ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ
ਮਾਨਸਾ, 30 ਅਕਤੂਬਰ- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀ...








