Sunday, March 23Malwa News
Shadow

Tag: news headlines

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ

Hot News
ਚੰਡੀਗੜ੍ਹ, 12 ਸਤੰਬਰ : ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ ਦੀ ਚੋਣ ਲਈ ਵੋਟਾਂ ਪਾ ਸਕਦੇ ਹਨ। ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ 2020 ਵਿੱਚ ਵੀ ਜਦੋਂ ਉਨ੍ਹਾਂ ਨੇ ਕਮੇਟੀ ਵਿੱਚ ਬਤੌਰ ਮੈਂਬਰ ਸੇਵਾ ਨਿਭਾਈ ਸੀ ਤਾਂ ਉਸ ਵੇਲੇ ਵੀ ਉਹ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਤ ਇਕਲੌਤੇ ਦੂਜੇ ਸੰਸਦ ਮੈਂਬਰ ਸਨ। ਇਹ ਇੱਕ ਇਤਿਹਾਸਕ ਪਲ ਇਸ ਕਰਕੇ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਯੂ.ਕੇ. ਸ...
ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ

Punjab News
ਚੰਡੀਗੜ੍ਹ, 12 ਸਤੰਬਰ: ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ।ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇ...