Saturday, October 3Malwa News
Shadow

Tag: punjab news

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ‘ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

Local
ਦਿੜ੍ਹਬਾ, 05 ਜੁਲਾਈ- ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਦੱਸਿਆ ਕਿ ਕਮਾਲਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਹੋਈਆਂ ਹਨ। ਲਗਭਗ 12 ਕਿਲੋਮੀਟਰ ਨਵੀਆਂ ਸੜਕਾਂ (ਜੋ ਪਹਿਲਾਂ ਕੱਚੇ ਰਸਤੇ ਸਨ) ਬਣਾਈਆਂ ਜਾ ਰਹੀਆਂ ਹਨ ਅਤੇ ਲਗਭਗ 20 ਕਿਲੋਮੀਟਰ, ਮੌਜੂਦਾ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਸਾਰੇ ਸੜਕੀ ਪ੍ਰੋਜੈਕਟਾਂ 'ਤੇ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਇਹਨਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ...
ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

Local
ਸੰਗਰੂਰ, 05 ਜੁਲਾਈ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।" ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦ...
ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ

ਪੀਏਯੂ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮਾ ਫਸਲ ਦੇ ਵਿਗਿਆਨਕ ਪ੍ਰਬੰਧਨ ਬਾਰੇ ਦਿੱਤੀ ਸਲਾਹ

Local
ਫਾਜਿਲਕਾ 5 ਜੁਲਾਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਡਾ. ਐੱਸ. ਐੱਸ. ਗੋਸਲ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਜੀ. ਐੱਸ. ਬਰਾੜ, ਪ੍ਰਸਾਰ ਸਿੱਖਿਆ ਡਾਇਰੈਕਟਰ ਡਾ. ਐੱਮ. ਐੱਸ. ਭੁੱਲਰ ਅਤੇ ਮੁੱਖ ਖੇਤੀਬਾੜੀ ਅਫ਼ਸਰ, ਫਾਜ਼ਿਲਕਾ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਨਰਮਾ ਖੇਤਰਾਂ ਵਿੱਚ ਨਰਮਾ ਅਤੇ ਹੋਰ ਖਰੀਫ਼ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨਰਮਾ ਫਸਲ ਦਾ ਨਿਯਮਿਤ ਸਰਵੇਖਣ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਧਰਮਪੁਰਾ ਅਤੇ ਕਿਲ੍ਹਿਆਂਵਾਲੀ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਇਨ੍ਹਾਂ ਸਿਖਲਾਈ ਕੈਂਪਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਅਬੋਹਰ ਵੱਲੋਂ ਡਾ. ਜਗਦੀਸ਼ ਕੁਮਾਰ ਅਰੋੜਾ ਅਤੇ ਡਾ. ਮਨਪ੍ਰੀਤ ਸਿੰਘ ਅ...
ਕੱਲ੍ਹ ਫੇਰ ਪੈਣਗੀਆਂ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਵੋਟਾਂ

ਕੱਲ੍ਹ ਫੇਰ ਪੈਣਗੀਆਂ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਵੋਟਾਂ

Breaking News
ਚੰਡੀਗੜ੍ਹ, 4 ਜੁਲਾਈ:        ਜੁਲਾਈ ਨੂੰ 4 ਥਾਵਾਂ 'ਤੇ ਵੋਟਾਂ ਪੈਣਗੀਆਂ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ ਭਲਕੇ 5 ਜੁਲਾਈ ਨੂੰ ਵੋਟਾਂ ਪੈਣਗੀਆਂ। ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਹੁਸ਼ਿਆਰਪੁਰ (ਘੁੰਮਣ)- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐੱਮ. ਡੀ. ਸ਼ੂਗਰਫੈੱਡ ਸੇਨੂ ਦੁ...
ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ

