Wednesday, August 12Malwa News
Shadow

Tag: punjab news

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

Hot News
ਚੰਡੀਗੜ੍ਹ, 5 ਜੂਨ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ। ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ। ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾ...
ਗਰਭਵਤੀ ਹੋਣ ‘ਤੇ ਕਿਹੜੇ ਸ਼ੁਰੂਆਤੀ ਸੰਕੇਤ ਨਜ਼ਰ ਆਉਣ ਲੱਗਦੇ ਹਨ? ਕਰ ਲਓ ਪਹਿਚਾਣ

ਗਰਭਵਤੀ ਹੋਣ ‘ਤੇ ਕਿਹੜੇ ਸ਼ੁਰੂਆਤੀ ਸੰਕੇਤ ਨਜ਼ਰ ਆਉਣ ਲੱਗਦੇ ਹਨ? ਕਰ ਲਓ ਪਹਿਚਾਣ

Health
ਗਰਭ ਅਵਸਥਾ ਹਰ ਔਰਤ ਦੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਹੁੰਦਾ ਹੈ। ਬਹੁਤ ਸਾਰੀਆਂ ਔਰਤਾਂ ਗਰਭ ਅਵਸਥਾ ਦੀ ਜਾਂਚ ਕਰਵਾਉਣ ਜਾਂ ਗਾਇਨੀਕੋਲੋਜਿਸਟ ਕੋਲ ਜਾਣ ਤੋਂ ਪਹਿਲਾਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰਦੀਆਂ ਹਨ ਕਿ ਕੀ ਉਹ ਗਰਭਵਤੀ ਹਨ ਜਾਂ ਨਹੀਂ। ਲੱਛਣ ਆਮ ਤੌਰ 'ਤੇ ਗਰਭ ਧਾਰਨ ਤੋਂ ਲਗਭਗ ਚਾਰ ਹਫ਼ਤਿਆਂ ਬਾਅਦ ਦਿਖਾਈ ਦੇਣੇ ਸ਼ੁਰੂ ਹੋ ਜਾਂਦੇ ਹਨ। ਲਗਭਗ 60 ਫੀਸਦੀ ਔਰਤਾਂ ਛੇਵੇਂ ਹਫ਼ਤੇ ਤੱਕ ਗਰਭ ਅਵਸਥਾ ਦੇ ਸ਼ੁਰੂਆਤੀ ਲੱਛਣਾਂ ਦਾ ਅਨੁਭਵ ਕਰਦੀਆਂ ਹਨ ਅਤੇ ਲਗਭਗ 90 ਫੀਸਦੀ ਅੱਠਵੇਂ ਹਫ਼ਤੇ ਤੱਕ। ਕੀਵਲੈਂਡ ਕਲੀਨਿਕਅਨੁਸਾਰ, ਹਰ ਔਰਤ ਦੀ ਗਰਭ ਅਵਸਥਾ ਵੱਖਰੀ ਹੁੰਦੀ ਹੈ। ਗਰਭ ਅਵਸਥਾ ਇੱਕ ਯਾਦਗਾਰੀ ਯਾਤਰਾ ਹੁੰਦੀ ਹੈ। ਔਰਤਾਂ ਵੱਖ-ਵੱਖ ਗਰਭ ਅਵਸਥਾ ਟੈਸਟਾਂ ਅਤੇ ਅਲਟਰਾਸਾਊਂਡ ਰਾਹੀਂ ਆਪਣੀ ਗਰਭ ਅਵਸਥਾ ਦੀ ਪੁਸ਼ਟੀ ਕਰ ਸਕਦੀਆਂ ਹਨ। ਹਾਲਾਂਕਿ, ਕੁਝ ਸਰੀਰਕ ਬਦਲਾਅ ਜਾਂ ਲੱਛਣ ਹਨ ਜੋ ਗਰਭ ਅਵਸਥਾ ਦਾ ਸੰਕੇਤ ਦੇ ਸਕਦੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਧਿਆਨ ਦੇਣ ਯੋਗ ਪੀਰੀਅਡਸ ਦਾ ਨਾ ਆਉਣਾ ਹੈ, ਜਿਸਨੂੰ ਆਮ ਤੌਰ 'ਤੇ ਗਰਭ ਅਵਸਥਾ ਦਾ ਪਹਿਲਾ ਸੰਕੇਤ ਮੰਨਿਆ ਜਾਂਦਾ ਹੈ। ਹਾਲਾਂਕਿ, ਪੀਰੀਅਡਸ ਦ...
ਕੀ ਆਮਿਰ ਖਾਨ ਤੀਜਾ ਵਿਆਹ ਕਰਨ ਜਾ ਰਹੇ ਹਨ? ਅਦਾਕਾਰ ਨੇ ਅਫਵਾਹਾਂ ‘ਤੇ ਤੋੜੀ ਚੁੱਪੀ

ਕੀ ਆਮਿਰ ਖਾਨ ਤੀਜਾ ਵਿਆਹ ਕਰਨ ਜਾ ਰਹੇ ਹਨ? ਅਦਾਕਾਰ ਨੇ ਅਫਵਾਹਾਂ ‘ਤੇ ਤੋੜੀ ਚੁੱਪੀ

Entertainment
ਹੈਦਰਾਬਾਦ: ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਉਹ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਨ ਜਾ ਰਹੇ ਹਨ। ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਅਫਵਾਹਾਂ ਸੀ ਕਿ ਆਮਿਰ ਖਾਨ ਆਪਣੀ ਪ੍ਰੇਮਿਕਾ ਗੌਰੀ ਸਪ੍ਰੈਟ ਨਾਲ ਵਿਆਹ ਕਰਨ ਜਾ ਰਹੇ ਹਨ ਪਰ ਹੁਣ ਆਮਿਰ ਖਾਨ ਨੇ ਇਨ੍ਹਾਂ ਅਫਵਾਹਾਂ 'ਤੇ ਚੁੱਪੀ ਤੋੜ ਕੇ ਆਪਣੇ ਵਿਆਹ ਦੀ ਪੁਸ਼ਟੀ ਕਰ ਦਿੱਤੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਆਮਿਰ ਖਾਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ। ਆਮਿਰ ਖਾਨ ਨੇ ਇੱਕ ਅੰਗ੍ਰੇਜ਼ੀ ਨਿਊਜ਼ ਨੂੰ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਾਰਟਨਰ ਗੌਰੀ ਸਪ੍ਰੈਟ 5 ਜੁਲਾਈ ਨੂੰ ਵਿਆਹ ਕਰਨਗੇ। ਅਦਾਕਾਰ ਨੇ ਕਿਹਾ,"ਮੈਂ ਅਜੇ ਯੂਐਸ ਵਿੱਚ ਘੁੰਮ ਰਿਹਾ ਹਾਂ। ਵਿਆਹ ਦੀ ਖਬਰ ਸੱਚ ਹੈ। ਇਹ 5 ਜੁਲਾਈ ਨੂੰ ਹੋਵੇਗੀ।" ਅਦਾਕਾਰ ਨੇ ਗੱਲ ਕਰਦੇ ਹੋਏ ਅੱਗੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇ ਵਿੱਚ ਵਿਆਹ ਕੋਈ ਵੱਡੀ ਗੱਲ ਨਹੀਂ ਹੈ। ਹਾਂ, ਇਹ ਸੱਚ ਹੈ। ਸਾਨੂੰ ਦੋਨਾਂ ਨੂੰ ਲੱਗਦਾ ਹੈ ਕਿ ਅਸੀਂ ਆਪਣੇ ਰਿਸ਼ਤੇ ਨੂੰ ਅਗਲੇ ਪੱਧਰ 'ਤੇ ਲੈ ਕੇ ਜਾਣ ਲਈ ਤਿਆਰ ਹਾਂ।" ਇਸਦੇ ਨਾਲ ਹੀ, ਆਮਿਰ ਨੇ ਆਪਣੀ ਪਾਰਟਨਰ ਦੀ ਜਾਣ-ਪਛਾਣ ਖਾਸ ਅ...
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ

Hot News
ਚੰਡੀਗੜ੍ਹ/ਗੜ੍ਹਸ਼ੰਕਰ, 5 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਸ਼ੇਰੇ-ਏ-ਪੰਜਾਬ ਮੈਰਿਜ ਪੈਲੇਸ, ਪਿੰਡ ਪਦਰਾਣਾ ਵਿਖੇ ਇੱਕ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਲੋਕ ਮਿਲਣੀ ਵਿੱਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਨਾਲ ਸਬੰਧਿਤ ਮੁੱਦੇ ਡਿਪਟੀ ਸਪੀਕਰ ਦੇ ਧਿਆਨ ਵਿੱਚ ਲਿਆਂਦੇ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਹਰ ਇੱਕ ਸ਼ਿਕਾਇਤ ਅਤੇ ਮੰਗ ਨੂੰ ਗੰਭੀਰਤਾ ਨਾਲ ਸੁਣਦਿਆਂ ਮੌਕੇ 'ਤੇ ਹੀ ਮੌਜੂਦ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਅਤੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਨਹੀਂ ਕਰਨਾ ਚਾਹੀਦਾ। ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਹੱਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ। ਲੋਕ ਮਿਲਣੀਆਂ ਦਾ ਮਕਸਦ ਵੀ ਆਮ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਦੂਰੀ...
ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 5 ਜੂਨ 2026- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, "ਤੀਜੇ ਪੜਾਅ ਦ...
ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Local
ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 5 ਜੂਨ ਨੂੰ ਸਾਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਅਤੇ ਬਟਾਲਾ ਵਿਖੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ। ਇਹ ਦਿਵਸ ਅੱਜ ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਵਧਾਉਣ ਲਈ ਇਹ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਰੱਖਿਆ ਗਿਆ ਅਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫਸਰਾਂ ਦੁਆਰਾ ਪੌਦੇ ਲਗਾ...
ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

Local
ਤਰਨ ਤਾਰਨ, 5 ਜੂਨ :         ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ  ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੰਤਵ ਖੇਤ ਦੀ ਜ਼ਮੀਨ ਦੀ ਦੇਖ-ਭਾਲ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਬਾਸਮਤੀ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ  ਦੇਣਾ ਸੀ। ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਅਤੇ ਝੋਨੇ ਅਤੇ ਬਾਸਮਤੀ ਵਿੱਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ ਵੱਲੋਂ ਡਾ. ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੁਖ...
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

Local
ਮਾਨਸਾ, 5 ਜੂਨ:             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸੜਕਾਂ ਦੀ ਹਾਲਤ ਨੂੰ ਤਰਜੀਹੀ ਆਧਾਰ 'ਤੇ ਸੁਧਾਰਿਆ ਜਾਣਾ ਬੇਹੱਦ ਜ਼ਰੂਰੀ ਹੈ ਇਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੀ ਲੋੜ ਹੈ।             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਅਧਿਕਾਰੀਆਂ ਤੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਚ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

Local
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਨੇ  ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮਲੋਟ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਦਿੱਤੀ। ਉਹਨਾਂ ਦੱਸਿਆ ਕਿ  ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ  ਕਿ ਜੇਕਰ ਤੁਹਾਡੇ ਆਸ—ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

Breaking News
ਚੰਡੀਗੜ੍ਹ, 5 ਜੂਨ, 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ  ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ  ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌ...