ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ 45 ਲੱਖ ਦੀ ਲਾਗਤ ਨਾਲ ਬਣੇ ਆਧੁਨਿਕ ਪੰਚਾਇਤ ਘਰ ਦਾ ਉਦਘਾਟਨ
ਭਵਾਨੀਗੜ੍ਹ, 05 ਜੁਲਾਈ- ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੀ ਲੜੀ ਤਹਿਤ ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਕਾਕੜਾ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਆਧੁਨਿਕ ਪੰਚਾਇਤ ਘਰ ਨੂੰ ਰਸਮੀ ਤੌਰ 'ਤੇ ਉਦਘਾਟਨ ਕਰਕੇ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕਾ ਭਰਾਜ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰਾਂ ਵਰਗੀਆਂ ਸਹੂਲਤਾਂ ਪਿੰਡਾਂ ਵਿੱਚ ਮੁਹੱਈਆ ਕਰਵਾਉਣ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪਿੰਡ ਕਾਕੜਾ ਵਿਖੇ ਬਣਾਇਆ ਗਿਆ ਇਹ ਪੰਚਾਇਤ ਘਰ ਪਿੰਡ ਦੀ ਇੱਕ ਵੱਡੀ ਲੋੜ ਸੀ, ਜਿਸ 'ਤੇ ਕਰੀਬ 45 ਲੱਖ ਰੁਪਏ ਖਰਚ ਕੀਤੇ ਗਏ ਹਨ।
ਉਹਨਾਂ ਕਿਹਾ, "ਇਸ ਨਵੇਂ ਪੰਚਾਇਤ ਘਰ ਦੇ ਬਣਨ ਨਾਲ ਹੁਣ ਪਿੰਡ ਵਾਸੀਆਂ ਨੂੰ ਆਪਣੇ ਸਾਂਝੇ ਇਕੱਠ, ਪੰਚਾਇਤ ਦੀਆਂ ਮੀਟਿੰਗਾਂ ਅਤੇ ਹੋਰ ਪ...