Hot News
ਕੋਟਕਪੂਰਾ 4 ਜੁਲਾਈ - ਸਪੀਕਰ ਸੰਧਵਾਂ ਨੇ ਅੱਜ ਪ੍ਰਿੰਸ ਵੈਜੀਟੋਰੀਅਨ ਨੇੜੇ ਔਰਬਿਟ ਸਿਨੇਮਾ ਵਿਖੇ ਹਲਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੇ ਵਿਕਾਸ ਕਾਰਜਾਂ ਬਾਰੇ ਦੱਸਿਆ।ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ  ਪ੍ਰਤੀ  ਮਹੀਨਾ ਭੇਜ ਦਿੱਤੇ ਹਨ।ਉਹਨਾਂ ਕਿਹਾ ਕਿ  ਆਮ ਆਦਮੀ ਪਾਰਟੀ ਨੇ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ ਅਤੇ ਪੰਜਾਬ  ਸਰਕਾਰ ਵੱਲੋਂ ਇਸ ਯੋਜਨਾ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ ਜਦਕਿ ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।ਉਹਨਾਂ ਕਿਹਾ ਕਿ ਸਾਡੀਆਂ ਮਾਵਾਂ  ਭੈਣਾਂ ਮੌਜੂਦਾ ਪੰਜਾਬ ...
ਫੀਫਾ ਵਿਸ਼ਵ ਕੱਪ: ਰਾਊਂਡ ਆਫ਼ 16 ਲਈ ਮੰਚ ਤਿਆਰ, ਜਾਣੋ ਕਿਹੜੀ ਟੀਮ ਖੇਡੇਗੀ ਅਤੇ ਕਦੋਂ?

ਫੀਫਾ ਵਿਸ਼ਵ ਕੱਪ: ਰਾਊਂਡ ਆਫ਼ 16 ਲਈ ਮੰਚ ਤਿਆਰ, ਜਾਣੋ ਕਿਹੜੀ ਟੀਮ ਖੇਡੇਗੀ ਅਤੇ ਕਦੋਂ?

National News
FIFA World Cup Round of 16 Matches: ਫੀਫਾ ਵਿਸ਼ਵ ਕੱਪ 2026 ਆਪਣੇ ਤੀਜੇ ਪੜਾਅ (16 ਦੇ ਦੌਰ) ਵਿੱਚ ਦਾਖਲ ਹੋ ਗਿਆ ਹੈ। ਟੂਰਨਾਮੈਂਟ ਦੇ ਅਗਲੇ ਦੌਰ ਵਿੱਚ ਪਹੁੰਚਣ ਵਾਲੀਆਂ 16 ਟੀਮਾਂ ਨੇ 32 ਦੇ ਦੌਰ ਵਿੱਚ ਪ੍ਰਭਾਵਸ਼ਾਲੀ ਜਿੱਤਾਂ ਪ੍ਰਾਪਤ ਕੀਤੀਆਂ। ਇਸ ਦੌਰ ਵਿੱਚ ਦੋ ਵੱਡੇ ਉਲਟਫੇਰ ਵੀ ਹੋਏ, ਜਿਸ ਵਿੱਚ ਹੈਵੀਵੇਟ ਜਰਮਨੀ ਅਤੇ ਨੀਦਰਲੈਂਡ 32 ਦੇ ਦੌਰ ਵਿੱਚ ਹਾਰ ਗਏ ਅਤੇ ਬਾਹਰ ਹੋ ਗਏ। ਵਿਸ਼ਵ ਕੱਪ ਦਾ 16ਵਾਂ ਦੌਰ ਸ਼ਨੀਵਾਰ (4 ਜੁਲਾਈ) ਨੂੰ ਮੋਰੋਕੋ ਅਤੇ ਕੈਨੇਡਾ ਵਿਚਕਾਰ ਮੈਚ ਨਾਲ ਸ਼ੁਰੂ ਹੋਵੇਗਾ। ਇੱਥੇ ਉਨ੍ਹਾਂ ਟੀਮਾਂ ਦੀ ਪੂਰੀ ਸੂਚੀ ਹੈ ਜੋ ਅਗਲੇ ਦੌਰ ਵਿੱਚ ਪਹੁੰਚੀਆਂ ਹਨ ਅਤੇ ਉਨ੍ਹਾਂ ਦੇ ਮੈਚ ਸ਼ਡਿਊਲ ਹਨ। ਰਾਊਂਡ ਆਫ 16 ਲਈ ਕੁਆਲੀਫਾਈ ਕਰਨ ਵਾਲੀਆਂ ਟੀਮਾਂ ਕੈਨੇਡਾ (ਦੱਖਣੀ ਅਫਰੀਕਾ ਨੂੰ 1-0 ਨਾਲ ਹਰਾਇਆ) ਬ੍ਰਾਜ਼ੀਲ (ਜਾਪਾਨ ਨੂੰ 2-1 ਨਾਲ ਹਰਾਇਆ) ਪੈਰਾਗੁਏ (ਜਰਮਨੀ ਨੂੰ ਪੈਨਲਟੀ 'ਤੇ 4-3 ਨਾਲ ਹਰਾਇਆ) ਮੋਰੱਕੋ (ਨੀਦਰਲੈਂਡ ਨੂੰ ਪੈਨਲਟੀ 'ਤੇ 3-2 ਨਾਲ ਹਰਾਇਆ) ਨਾਰਵੇ (ਆਈਵਰੀ ਕੋਸਟ ਨੂੰ 2-1 ਨਾਲ ਹਰਾਇਆ) ਫਰਾਂਸ (ਸਵੀਡਨ ਨੂੰ 3-0 ਨਾਲ ਹ...
ਅੱਖਾਂ ਦੇ ਹੇਠਾਂ ਕਾਲੇ ਘੇਰੇ ਕਿਉਂ ਹੁੰਦੇ ਹਨ? ਘੱਟ ਕਰਨ ਲਈ ਅਜ਼ਮਾਓ ਇਹ ਤਰੀਕੇ

