Tuesday, September 29Malwa News
Shadow

Tag: punjab news

ਕੀ ਭੋਜਨ ਖਾਣ ਤੋਂ ਬਾਅਦ 15-20 ਮਿੰਟ ਤੱਕ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲਦੀ ਹੈ? ਜਾਣੋ ਸੱਚਾਈ

ਕੀ ਭੋਜਨ ਖਾਣ ਤੋਂ ਬਾਅਦ 15-20 ਮਿੰਟ ਤੱਕ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲਦੀ ਹੈ? ਜਾਣੋ ਸੱਚਾਈ

Health
ਸੋਸ਼ਲ ਮੀਡੀਆ ਅਤੇ ਬਹੁਤ ਸਾਰੇ ਸਿਹਤ ਮਾਹਰ ਸੁਝਾਅ ਦਿੰਦੇ ਹਨ ਕਿ ਖਾਣਾ ਖਾਣ ਤੋਂ ਬਾਅਦ 15 ਤੋਂ 20 ਮਿੰਟ ਦੀ ਸੈਰ ਕਰਨ ਨਾਲ ਚਰਬੀ ਸਾੜਨ ਵਿੱਚ ਮਦਦ ਮਿਲ ਸਕਦੀ ਹੈ। ਹਾਲਾਂਕਿ, ਜ਼ਿਆਦਾਤਰ ਵਿਗਿਆਨੀ ਇਸ ਨਾਲ ਅਸਹਿਮਤ ਹਨ। ਉਹ ਕਹਿੰਦੇ ਹਨ ਕਿ ਇਹ ਅਸਲ ਵਿੱਚ ਚਰਬੀ ਸਾੜਨ ਵਿੱਚ ਮਦਦ ਨਹੀਂ ਕਰਦਾ। ਭੋਜਨ ਤੋਂ ਬਾਅਦ 15 ਤੋਂ 20 ਮਿੰਟ ਦੀ ਸੈਰ ਸਿੱਧੇ ਤੌਰ 'ਤੇ ਕੋਈ ਮਹੱਤਵਪੂਰਨ ਚਰਬੀ-ਸਾੜਨ ਵਾਲਾ ਜਾਦੂ ਪੈਦਾ ਨਹੀਂ ਕਰਦੀ ਅਤੇ ਵਿਗਿਆਨਕ ਖੋਜ ਇਸਦੀ ਪੁਸ਼ਟੀ ਕਰਦੀ ਹੈ। ਭਾਰ ਘਟਾਉਣ ਜਾਂ ਚਰਬੀ ਘਟਾਉਣ ਲਈ ਸਰੀਰ ਨੂੰ ਕੈਲੋਰੀ ਦੀ ਘਾਟ ਦੀ ਲੋੜ ਹੁੰਦੀ ਹੈ, ਜੋ ਕਿ ਇੰਨੀ ਛੋਟੀ ਸੈਰ ਨਾਲ ਪ੍ਰਾਪਤ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਇਹ ਚਰਬੀ ਸਾੜਨ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਨਹੀਂ ਹੈ ਪਰ ਭੋਜਨ ਤੋਂ ਬਾਅਦ ਸੈਰ ਕਰਨ ਦੇ ਕਈ ਹੋਰ ਮਹੱਤਵਪੂਰਨ ਸਿਹਤ ਲਾਭ ਹਨ। ਭੋਜਨ ਤੋਂ ਬਾਅਦ 15 ਤੋਂ 20 ਮਿੰਟ ਸੈਰ ਕਰਨ ਦੇ ਫਾਇਦੇ ਖਾਣੇ ਤੋਂ ਬਾਅਦ ਸੈਰ ਕਰਨ ਨਾਲ ਮੈਟਾਬੋਲਿਕ ਸਿਹਤ ਨੂੰ ਕਈ ਮਹੱਤਵਪੂਰਨ ਫਾਇਦੇ ਮਿਲ ਸਕਦੇ ਹਨ। 15 ਤੋਂ 20 ਮਿੰਟ ਦੀ ਸੈਰ ਸਰੀਰ ਨੂੰ ਬਲੱਡ ਸ਼ੂਗਰ ਦੇ ਪੱਧਰ ਨੂੰ ਬਿਹਤਰ ਢੰਗ ...
ਦਿਲਜੀਤ ਦੁਸਾਂਝ ਦਾ ਫੈਨਜ਼ ਨੂੰ ਸੰਦੇਸ਼, ਬੋਲੇ-ਚਿੰਤਾ ਨਾ ਕਰੋ, ਮੌਜ ਕਰੋ

ਦਿਲਜੀਤ ਦੁਸਾਂਝ ਦਾ ਫੈਨਜ਼ ਨੂੰ ਸੰਦੇਸ਼, ਬੋਲੇ-ਚਿੰਤਾ ਨਾ ਕਰੋ, ਮੌਜ ਕਰੋ

Entertainment
ਮੁੰਬਈ: ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਵਿੱਚ ਉਸਨੇ ਉਨ੍ਹਾਂ ਲੋਕਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ, ਜੋ ਤੁਹਾਨੂੰ ਤਣਾਅ ਦਿੰਦੇ ਹਨ। ਉਸਨੇ ਪ੍ਰਸ਼ੰਸਕਾਂ ਨੂੰ ਜ਼ਿੰਦਗੀ ਦਾ ਆਨੰਦ ਲੈਣ ਅਤੇ ਦੂਜਿਆਂ ਦੇ ਵਿਚਾਰਾਂ ਬਾਰੇ ਚਿੰਤਾ ਨਾ ਕਰਨ ਦੀ ਅਪੀਲ ਕੀਤੀ। ਉਸਨੇ ਆਪਣੇ ਪੈਰੋਕਾਰਾਂ ਨੂੰ ਇੱਕ ਸਧਾਰਨ ਜੀਵਨ ਮੰਤਰ ਵੀ ਦਿੱਤਾ, ਬੇਲੋੜਾ ਤਣਾਅ ਨਾ ਲਓ ਅਤੇ ਦੂਜਿਆਂ ਦੇ ਵਿਚਾਰਾਂ ਨੂੰ ਆਪਣੀ ਜ਼ਿੰਦਗੀ 'ਤੇ ਹਾਵੀ ਨਾ ਹੋਣ ਦਿਓ। ਵੀਡੀਓ ਵਿੱਚ ਦਿਲਜੀਤ ਬਾਹਰ ਚਾਹ ਦਾ ਕੱਪ ਲੈ ਕੇ ਬੈਠਾ ਨਜ਼ਰ ਆਉਂਦਾ ਹੈ ਅਤੇ ਕੈਮਰੇ ਨਾਲ ਸਿੱਧਾ ਗੱਲ ਕਰਦਾ ਹੋਇਆ ਕਹਿੰਦਾ ਹੈ, "ਤਣਾਅ ਨਾ ਲਓ। ਚਿੰਤਾ ਨਾ ਕਰੋ। ਆਪਣੀ ਜ਼ਿੰਦਗੀ ਤੋਂ ਤਣਾਅ ਦੂਰ ਕਰੋ। ਇਸ ਦੁਨੀਆਂ ਵਿੱਚ ਕੋਈ ਤਣਾਅ ਨਹੀਂ ਹੈ। ਕਿਸੇ ਦੀ ਰਾਏ ਤੁਹਾਡੇ ਲਈ ਮਾਇਨੇ ਨਹੀਂ ਰੱਖਦੀ।" ਉਸਨੇ ਉਨ੍ਹਾਂ ਲੋਕਾਂ ਤੋਂ ਦੂਰ ਰਹਿਣ ਦੀ ਸਲਾਹ ਦੁਹਰਾਉਂਦੇ ਹੋਏ ਕਿਹਾ, "ਮਜ਼ੇ ਕਰੋ ਅਤੇ ਕੌਣ ਜਾਣਦਾ ਹੈ ਕਿ ਅਸੀਂ ਸਵਰਗ ਵਿੱਚ ਦੁਬਾਰਾ ਕਦੋਂ ਮਿਲਾਂਗੇ। ਮਜ਼ੇ ਕਰੋ ਭਰਾ।" ਉਸਨੇ ਆਪਣਾ ਭਾਸ਼ਣ "ਰਾਮ ਰਾਮ ਜੀ", "ਰਾਮ ਰਾਮ ਸਰ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਵੰਡੇ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ - ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਕਵਰ ਕਰਦੇ ਹੋਏ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕ...
ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ

Hot News
ਫਾਜ਼ਿਲਕਾ 29 ਸਤੰਬਰ 2026….. ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ,ਕੇਰੀਆ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਫਵਾਲਾ, ਝੁੱਗੇ ਗੁਲਾਬ ਸਿੰਘ, ਠੱਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕੀਤੀ ਤੇ ਹਲਕੇ ਦੇ ਲੋਕਾਂ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਤੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ। ਵਿਧਾਇਕ ਸਵਨਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ...
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

Breaking News
ਚੰਡੀਗੜ੍ਹ; 29 ਸਤੰਬਰ : ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਵੇਗਾ। ਬਾਬਾ ਲੱਖਾ ਸਿੰਘ ਜੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਆਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸ਼ਬਦ ਗੁਰੂ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ, ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦਾ ਮੁੱਖ ਫਰਜ਼ ਹੈ ਅਤੇ ਉਹ ਇਸ ਸੇਵਾ ਨੂੰ ਵਾਹਿਗੁਰੂ ਵੱਲੋਂ ਸੌਂਪੀ ਗਈ ਬਖਸ਼ਿਸ਼ ਮੰਨਦੇ ਹਨ। ਇਸ ਦੌਰਾਨ ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਕਿਹਾ, "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 202...
ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਪ੍ਰਤਿਭਾ ਨੂੰ ਮਿਲ ਰਿਹਾ ਮੰਚ

ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੇਡ ਪ੍ਰਤਿਭਾ ਨੂੰ ਮਿਲ ਰਿਹਾ ਮੰਚ

Local
ਮਾਲੇਰਕੋਟਲਾ, 29 ਸਤੰਬਰ :  ਜ਼ਿਲ੍ਹਾ ਮਾਲੇਰਕੋਟਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ 26 ਸਤੰਬਰ ਤੋਂ 1 ਅਕਤੂਬਰ ਤੱਕ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਖੇਡ ਮੈਦਾਨਾਂ ਵਿੱਚ ਹੋਏ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਪੂਰੇ ਮਨੋਯੋਗ ਨਾਲ ਹਿੱਸਾ ਲੈਂਦਿਆਂ ਜਿੱਤ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਐਥਲੈਟਿਕਸ ਵਿੱਚ 100 ਮੀਟਰ ਦੌੜ ਦੇ ਲੜਕਿਆਂ ਦੇ ਮੁਕਾਬਲੇ ਵਿੱਚ ਅਬਰਾਨ ਖਾਂ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਸਮਰ ਮੁਸਤਾਕ ਦੂਜੇ ਸਥਾਨ ’ਤੇ ਰਿਹਾ। 200 ਮੀਟਰ ਦੌੜ ਵਿੱਚ ਅਖਤਰ ਸ਼ਾਹ ਨੇ ਪਹਿਲਾ ਅਤੇ ਸਮਰ ਮੁਸਤਾਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਦੇ ਅੰਡਰ-17 ਮੁਕਾਬਲੇ ਵਿੱਚ ਅਲਕੋਸਰ ਅਕੈਡਮੀ ਅਤੇ ਬਨਭੌਰਾ ਸਕੂਲ ਦੀਆਂ ਟੀਮਾਂ ਵਿੱਚ ਖੇਡ ਮੁਕਾਬਲਾ ਹੋਇਆ, ਜਿਸ ਵਿੱਚ ਅਲਕੋਸਰ ਅਕੈਡਮੀ ਨੇ 3-0 ਨਾਲ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਬਾਕਸਿੰਗ ਦੇ 41-50 ਉਮਰ ਵਰਗ ਵਿੱਚ ਹੋਏ ਦੋ ਮੁਕਾਬਲਿਆਂ ਵਿੱਚ ਅਰਮਨ ਅਤੇ ਰਾਜਬੀਰ ਨੇ ਆਪੋ-ਆਪਣੇ ਮੁਕਾਬਲੇ ਜਿੱਤੇ। ...
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Hot News
ਗੁਰਦਾਸਪੁਰ, 29 ਸਤੰਬਰ- ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ। ਇਸ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿਰਕਤ ਕੀਤੀ। ਸੈਸ਼ਨ ਦੀ ਪ੍ਰਧਾਨਗੀ ਪੀ ਏ ਯੂ ਦੇ ਵਾਈਸ ਚਾਂਸਲਰ ਸੁਖਜੀਤਪਾਲ ਸਿੰਘ ਨੇ ਕੀਤੀ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਸੀਨੀਅਰ ਆਗੂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਪੀ ਏ ਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ ਵਿਸ਼ੇਸ਼ ਮਹਿਮਾਨਾਂ ਵਜੋਂ ਹੋਰ ਪਤਵੰਤਿਆਂ ਨਾਲ ਮੰਚ ਉੱਪਰ ਮੌਜੂਦ ਰਹੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਪੀ ਏ ਯੂ ਖੇਤੀ ਵਿਗਿਆਨ ਅਤੇ ਆਸਥਾ ਦਾ ਕੇਂਦਰ ਹੈ। ਇਸਨੇ ਪੰਜਾਬ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਦਾ ਖੇਤ ਅਸਲ ਪ੍ਰਯੋਗਸ਼ਾਲਾ ਹੁੰਦੀ ਹੈ, ਜਿਸ ਵਿਚ ...
ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

