ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ ਦੀ ਸਮੀਖਿਆ ਮੀਟਿੰਗ ਹੋਈ; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰ-ਆਧਾਰਿਤ ਮਾਨਸਿਕ ਸਿਹਤ ਸੰਭਾਲ ਲਈ ਰੂਪ-ਰੇਖਾ ਉਲੀਕੀ
ਚੰਡੀਗੜ੍ਹ, 22 ਸਤੰਬਰ: ਮਾਨਸਿਕ ਸਿਹਤ ਸੰਭਾਲ ਨੂੰ ਨਵੀਂ ਦਿਸ਼ਾ ਦੇਣ ਲਈ ਹਾਲ ਹੀ ਵਿੱਚ 11 ਗੈਰ-ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕਰਨ ਉਪਰੰਤ ਨਵੀਂ ਗਠਿਤ ਪੰਜਾਬ ਰਾਜ ਮਾਨਸਿਕ ਸਿਹਤ ਅਥਾਰਟੀ (ਐਸ.ਐਮ.ਐਚ.ਏ.) ਦੀ ਸਮੀਖਿਆ ਮੀਟਿੰਗ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ।
ਪ੍ਰਮੁੱਖ ਸਕੱਤਰ-ਕਮ-ਚੇਅਰਮੈਨ (ਐਕਸ-ਓਫੀਸ਼ੀਓ) ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ-ਕਮ-ਮੈਂਬਰ (ਐਕਸ-ਓਫੀਸ਼ੀਓ) ਡਾ. ਹਿਤਿੰਦਰ ਕੌਰ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸਿਹਤ ਮੰਤਰੀ ਨੇ ਨਵ-ਨਿਯੁਕਤ ਐਕਸ-ਓਫੀਸ਼ੀਓ ਅਤੇ ਗੈਰ-ਸਰਕਾਰੀ ਮੈਂਬਰਾਂ ਦਾ ਰਸਮੀ ਸਵਾਗਤ ਕੀਤਾ, ਇਨ੍ਹਾਂ ਵਿੱਚੋਂ ਕਈ ਮੈਂਬਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ।
ਇਸ ਵਿਆਪਕ ਪੈਨਲ ਵਿੱਚ ਮਾਹਰ ਮਨੋਵਿਗਿਆਨੀ, ਕਲੀਨਿਕਲ ਮਨੋਵਿਗਿਆਨੀ, ਸਾਈਕਿਆਟ੍ਰਿਕ ਸੋਸ਼ਲ ਵਰਕਰ, ਮਾਨਸਿਕ ਸਿਹਤ ਨਰਸਾਂ, ਐਨ.ਜੀ.ਓ. ਦੇ ਨੁਮਾਇੰਦੇ, ਦੇਖਭਾਲ ਕਰਨ ਵਾਲੇ ਅਤੇ ਮਾਨਸਿਕ ਬਿਮਾਰੀ ਦਾ ਸਾਹਮਣਾ ਕਰ ਚੁੱਕੇ ਵਿਅਕਤੀ ਸ਼ਾਮਲ ਹਨ, ਤਾਂ ਜੋ ਜ਼ਮੀਨੀ ਹਕੀਕਤਾਂ ਦੇ ਆਧਾਰ 'ਤੇ ਸੂਬਾ ਨੀਤੀ ਤਿ...








