Thursday, November 6Malwa News
Shadow

Tag: punjab election

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਫਐਮਜੀਜ਼ ਦੇ ਬਿਹਤਰ ਭਵਿੱਖ ਲਈ ਵਚਨਬੱਧ

Punjab News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ (ਐਫ.ਐਮ.ਜੀਜ਼) ਦੇ ਬਿਹਤਰ ਭਵਿੱਖ ਲਈ ਵਚਨਬੱਧਤਾ ਪ੍ਰਗਟਾਉਂਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਐਫਐਮਜੀਜ਼ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸਕੀ ਮੁੱਦਿਆਂ ਦੇ ਹੱਲ ਲਈ ਇੰਟਰਨਸ਼ਿਪ ਅਲਾਟ ਕਰਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਐਫਐਮਜੀਜ਼ ਲਈ ਵੱਧ ਤੋਂ ਵੱਧ ਉਪਲਬਧ ਇੰਟਰਨਸ਼ਿਪ ਸਲਾਟ ਯਕੀਨੀ ਕਰਾਉਣ ਲਈ ਪੰਜਾਬ ਅਤੇ ਚੰਡੀਗੜ੍ਹ ਭਰ ਦੀਆਂ ਮੈਡੀਕਲ ਸੰਸਥਾਵਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਸਾਰੇ ਯੋਗ ਗ੍ਰੈਜੂਏਟ ਵਿਦਿਆਰਥੀ ਤੁਰੰਤ ਆਪਣੀ ਇੰਟਰਨਸ਼ਿਪ ਸ਼ੁਰੂ ਕਰ ਸਕਣ...
ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। https://youtu.be/Y8QKidxMO...
ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੋਹਿੰਦਰ ਭਗਤ ਨੂੰ  ਬਣਾਇਆ ਉਮੀਦਵਾਰ

Punjab News
ਜਲੰਧਰ, 17 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਮੋਹਿੰਦਰ ਭਗਤ ਨੂੰ ਉਮੀਦਵਾਰ ਐਲਾਨਿਆ ਹੈ। ਸੋਮਵਾਰ ਨੂੰ ਪਾਰਟੀ ਨੇ ਆਪਣੇ ‘ਐਕਸ’ ਅਕਾਊਂਟ ਰਾਹੀਂ ਇਸ ਦਾ ਰਸਮੀ ਐਲਾਨ ਕੀਤਾ। ਮੋਹਿੰਦਰ ਭਗਤ 2023 ਦੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵੇਲੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਨ੍ਹਾਂ ਨੇ ਭਾਜਪਾ ਦੀ ਟਿਕਟ 'ਤੇ ਜਲੰਧਰ ਪੱਛਮੀ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਨ੍ਹਾਂ ਨੂੰ ਲਗਭਗ 37000 ਵੋਟਾਂ ਮਿਲੀਆਂ ਸਨ।  ਉਹ 1997 ਤੋਂ 1999 ਤੱਕ ਪੰਜਾਬ ਭਾਜਪਾ ਦੇ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਸਨ। ਉਹ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਉਹ ਅਕਾਲੀ-ਭਾਜਪਾ ਸਰਕਾਰ ਦੌਰਾਨ 2007 ਤੋਂ 2011 ਤੱਕ ਪੰਜਾਬ ਮੀਡੀਅਮ ਇੰਡਸਟਰੀਜ਼ ਬੋਰਡ ਦੇ ਚੇਅਰਮੈਨ ਵੀ ਸਨ। ਉਨ੍ਹਾਂ ਦਾ ਉਮੀਦਵਾਰ ਬਣਨ ਨਾਲ ਯਕੀਨੀ ਤੌਰ 'ਤੇ ਆਮ ਆਦਮੀ ਪਾਰਟੀ ਮਜ਼ਬੂਤ ਹੋਵੇਗੀ। ਇਹ ਸੀਟ ਆਮ ਆਦਮੀ...
ਫਤਿਹਗੜ੍ਹ ਸਾਹਿਬ ਦੇ ਆਪ ਵਰਕਰਾਂ ਨਾਲ ਕੀਤੀ ਮੀਟਿੰਗ

ਫਤਿਹਗੜ੍ਹ ਸਾਹਿਬ ਦੇ ਆਪ ਵਰਕਰਾਂ ਨਾਲ ਕੀਤੀ ਮੀਟਿੰਗ

Punjab News
ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਅਤੇ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਵੀ ਹਾਜ਼ਰ ਸਨ। ਪਾਰਟੀ ਭਾਵੇਂ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਚੋਣਾਂ ਹਾਰ ਗਈ, ਪਰ ਦੋਵੇਂ ਲੋਕ ਸਭਾ ਹਲਕਿਆਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਕਾਫ਼ੀ ਬਿਹਤਰ ਰਹੀ ਹੈ। ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਜ਼ਮੀਨੀ ਪੱਧਰ 'ਤੇ ਕੰਮ ਕਰਨ ਲਈ ਕਿਹਾ। ਮੁੱਖ ਮੰਤਰੀ ਨੇ ਚੋਣਾਂ ਦੌਰਾਨ ‘ਆਪ’ ਵਰਕਰਾਂ ਦੀ ਸਖ਼ਤ ਮਿਹਨਤ ਅਤੇ ਲਗਨ ਲਈ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਵਰਕਰ...
10 ਜੁਲਾਈ ਨੂੰ ਪੈਣਗੀਆਂ ਜਲੰਧਰ ਹਲਕੇ ਲਈ ਵੋਟਾਂ

10 ਜੁਲਾਈ ਨੂੰ ਪੈਣਗੀਆਂ ਜਲੰਧਰ ਹਲਕੇ ਲਈ ਵੋਟਾਂ

Hot News
ਚੰਡੀਗੜ੍ਹ, 10 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਸਿਬਿਨ ਸੀ ਨੇ ਦੱਸਿਆ ਕਿ 14 ਜੂਨ(ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ  24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ।ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯ...
ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਕੀਤੀ ਮੀਟਿੰਗ

Punjab News
ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਠਿੰਡਾ ਅਤੇ ਫ਼ਰੀਦਕੋਟ ਦੇ ‘ਆਪ’ ਆਗੂਆਂ ਨਾਲ ਮੀਟਿੰਗ ਕਰਕੇ ਇਲਾਕੇ ਦੇ ਲੋਕਾਂ ਦੇ ਮਸਲਿਆਂ ਅਤੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ।  ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ 'ਤੇ ਲਿਖਿਆ, ''ਅੱਜ ਬਠਿੰਡਾ ਤੇ ਫ਼ਰੀਦਕੋਟ ਲੋਕ ਸਭਾ ਹਲਕੇ ਦੇ ਵਿਧਾਇਕਾਂ, ਚੇਅਰਮੈਨਾਂ, ਅਹੁਦੇਦਾਰਾਂ ਤੇ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਤੇ ਦੋਵੇਂ ਹਲਕੇ ਦੇ ਮਸਲਿਆਂ 'ਤੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ... ਸਾਰਿਆਂ ਨੂੰ ਹੋਰ ਤਕੜੇ ਹੋਕੇ ਲੋਕਾਂ ਦੇ ਕੰਮ ਕਰਨ ਨੂੰ ਕਿਹਾ।" ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਚੰਗਾ ਕੰਮ ਕਰਦੇ ਰਹਿਣ ਲਈ ਕਿਹਾ ਅਤੇ ਜ਼ਮੀਨੀ ਪੱਧਰ 'ਤੇ ਹੋਰ ਵੀ ਸਖ਼ਤ ਮਿਹਨਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲੋਕ ਸਭਾ ਚੋਣਾਂ ਦੌਰਾਨ 'ਆਪ' ਵਰਕਰਾਂ ਦੇ ਸਮਰਪਣ ਦੀ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਧੰਨਵਾਦ ਕੀਤਾ।...
ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

Breaking News
ਚੰਡੀਗੜ੍ਹ, 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ 'ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ...
ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