ਰੋਲ ਆਬਜ਼ਰਵਰ ਰਾਹੁਲ ਭੰਡਾਰੀ ਵੱਲੋਂ ਐਸ.ਆਈ.ਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

Local
ਤਰਨ ਤਾਰਨ/ਖਡੂਰ ਸਾਹਿਬ, 29 ਸਤੰਬਰ: ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026ਸਬੰਧੀ ਤਰਨ ਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਆਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ. ਆਰ-2026 ਤਹਿਤ ਤਰਨ ਤਾਰਨ ਜ਼ਿਲ੍ਹੇ ਵਿੱਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ਸ...
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 29 ਸਤੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜਲਦ ਹੀ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡ ਸੌਂਪੇ ਜਾਣਗੇ ਜਿਸ ਸਬੰਧੀ ਪ੍ਰਕਿਰਿਆ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਸਕੀਮ ਨੂੰ ਕਾਰਗਰ ਢੰਗ ਨਾਲ ਲਾਗੂ ਕਰਨ ਲਈ ਪਿੰਡ ਪੱਧਰੀ ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇ ਤਾਂ ਜੋ ਲੋੜੀਂਦੀ ਪ੍ਰਕਿਰਿਆ ਨੂੰ ਘੱਟੋ-ਘੱਟ ਸਮੇਂ ਵਿਚ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ‘ਮੇਰਾ ਘਰ-ਮੇਰੇ ਨਾਮ’ ਸਕੀਮ ਦੀ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਚੱਲ ਰਹੀ ਪ੍ਰਕਿਰਿਆ ਦਾ ਰੈਗੂਲਰ ਜਾਇਜ਼ਾ ਲਿਆ ਜਾਵੇ ਤਾਂ ਜੋ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨੇ ਮਾਲ ਅਧਿਕਾਰੀਆਂ ਨੂੰ ਪੈਡਿੰਗ ਪਏ ਇੰਤਕਾਲ ਦੇ ਮਾਮਲਿਆਂ ਨੂੰ ਵੀ ਤਰਜ਼ੀਹ ਦੇ ਆਧਾਰ ’ਤ...
ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

ਜੈਤੋ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ

Local
ਜੈਤੋ 29 ਸਤੰਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਖੇਡ ਸਟੇਡੀਅਮ ਜੈਤੋ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਦੌਰਾਨ 500 ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਸੁਰਿੰਦਰ ਸਿੰਘ ਪਾਰਸ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬਰਾਬਰੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਢਾਡੀ ਵਾਰਾਂ ਦੀ ਗੂੰਜ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗਮ ਨੂੰ ਰੂਹਾਨੀ ਮਾਹੌਲ ਪ੍ਰਦਾਨ ਕੀਤਾ। ਇਸ ਮੌਕੇ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ...