
ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ 'ਆਪ' ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ 'ਆਪ' ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ 'ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡ...