Saturday, October 3Malwa News
Shadow

Tag: punjab news

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

Breaking News
ਚੰਡੀਗੜ੍ਹ, 2 ਜੁਲਾਈ 2026ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ 'ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਜਨਤਕ ਸੇਵਾਵਾਂ ਵਿੱਚ ਵੱਡਾ ਸੁਧਾਰ ਕਰਨਾ ਅਤੇ ਸੰਸਥਾਗਤ ਰੁਜ਼ਗਾਰ ਪੈਦਾ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹਨਾਂ ਦੋਵਾਂ ਪ੍ਰਸ਼ਾਸਨਿਕ ਪ੍ਰਵਾਨਗੀਆਂ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਉਪਾਅ ਵਿਸ਼ੇਸ਼ ਤੌਰ 'ਤੇ ਪੰਜਾਬ ਭਰ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਵਪਾਰਕ ਪ੍ਰਸ਼ਾਸਨ ਨੂੰ ਸਥਿਰ ਕਰਨ ਲਈ ਤਿਆਰ ਕੀਤੇ ਗਏ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਖ਼ਤ ਵਿੱਤੀ ਅਨੁਸ਼ਾਸਨ ਬਣਾਈ ਰੱਖਣ ਦੇ ਨਾਲ-ਨਾਲ ਜਨਤਾ ਨਾਲ ਸਿੱਧਾ ਸਬੰਧ ਰੱਖਣ ਵਾਲੀਆਂ ਜ਼ਰੂਰੀ ਸੇਵਾਵਾਂ ਵਿੱਚ ਸਟਾਫ਼ ਦੀ ਕੋਈ ...
ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ।

Hot News
ਚੰਡੀਗੜ੍ਹ, 02 ਜੁਲਾਈ : ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜਨ ਅਧੀਨ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਦਿੱਤੀ ਗਈ। ਉਹਨਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵੱਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿੱਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ। ਸੀ.ਈ.ਓ. ਸ਼੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵੱਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿੱਚ ਕੋਈ ਗਲਤੀ ਨਾ ਹੋ ...
ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰਾਂ ਦਾ ਸੂਬਾ ਪੱਧਰੀ ਪੁਰਸਕਾਰਾਂ ਨਾਲ ਸਨਮਾਨ

Hot News
ਚੰਡੀਗੜ੍ਹ, 2 ਜੁਲਾਈ: ਮੈਡੀਕਲ ਪੇਸ਼ੇਵਰਾਂ ਦੀਆਂ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਉਣ ਲਈ ਕਰਵਾਏ ਰਾਜ ਪੱਧਰੀ ਡਾਕਟਰ ਪੁਰਸਕਾਰ ਸਮਾਰੋਹ ਵਿੱਚ ਸਰਕਾਰੀ ਅਤੇ ਨਿੱਜੀ ਖੇਤਰ ਦੇ 59  ਡਾਕਟਰਾਂ ਨੂੰ ਉਹਨਾਂ ਦੀ ਸ਼ਾਨਦਾਰ  ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪਣੀ ਕਿਸਮ ਦੀ ਇਹ ਨਵੇਕਲੀ ਨੀਤੀ  ਵਧੀਆ ਕਰਗੁਜ਼ਾਰੀ  ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਦਾ ਸੁਹਿਰਦ ਉਪਰਾਲਾ ਹੈ । ਇਸ ਸੰਸਥਾਗਤ ਅਤੇ ਯੋਗਤਾ-ਅਧਾਰਤ ਨੀਤੀ  ਤਹਿਤ ਸੂਬੇ ਦੇ ਸਿਹਤ ਵਿਭਾਗ, ਸਰਕਾਰੀ ਮੈਡੀਕਲ ਕਾਲਜਾਂ ਅਤੇ ਨਿੱਜੀ ਖੇਤਰ ਦੇ ਵਧੀਆ ਸੇਵਾਵਾਂ ਨਿਭਾਉਣ ਵਾਲੇ  ਡਾਕਟਰਾਂ ਨੂੰ ਸਨਮਾਨ ਪੱਤਰ ਅਤੇ ਯਾਦਗਾਰੀ ਚਿੰਨ੍ਹ ਦਿੱਤੇ ਗਏ । ਸਾਰੇ ਡਾਕਟਰਾਂ ਨੂੰ ਡਾਕਟਰ ਦਿਵਸ 'ਤੇ ਵਧਾਈ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਇੰਸਟੀਚਿਊਟ ਆਫ਼...
ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 2 ਜੁਲਾਈ: ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ 'ਤੇ ਲਿਆਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨੂੰ ਪੂਰੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਬਿਜਲੀ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੀਆਂ ਤਿੰਨ ਯੂਨੀਅਨਾਂ ਜਿਨ੍ਹਾਂ ਵਿੱਚ ਤਾਲਮੇਲ ਕਮੇਟੀ, ਪਾਵਰਕਾਮ ਟ੍ਰਾਂਸਕੋ ਆਊਟਸੋਰਸਡ ਯੂਨੀਅਨ ਅਤੇ ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਸ਼ਾਮਲ ਸਨ। ਮੰਤਰੀ ਨੇ ਉਨ੍ਹਾਂ ਨੂੰ ਮੁੜ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੰਟਰੈਕਟ ਠੇਕੇ 'ਤੇ ਰੱਖੇ ਸਟਾਫ਼ ਨੂੰ ਪੱਕਾ ਕਰਨ, ਆਊਟਸੋਰਸਡ ਵਰਕਰਾਂ ਨੂੰ ਕੰਟਰੈਕਟ ‘ਤੇ ਲਿਆਉਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਵੀ ਤੇਜ਼ੀ ਨਾਲ ਹੱਲ ਕਰਨ ਲਈ ਸਰਗਰਮੀ ਨਾਲ ਪ੍ਰਕਿਰਿਆ ਕਰ ਰਹੀ ...
‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