ਪੰਜਾਬ ਵਿਚ ਸ਼ਾਮ ਤੱਕ 56 ਪ੍ਰਤੀਸ਼ਤ ਵੋਟਿੰਗ

Breaking News
ਚੰਡੀਗੜ੍ਹ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿਚ ਅੱਜ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ। ਬਠਿੰਡਾ ਜਿਲੇ ਵਿਚ ਸਭ ਤੋਂ ਵੱਧ ਵੋਟਿੰਗ ਹੋਈ। ਸ਼ਾਮ ਨੂੰ ਪ੍ਰਾਸਤ ਅੰਕੜਿਆਂ ਅਨੁਸਾਰ ਸ਼ਾਮ 6 ਵਜੇ ਤੱਕ ਜਿਲਾ ਬਠਿੰਡਾ ਵਿਚ 61 ਫੀਸਦੀ ਵੋਟ ਪੋਲ ਹੋ ਚੁੱਕੀ ਸੀ। ਸ਼ਾਮ ਤੱਕ ਪੰਜਾਬ ਭਰ ਵਿਚ 56 ਪ੍ਰਤੀਸ਼ਤ ਵੋਟ ਪੋਲ ਹੋ ਚੁੱਕੀ ਸੀ।ਪੰਜਾਬ ਦੇ ਵੱਖ ਵੱਖ ਹਲਕਿਆਂ ਵਿਚੋਂ ਸ਼ਾਮ 6 ਵਜੇ ਤੱਕ ਪ੍ਰਾਪਤ ਅੰਕੜਿਆਂ ਮੁਤਾਬਿਕ ਅੰਮ੍ਰਿਤਸਰ ਵਿਚ 49.38 ਪ੍ਰਤੀਸ਼ਤ, ਆਨੰਦਪੁਰ ਸਾਹਿਬ ਵਿਚ 55.02 ਪ੍ਰਤੀਸ਼ਤ, ਫਰੀਦਕੋਟ ਵਿਚ 55.44 ਪ੍ਰਤੀਸ਼ਤ, ਫਿਰੋਜ਼ਪੁਰ ਵਿਚ 57.68 ਪ੍ਰਤੀਸ਼ਤ, ਫਤਿਹਗੜ੍ਹ ਸਾਹਿਬ ਵਿਚ 54.55 ਪ੍ਰਤੀਸ਼ਤ, ਬਠਿੰਡਾ ਵਿਚ 61 ਪ੍ਰਤੀਸ਼ਤ, ਜਲੰਧਰ ਵਿਚ 53.66 ਪ੍ਰਤੀਸ਼ਤ, ਹੁਸ਼ਿਆਰਪੁਰ ਵਿਚ 52.39 ਪ੍ਰਤੀਸ਼ਤ, ਗੁਰਦਾਸਪੁਰ ਵਿਚ 58.56 ਪ੍ਰਤੀਸ਼ਤ, ਸੰਗਰੂਰ ਵਿਚ 57.21 ਪ੍ਰਤੀਸ਼ਤ ਵੋਟਾਂ ਪੋਲ ਹੋ ਚੁੱਕੀਆਂ ਸਨ। ਦੇਰ ਰਾਤ ਤੱਕ ਵੋਟਾਂ ਪੈਣ ਦਾ ਕੰਮ ਜਾਰੀ ਰਹੇਗਾ।...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

Punjab News
ਚੰਡੀਗੜ੍ਹ, 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਸੂਬੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ ਪ੍ਰਕਿਰਿਆ 'ਚ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਵੱਲੋਂ ਉਨ੍ਹਾਂ ਵਿੱਚ ਜਤਾਏ ਗਏ ਭਰੋਸੇ ਦਾ ਮਾਣ ਰੱਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਗਏ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰਾਂ-ਕਮ-ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚ...
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਇਨ ਵਿਚ ਲੱਗ ਕੇ ਪਾਈ ਵੋਟ

Hot News
ਸੰਗਰੂਰ, 1 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ।  ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਲੋ...