
ਅਰਬਾਂਪਤੀ ਲੋਕ ਹਨ ਪੰਜਾਬ ‘ਚ ਚੋਣਾ ਲੜ ਰਹੇ ਉਮੀਦਵਾਰ : ਦੇਖੋ ਕੌਣ ਹੈ ਸਭ ਤੋਂ ਅਮੀਰ?
ਚੰਡੀਗੜ੍ਹ 26 ਅਕਤੂਬਰ : ਪੰਜਾਬ ਵਿੱਚ 4 ਸੀਟਾਂ ਲਈ ਉਪ-ਚੋਣਾਂ ਵਾਸਤੇ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਖਤਮ ਹੋ ਗਈ ਹੈ। ਸ਼ੁੱਕਰਵਾਰ ਤੱਕ 60 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ ਹਨ। ਅਕਾਲੀ ਦਲ ਦੇ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਪੰਜਾਬ ਵਿੱਚ 3 ਮੁੱਖ ਪਾਰਟੀਆਂ 4 ਸੀਟਾਂ 'ਤੇ ਉਮੀਦਵਾਰ ਉਤਾਰ ਚੁੱਕੀਆਂ ਹਨ। ਆਓ ਦੇਖਦੇ ਹਾਂ ਇਨ੍ਹਾਂ ਵਿਚੋਂ ਕਿਹੜੇ ਉਮੀਦਵਾਰ ਕਿੰਨੇ ਅਮੀਰ ਹਨ। ਸਾਰੇ ਉਮੀਦਵਾਰਾਂ ਵਿਚੋਂ ਭਾਜਪਾ ਦੇ ਉਮੀਦਵਾਰ ਕੇਵਲ ਢਿੱਲੋਂ ਸਭ ਤੋਂ ਅਮੀਰ ਹਨ, ਜਿਨ੍ਹਾਂ ਕੋਲ ਲੱਖਾਂ ਰੁਪਏ ਦੀਆਂ ਘੜੀਆਂ ਅਤੇ ਕਰੋੜਾਂ ਰੁਪਏ ਦਾ ਸੋਨਾ ਹੈ, ਪਰ ਫਿਰ ਵੀ ਉਨ੍ਹਾਂ ਨੇ ਆਪਣੀ ਕਾਰ ਨਹੀਂ ਰੱਖੀ।3 ਪਾਰਟੀਆਂ ਦੇ 12 ਉਮੀਦਵਾਰਾਂ ਨੇ ਆਪਣੇ ਹਲਫ਼ਨਾਮੇ ਦਾਖਲ ਕੀਤੇ ਹਨ। ਇਨ੍ਹਾਂ ਵਿੱਚ 3 ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਹਨ। ਇਨ੍ਹਾਂ ਵਿੱਚ ਭਾਜਪਾ ਦੇ ਰਵਿ ਕਰਨ ਸਿੰਘ ਕਾਹਲੋਂ, ਮਨਪ੍ਰੀਤ ਬਾਦਲ ਅਤੇ 'ਆਪ' ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਸ਼ਾਮਲ ਹਨ। ਇਨ੍ਹਾਂ ਸਾਰਿਆਂ ਦੇ ਕੇਸਾਂ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਹੈ।2 ਅਜਿਹੇ ਉਮੀਦਵਾਰ ਹਨ, ਜਿਨ੍...