Breaking News
ਚੰਡੀਗੜ੍ਹ, 02 ਜੁਲਾਈ 2026: ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ ਗਏ ਹਨ। ਨਸ਼ਿਆਂ ਖ਼ਿਲਾਫ਼ ਹੁਣ ਇਹ ਲੜਾਈ ਥਾਣਿਆਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਅੱਗੇ ਵਧ ਕੇ ਸਕੂਲਾਂ ਅਤੇ ਕਲਾਸਰੂਮਾਂ ਤੱਕ ਪਹੁੰਚ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਅਧਿਆਪਕਾਂ , ਜਾਗਰੂਕ ਪ੍ਰਿੰਸੀਪਲਾਂ ਅਤੇ ਸੁਰੱਖਿਅਤ ਸਕੂਲੀ ਮਾਹੌਲ ਰਾਹੀਂ ਹਰ ਬੱਚੇ ਲਈ ਇੱਕ ਸੁਰੱਖਿਆ ਕਵਚ ਤਿਆਰ ਕੀਤਾ ਜਾ ਰਿਹਾ ਹੈ। ਬੱਚਿਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਮਾਨਸਿਕ ਤਣਾਅ ਨਾਲ ਨਜਿੱਠਣ ਦੇ ਹੁਨਰ ਅਤੇ ਗੁਪਤ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਵਿੱਚ ਨਿਵੇਸ਼ ਕਰ ਰਹੀ ਹੈ ਜੋ ਹਰ ਰੋਜ਼ ਕਿਸ਼ੋਰ ਉਮਰ ਦੇ ਬੱਚਿਆਂ ਦੇ ਸੰਪਰਕ ਵਿੱਚ ਰਹਿ...
ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ?- ਕੇਜਰੀਵਾਲ

