ਬਜ਼ੁਰਗਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; ਬਜ਼ੁਰਗਾਂ ਦੇ ਮਾਣ-ਸਤਿਕਾਰ, ਦੇਖਭਾਲ ਅਤੇ ਕਾਨੂੰਨੀ ਸੁਰੱਖਿਆ ਨੂੰ ਕੀਤਾ ਜਾਵੇਗਾ ਯਕੀਨੀ
ਚੰਡੀਗੜ੍ਹ, 18 ਜੁਲਾਈ: ਸੂਬੇ ਦੇ ਹਰ ਬਜ਼ੁਰਗ ਨੂੰ ਮਾਣ-ਸਤਿਕਾਰ ਅਤੇ ਸਨਮਾਨ ਭਰੀ ਜ਼ਿੰਦਗੀ ਦੇਣ ਦੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਸਾਰੇ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਤੱਤਪਰ ਹੈ। ਉਨ੍ਹਾਂ ਕਿਹਾ ਕਿ 'ਮਾਪਿਆਂ ਅਤੇ ਸੀਨੀਅਰ ਸਿਟੀਜ਼ਨਾਂ ਦਾ ਭਰਨ-ਪੋਸ਼ਣ ਅਤੇ ਭਲਾਈ ਐਕਟ, 2007' ਇੱਕ ਇਤਿਹਾਸਕ ਕਾਨੂੰਨ ਹੈ, ਜੋ ਬਜ਼ੁਰਗਾਂ ਨੂੰ ਬੇਸਹਾਰਾ ਹੋਣ ਅਤੇ ਆਰਥਿਕ ਅਸੁਰੱਖਿਆ ਵਿਰੁੱਧ ਇੱਕ ਮਜ਼ਬੂਤ ਕਾਨੂੰਨੀ ਸੁਰੱਖਿਆ ਘੇਰਾ ਪ੍ਰਦਾਨ ਕਰਦਾ ਹੈ।
ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜਿਹੜੇ ਮਾਪੇ ਆਪਣਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ, ਉਨ੍ਹਾਂ ਦਾ ਖ਼ਿਆਲ ਰੱਖਣਾ ਬੱਚਿਆਂ ਅਤੇ ਵਾਰਸਾਂ ਦੀ ਕਾਨੂੰਨੀ ਤੇ ਨੈਤਿਕ ਜ਼ਿੰਮੇਵਾਰੀ ਹੈ। ਇਹ ਐਕਟ ਬਜ਼ੁਰਗਾਂ ਨੂੰ ਲੰਮੀ ਕਾਨੂੰਨੀ ਪ੍ਰਕਿਰਿਆ ਤੋਂ ਬਚਾਉਂਦੇ ਹੋਏ, ਇੱਕ ਸਰਲ, ਸਸਤੇ ਅਤੇ ਸਮਾਂ-ਬੱਧ ਤਰੀਕੇ ਨਾਲ ਮਹੀਨਾਵਾਰ ਗੁਜ਼ਾਰਾ ਭੱਤਾ ਲੈਣ ਦਾ ਹੱਕ ਦਿੰਦ...