ਅੱਖਾਂ ਦੇ ਹੇਠਾਂ ਕਾਲੇ ਘੇਰੇ ਕਿਉਂ ਹੁੰਦੇ ਹਨ? ਘੱਟ ਕਰਨ ਲਈ ਅਜ਼ਮਾਓ ਇਹ ਤਰੀਕੇ

Health
ਚਮੜੀ, ਚਿਹਰਾ ਅਤੇ ਵਾਲ ਕਿਸੇ ਵਿਅਕਤੀ ਦੀ ਦਿੱਖ ਦੇ ਸਭ ਤੋਂ ਵਿਲੱਖਣ ਅਤੇ ਆਕਰਸ਼ਕ ਪਹਿਲੂ ਹਨ। ਸ਼ਿੰਗਾਰ ਅਤੇ ਸਵੈ-ਦੇਖਭਾਲ ਵੱਲ ਧਿਆਨ ਆਤਮ-ਵਿਸ਼ਵਾਸ ਨੂੰ ਵਧਾਉਂਦਾ ਹੈ, ਜਿਸ ਨਾਲ ਵਿਅਕਤੀ ਭੀੜ ਵਿੱਚ ਵੱਖਰਾ ਅਤੇ ਆਕਰਸ਼ਕ ਦਿਖਾਈ ਦਿੰਦਾ ਹੈ। ਚਿਹਰਾ ਸੁੰਦਰਤਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਕਿਉਂਕਿ ਇੱਕ ਸੁੰਦਰ ਚਿਹਰਾ ਕੁਦਰਤੀ ਤੌਰ 'ਤੇ ਆਕਰਸ਼ਣ ਨੂੰ ਵਧਾਉਂਦਾ ਹੈ ਅਤੇ ਸਾਡੀ ਸ਼ਖਸੀਅਤ ਨੂੰ ਦਰਸਾਉਂਦਾ ਹੈ। ਹਰ ਕੋਈ ਸਿਹਤਮੰਦ ਅਤੇ ਚਮਕਦਾਰ ਚਮੜੀ ਚਾਹੁੰਦਾ ਹੈ। ਹਾਲਾਂਕਿ, ਵਿਅਸਤ ਜੀਵਨ ਸ਼ੈਲੀ, ਪ੍ਰਦੂਸ਼ਣ ਅਤੇ ਮਾੜੀਆਂ ਖਾਣ-ਪੀਣ ਦੀਆਂ ਆਦਤਾਂ ਕਾਰਨ ਫਿਣਸੀਆਂ, ਅੱਖਾਂ ਹੇਠਾਂ ਕਾਲੇ ਘੇਰੇ ਅਤੇ ਦਾਗ-ਧੱਬੇ ਵਰਗੀਆਂ ਸਮੱਸਿਆਵਾਂ ਆਮ ਹੋ ਗਈਆਂ ਹਨ। ਕੁਝ ਲੋਕਾਂ ਦੀਆਂ ਅੱਖਾਂ ਦੇ ਹੇਠਾਂ ਸੋਜ ਵੀ ਪੈਦਾ ਹੋ ਜਾਂਦੀ ਹੈ। ਅੱਖਾਂ ਹੇਠਾਂ ਕਾਲੇ ਘੇਰੇ ਹੋਣ ਦੇ ਕਾਰਨ My.ClevelandClinic ਅਨੁਸਾਰ, ਅੱਖਾਂ ਹੇਠਾਂ ਕਾਲੇ ਘੇਰੇ ਹੋਣ ਦੇ ਹੇਠ ਲਿਖੇ ਕਾਰਨ ਜ਼ਿੰਮੇਵਾਰ ਹੋ ਸਕਦੇ ਹਨ:- ਉਮਰ: ਕੁਝ ਲੋਕਾਂ ਵਿੱਚ ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੇ ਹੇਠਾਂ ਕਾਲੇ ਘੇਰੇ ਅਤੇ ਸ...
ਪੰਜਾਬ 95′ ਫ਼ਿਲਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ, ਨੌਜਵਾਨਾਂ ਨੂੰ ਕੀਤੀ ਅਹਿਮ ਅਪੀਲ

