
ਅੰਮ੍ਰਿਤਸਰ ਦੇ ਨਵੇਂ ਮੇਅਰ ਨੇ ਆਹੁਦਾ ਸੰਭਾਲਿਆ
ਅੰਮ੍ਰਿਤਸਰ, 28 ਜਨਵਰੀ : ਨਗਰ ਨਿਗਮ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਆਮ ਆਦਮੀ ਪਾਰਟੀ ਦੇ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਅੱਜ ਮੇਅਰ ਦਾ ਆਹੁਦਾ ਸੰਭਾਲਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਮੌਕੇ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਅਤੇ ਵਿਧਾਇਕ ਵੀ ਹਾਜਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਅੰਮ੍ਰਿਤਸਰ ਦੇ ਇਤਿਹਾਸ ਵਿਚ ਇਕ ਅਜਿਹਾ ਦਿਨ ਹੈ, ਜਦੋਂ ਅੰਮ੍ਰਿਤਸਰ ਦੇ ਵਿਕਾਸ ਦਾ ਨਵਾਂ ਅਧਿਆਇ ਸ਼ੁਰੂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੇਅਰ ਅਤੇ ਕੌਂਸਲਰ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਪੂਰੇ ਉੱਤਰਨਗੇ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਵਿਕਾਸ ਦੇ ਨਾਂ 'ਤੇ ਵੱਡੇ ਘਪਲੇ ਕਰਦੀਆਂ ਰਹੀਆਂ ਹਨ ਅਤੇ ਲੋਕਾਂ ਨੂੰ ਸੁਪਨੇ ਵਿਖਾ ਕੇ ਵੋਟਾਂ ਬਟੋਰਦੀਆਂ ਰਹੀਆਂ ਹਨ। ਇਹ ਪਹਿਲੀ ਵਾਰ ਹੈ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਪੂਰੀ ਤਰਾਂ ਪਾਰਦਰਸ਼ਤਾ ਆਈ ਹੈ। ਇਸ ਮੌਕੇ ਨਵੇਂ ਬਣੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਯਕੀਨ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾ...