ਵਿੱਤੀ ਸਾਖ਼ਰਤਾ ਕੇਂਦਰ ਨੇ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਲਗਾਏ ਵਿਸ਼ੇਸ਼ ਕੈਂਪ
ਤਰਨਤਾਰਨ, 23 ਸਤੰਬਰ :
ਪੰਜਾਬ ਨੈਸ਼ਨਲ ਬੈਂਕ ਰਾਹੀਂ ਚਲਾਏ ਜਾ ਰਹੇ ‘ਵਿਕਸਤ ਭਾਰਤ-ਸਵੱਛਤਾ ਹੀ ਸੇਵਾ’ ਪੰਦਰਵਾੜੇ ਤਹਿਤ ਵਿੱਤੀ ਸਾਖ਼ਰਤਾ ਕੇਂਦਰ ਚੋਹਲਾ ਸਾਹਿਬ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ’ਤੇ ਮਨਰੇਗਾ ਕਾਮਿਆਂ ਦੀ ਭਾਗੀਦਾਰੀ ਨਾਲ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਹ ਕੈਂਪ ਜ਼ਿਲ੍ਹਾ ਲੀਡ ਮੈਨੇਜਰ ਸੰਦੀਪ ਸਹੋਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ।
ਇਨ੍ਹਾਂ ਕੈਂਪਾਂ ਦਾ ਉਦੇਸ਼ ਮਨਰੇਗਾ ਕਾਮਿਆਂ ਨੂੰ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ, ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਅਤੇ ਸਵੱਛਤਾ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਕੈਂਪਾਂ ਦੌਰਾਨ ਕਾਮਿਆਂ ਨੂੰ ਸਵੱਛਤਾ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਕੈਂਪਾਂ ਦੀ ਅਗਵਾਈ ਵਿੱਤੀ ਸਾਖ਼ਰਤਾ ਕੇਂਦਰ ਚੋਹਲਾ ਸਾਹਿਬ ਦੇ ਸੈਂਟਰ ਮੈਨੇਜਰ ਹਰਪ੍ਰੀਤ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਫਾਇਨੈਂਸ ਕਾਉਂਸਲਰ (ਸਹਾਇਕ ਸੈਂਟ...








