ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ ਛੇ ਆਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 1 ਕਿਲੋ ਅਫੀਮ ਅਤੇ 10,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੋਗਾ ਸਿੰਘ (45) ਵਾਸੀ ਪਿੰਡ ਡੱਲ, ਤਰਨ ਤਾਰਨ ਅਤੇ ਮਨਪ੍ਰੀਤ ਸਿੰਘ (28) ਵਾਸੀ ਪਿੰਡ ਕਾਲੀ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਐਕਸ-ਸ਼ਾਟ, ਦੋ .30 (ਚੀਨੀ), ਇੱਕ .30 ਬੋਰ ਤੁਰਕੀਏ ਜ਼ਿਗਾਨਾ ਅਤੇ ਇੱਕ .30 ਬੋਰ ਪੀਐਕਸ5 ਸਟੋਰਮ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ਦੀ ਵਰਤੋਂ ਤਸਕਰੀ ਲਈ ਕੀਤੀ ਜਾਂਦੀ ਸੀ, ...