ਪੰਜਾਬ 95′ ਫ਼ਿਲਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ, ਨੌਜਵਾਨਾਂ ਨੂੰ ਕੀਤੀ ਅਹਿਮ ਅਪੀਲ

Entertainment
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਫ਼ਿਲਮ 'ਪੰਜਾਬ 95' ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫ਼ਿਲਮ ਸਿੱਖ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਅਹਿਮ ਮੁੱਦਿਆਂ 'ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਸਾਲ 2022 ਵਿੱਚ ਸੈਂਸਰ ਬੋਰਡ ਕੋਲ ਭੇਜੀ ਗਈ ਸੀ ਅਤੇ ਇਸ ਵਿੱਚ ਅਦਾਕਾਰ ਅਤੇ ਗਾਇਕ ਦਿਲਜੀਤ ਸਿੰਘ ਦੋਸਾਂਝ ਨੇ ਅਹਿਮ ਭੂਮਿਕਾ ਨਿਭਾਈ ਹੈ। ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ 'ਇਹ ਫ਼ਿਲਮ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ, ਜਦੋਂ ਪੰਜਾਬ ਬਹੁਤ ਮੁਸ਼ਕਲ ਹਾਲਾਤਾਂ ਵਿੱਚੋਂ ਲੰਘ ਰਿਹਾ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਲੋਕਾਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਲੰਮਾ ਸੰਘਰਸ਼ ਕੀਤਾ। ਫ਼ਿਲਮ ਵਿੱਚ ਇਸੇ ਸੰਘਰਸ਼ ਅਤੇ ਉਸ ਸਮੇਂ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ, ਤਾਂ ਜੋ ਆਉਣ ਵਾਲ...
ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

ਰਾਮ ਮੰਦਰ ਵਿੱਚ ਇੱਕ ਹੋਰ ਮਹਾਂਪਾਪ, ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ- ਕੇਜਰੀਵਾਲ

Breaking News
ਨਵੀਂ ਦਿੱਲੀ 4 ਜੁਲਾਈ - ਅਯੁੱਧਿਆ ਸਥਿਤ ਰਾਮ ਮੰਦਰ ਵਿੱਚ ਚੋਰੀ ਦਾ ਸਿਲਸਿਲਾ ਰੁਕ ਨਹੀਂ ਰਿਹਾ ਹੈ। ਹੁਣ ਸਾਹਮਣੇ ਆ ਰਿਹਾ ਹੈ ਕਿ ਰਾਮ ਮੰਦਰ ਵਿੱਚੋਂ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੋ ਗਈ ਹੈ। ਇਸ 'ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਗ੍ਰਹਿ ਸਕੱਤਰ ਵੱਲੋਂ ਪੂਰੀ ਸ਼ਰਧਾ ਨਾਲ ਚੜ੍ਹਾਈ ਗਈ ਇੱਕ ਕਿਲੋਗ੍ਰਾਮ ਸੋਨੇ ਦੀ ਰਾਮ ਚਰਿਤ ਮਾਨਸ ਵੀ ਗਾਇਬ ਹੈ। ਚੰਦਾ ਚੋਰਾਂ ਨੇ ਇੱਕ ਹੋਰ ਮਹਾਂਪਾਪ ਕੀਤਾ ਹੈ। ਦੂਜੇ ਪਾਸੇ, "ਆਪ" ਦਿੱਲੀ ਦੇ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਰਾਮ ਮੰਦਰ ਵਿੱਚ ਚੜ੍ਹਾਵਾ ਚੋਰੀ ਨੂੰ ਲੈ ਕੇ ਆਰਐਸਐਸ ਤੋਂ ਕਈ ਸਵਾਲ ਪੁੱਛੇ ਹਨ। ਉਨ੍ਹਾਂ ਆਰਐਸਐਸ ਨੂੰ ਪੁੱਛਿਆ ਕਿ ਉਹ ਦੇਸ਼ ਨੂੰ ਦੱਸਣ ਕਿ ਹਿੰਦੂਆਂ ਦੇ ਖ਼ਿਲਾਫ਼ ਕਿਸ ਨੇ ਕੰਮ ਕੀਤਾ ਜਾਂ ਉਨ੍ਹਾਂ ਨੂੰ ਕਿਸ ਨੇ ਬਦਨਾਮ ਕੀਤਾ? ਕੀ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਮੰਦਰ ਦਾ ਚੰਦਾ ਚੁਰਾਇਆ? ਜਾਂ ਫਿਰ ਉਨ੍ਹਾਂ ਨੇ ਬਦਨਾਮ ਕੀਤਾ, ਜਿਨ੍ਹਾਂ ਨੇ ਇਨ੍ਹਾਂ ਚੋਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ? ਜਾਂ ਫਿਰ ਉਨ੍ਹਾਂ ...
ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ- ਕੇਜਰੀਵਾਲ

Hot News
ਨਵੀਂ ਦਿੱਲੀ, 04 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਤੋਂ ਸਿੱਖਿਆ ਲੈ ਕੇ ਗੋਆ ਦੇ ਮੁੱਖ ਮੰਤਰੀ ਨੂੰ ਵੀ ਆਪਣੇ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਹੈਲਥ ਇੰਸ਼ੋਰੈਂਸ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਸ਼ਰਤ ਦੇ ਹਰ ਪਰਿਵਾਰ ਨੂੰ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇ ਰਹੀ ਹੈ। ਉਸੇ ਤਰ੍ਹਾਂ ਗੋਆ ਦੇ ਹਰ ਪਰਿਵਾਰ ਨੂੰ ਵੀ ਇਹ ਲਾਭ ਦਿੱਤਾ ਜਾਵੇ ਅਤੇ ਸਾਰੀਆਂ ਬਿਮਾਰੀਆਂ ਨੂੰ ਕਵਰ ਕੀਤਾ ਜਾਵੇ। ਇਸ ਦੇ ਨਾਲ ਹੀ ਪੰਜਾਬ ਵਾਂਗ ਗੋਆ ਵਿੱਚ ਵੀ ਪੈਨਲਡ ਪ੍ਰਾਈਵੇਟ ਹਸਪਤਾਲਾਂ ਦਾ ਭੁਗਤਾਨ 15 ਦਿਨਾਂ ਦੇ ਅੰਦਰ ਕਰੋ, ਤਾਂ ਜੋ ਹਸਪਤਾਲ ਮਰੀਜ਼ਾਂ ਦੇ ਇਲਾਜ ਤੋਂ ਇਨਕਾਰ ਨਾ ਕਰਨ। ਉਨ੍ਹਾਂ ਕਿਹਾ ਕਿ ਮੰਤਰੀਆਂ ਅਤੇ ਅਮੀਰਾਂ ਵਾਂਗ ਗੋਆ ਦਾ ਸਭ ਤੋਂ ਗਰੀਬ ਵਿਅਕਤੀ ਵੀ ਚੰਗੇ ਤੋਂ ਚੰਗੇ ਹਸਪਤਾਲ ਵਿੱਚ ਇਲਾਜ ਕਰਵਾਉਣ ਦਾ ਹੱਕਦਾਰ ਹੈ ਅਤੇ ਇਹੀ ਆਦਰਸ਼ ਸਥਿਤੀ ਹੈ। ਅਰਵਿੰਦ ਕੇਜਰੀਵਾਲ ਨੇ ਗੋਆ ਦੇ ਖਸਤਾਹਾਲ ਸਿਹਤ ਮਾਡਲ ਨੂੰ ਸਾਹਮਣੇ ਰੱਖਦਿਆਂ ਕਿਹਾ ਕਿ ਗੋਆ ਦਾ ਪੂਰਾ ਹੈਲਥ ਸਿਸਟਮ ਢਹਿ-ਢੇਰੀ ...