿਵਾਰਾਂ ਦੀ ਹੈਲਪ ਕਰਨ ਵਾਲੇ ਲੋਕਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਦੀ ਸਹਾਇਤਾ ਨਾਲ ਹੀ ਕੈਨੇਡਾ ਦੇ ਲੋਕ ਆਪਣੇ ਕੰਮਾਂ ਕਾਰਾਂ ਵਿਚ ਪੂਰਾ ਸਮਾਂ ਲਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ਤੋਂ ਆ ਕੇ ਕੈਨੇਡਾ ਦੇ ਪਰਿਵਾਰਾਂ ਵਿਚ ਬੱਚਿਆਂ ਅਤੇ ਬਜੁਰਗਾਂ ਦੀ ਸਾਂਭ ਸੰਭਾਲ ਕਰਨ ਲਈ ਸਰਕਾਰ ਨੇ ਨਵਾਂ ਪਾਈਲਟ ਪ੍ਰੋਗਰਾਮ ਸ਼ੁਰੂ ਕੀਤਾ ਹੈ।ਇਮੀਗਰੇਸ਼ਨ ਮੰਤਰੀ ਨੇ ਦੱਸਿਆ ਕਿ ਇਸ ਮਹੀਨੇ ਦੇ ਅਖੀਰ ਤੱਕ ਹੋਮ ਚਾਈਲਡ ਕੇਅਰ ਪ੍ਰੋਵਾਈਡਰ ਪਾਈਲਟ ਅਤੇ ਹੋਮ ਸੁਪੋਰਟ ਵਰਕਰ ਪਾਈਲਟ ਪ੍ਰੋਗਰਾਮ ਖਤਮ ਹੋ ਰਹੇ ਹਨ। ਇਸ ਲਈ ਉਨ੍ਹਾਂ ਨੇ ਐਲਾਨ ਕੀਤਾ ਕਿ ਹੁਣ ਇਨਹੈਂਸਡ ਕੇਅਰ ਗਿਵਰ ਪਾਈਲਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਕੈਨੇਡਾ ਦੇ ਪਰਿਵਾਰਾਂ ਵਿਚ ਕੰਮ ਕਰਨ ਵਾਲੇ ਵਿਦੇਸ਼ੀ ਲੋਕ ਆਪਣਾ ਕੰਮ ਜਾਰੀ ਰੱਖ ਸਕਣਗੇ। ਇਸ ਨਵੇਂ ਪ੍ਰ...