Tuesday, December 10Malwa News
Shadow

Tag: punjab govt

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਮਾਰਚ : ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕ...