ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਚੰਡੀਗੜ੍ਹ/ਗੁਰਦਾਸਪੁਰ, 21 ਸਤੰਬਰ:ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’
ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ...








