Friday, September 19Malwa News
Shadow

Tag: parliament election

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ

Breaking News
ਚੰਡੀਗੜ੍ਹ, 25 ਅਪ੍ਰੈਲ: ਲੋਕ ਸਭਾ ਚੋਣਾਂ 2024 ਦੌਰਾਨ ਸੂਬੇ ਵਿੱਚ ਚੋਣ ਮਰਿਆਦਾ ਨੂੰ ਕਾਇਮ ਰੱਖਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਨਫੋਰਸਮੈਂਟ ਏਜੰਸੀਆਂ ਨੇ ਵਿਆਪਕ ਕਾਰਵਾਈ ਕਰਦਿਆਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 321.51 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ ਅਤੇ ਹੋਰ ਸਮਾਨ ਜ਼ਬਤ ਕੀਤਾ ਹੈ।  ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹੁਣ ਤੱਕ ਕੁੱਲ 321.51 ਕਰੋੜ ਰੁਪਏ ਦੀਆਂ ਬਰਾਮਦਗੀਆਂ  ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 6.89 ਕਰੋੜ ਰੁਪਏ ਦੀ ਨਕਦੀ, 14.93 ਕਰੋੜ ਰੁਪਏ ਕੀਮਤ ਦੀ 22.8 ਲੱਖ ਲੀਟਰ ਸ਼ਰਾਬ, 287.23 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 11.37 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.09 ਕਰੋੜ ਰੁਪਏ ਦਾ ਹੋਰ ਸਮਾਨ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਨ੍ਹਾਂ ਬਰਾਮਦਗੀਆਂ ਵਿੱਚ  ਪੰਜਾਬ ਪੁਲਿਸ ਵੱਲੋਂ ਸਭ ਤੋਂ ਵੱਧ 276.19 ਕਰੋੜ ਰੁਪਏ, ਸੀਮਾ ਸੁਰੱਖਿਆ ਬਲ ਵੱਲੋਂ 22.85 ਕਰੋੜ ਰੁਪਏ, ਆਬਕਾਰੀ ਵਿਭ...