ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂ
ਚੰਡੀਗੜ੍ਹ 22 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਬਹਿਰੀਨ ਦੀ ਇੱਕ ਔਰਤ ਵੱਲੋਂ ਅਕਾਲੀ ਨੇਤਾ ਅਮਰਜੀਤ ਸਿੰਘ ਚਾਵਲਾ ਅਤੇ ਹੋਰਾਂ ਵਿਰੁੱਧ ਲਗਾਏ ਗਏ ਗੰਭੀਰ ਦੋਸ਼ਾਂ 'ਤੇ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਜੀਪੀਸੀ ਲੀਡਰਸ਼ਿਪ, ਸੀਨੀਅਰ ਅਕਾਲੀ ਨੇਤਾਵਾਂ, ਕਾਂਗਰਸ ਨੇਤਾਵਾਂ ਅਤੇ ਭਾਜਪਾ ਨੇਤਾਵਾਂ ਦੀ ਲਗਾਤਾਰ ਚੁੱਪ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਅਕਾਲੀ ਨੇਤਾ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ, ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਸੀਨੀਅਰ ਨੇਤਾਵਾਂ ਦੀ ਚੁੱਪ 'ਤੇ ਵੀ ਪ੍ਰਸ਼ਨ ਚੁੱਕੇ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਬਹਿਰੀਨ ਤੋਂ ਆਈ ਇੱਕ ਔਰਤ ਦੀ ਸ਼ਿਕਾਇਤ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਇਹ ਮੁੱਦਾ ਹੁਣ ਕਈ ਦਿਨਾਂ ਤੋਂ ਚੱਲ ਰਿਹਾ ਹੈ। ਅਮਰਜੀਤ ਸਿੰਘ ਚਾਵਲਾ ਨੇ ਐਸਜੀਪੀਸੀ ਮੈਂਬਰਸ਼ਿਪ ਅਤੇ ਹੋਰ ਅਹੁਦਿਆਂ ਤੋਂ ਅਸਤੀਫਾ ਦੇ...