Hot News
ਨਵੀਂ ਦਿੱਲੀ, 1 ਜੁਲਾਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵਾਨ ਰਾਮ ਦੇ ਨਾਮ 'ਤੇ ਵੋਟਾਂ ਮੰਗਣ ਵਾਲੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲੈ ਕੇ ਇੱਕ ਵੱਡਾ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਹੋਏ ਨੂੰ 891 ਦਿਨ ਹੋ ਗਏ ਹਨ। ਇਹਨਾਂ 891 ਦਿਨਾਂ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀ ਰਾਮ ਮੰਦਰ ਵਿੱਚ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ। ਕਿਉਂ? ਇਹਨਾਂ ਢਾਈ ਸਾਲਾਂ ਵਿੱਚ ਅਮਿਤ ਸ਼ਾਹ ਨੇ 42 ਤੋਂ ਵੱਧ ਵਾਰ ਆਪਣੇ ਭਾਸ਼ਣਾਂ ਅਤੇ ਇੰਟਰਵਿਊਆਂ ਵਿੱਚ ਭਗਵਾਨ ਰਾਮ ਅਤੇ ਮੰਦਰ ਦਾ ਜ਼ਿਕਰ ਕੀਤਾ, ਜਿਸ ਵਿੱਚ ਕਈ ਵਾਰ ਰਾਮ ਅਤੇ ਮੰਦਰ ਦੇ ਨਾਮ 'ਤੇ ਵੋਟਾਂ ਮੰਗੀਆਂ, ਪਰ ਦਰਸ਼ਨ ਕਰਨ ਨਹੀਂ ਗਏ। ਇਹਨਾਂ ਲਈ ਰਾਮ ਕੇਵਲ ਸੱਤਾ ਹਾਸਲ ਕਰਨ ਅਤੇ ਪੈਸੇ ਕਮਾਉਣ ਦਾ ਜ਼ਰੀਆ ਹੈ। ਇਹਨਾਂ ਦੀ ਰਾਮ ਵਿੱਚ ਕੋਈ ਆਸਥਾ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 5 ਸਵਾਲ ਪੁੱਛੇ ਕਿ ਤੁਸੀਂ ਅਜੇ ਤੱਕ ਰਾਮ ਮੰਦਰ ਕਿਉਂ ਨਹੀਂ ਗਏ? ਕੀ ਭਗਵਾਨ ਰਾਮ ਦੇ...
ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

Hot News
ਚੰਡੀਗੜ੍ਹ, 1 ਜੁਲਾਈ- ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇੱਕ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਦੇ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੇਗੀ। ਸੀਐਮ ਮਾਨ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਵਿਰੋਧੀ ਪਾਰਟੀ ਦੇ ਸਮਰਥਕਾਂ ਦਾ 'ਆਪ' ਵਿੱਚ ਸ਼ਾਮਲ ਹੋਣਾ 'ਆਪ' ਸਰਕਾਰ ਦੇ ਜਨਹਿਤ ਕਾਰਜਾਂ ਅਤੇ ਨੀਤੀਆਂ 'ਤੇ ਜਨਤਾ ਦੀ ਵਧਦੀ ਮੋਹਰ ਨੂੰ ਦਰਸਾਉਂਦਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵਧੇਰੇ ਵਿਆਪਕ ਅਤੇ ਮਜ਼ਬੂਤ ਹੋਵੇਗਾ।...
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

Hot News
ਚੰਡੀਗੜ੍ਹ, 1 ਜੁਲਾਈ- ਆਮ ਆਦਮੀ ਪਾਰਟੀ (ਆਪ) ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ। ਬੁੱਧਵਾਰ ਨੂੰ ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸੋਚ 'ਤੇ ਭਰੋਸਾ ਪ੍ਰਗਟਾਇਆ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' ਵੱਲ ਖਿੱਚੇ ਚਲੇ ਆ ਰਹੇ ਹਨ। ਉਨ੍ਹਾਂ ਕਿਹਾ ਕਿ 'ਆਪ' ਪਰਿਵਾਰ ਦਾ ਇ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

Breaking News
ਚੰਡੀਗੜ੍ਹ; 1 ਜੁਲਾਈ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਸ ਆਰਥ...
ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

ਮਾਵਾਂ—ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਵੱਡਾ ਵਾਅਦਾ ਪੂਰਾ ਕੀਤਾ- ਖੁੱਡੀਆਂ

Local
ਲੰਬੀ / ਮਲੋਟ, 01 ਜੁਲਾਈ                           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੀ ਆਖਰੀ ਗਰੰਟੀ ਪੂਰੀ ਕਰਦਿਆਂ ਅੱਜ ਮਾਵਾਂ—ਧੀਆਂ ਸਤਿਕਾਰ ਯੋਜਨਾ ਤਹਿਤ ਐੱਸ.ਸੀ. ਔਰਤਾਂ ਨੂੰ 1500 ਅਤੇ ਜਨਰਲ ਸਮੇਤ ਹੋਰਨਾਂ ਵਰਗਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਭੇਜ ਦਿੱਤੇ ਹਨ।ਇਹ ਜਾਣਕਾਰੀ ਸ। ਰਣਧੀਰ ਸਿੰਘ ਧੀਰਾ ਖੁੱਡੀਆਂ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਵੇਅਰਹਾਉਸਿੰਗ ਕਾਰਪੋਰੇਸ਼ਨ ਅਤੇ ਸ. ਅਮੀਤ ਖੁੱਡੀਆ ਨੇ ਲੰਬੀ ਹਲਕੇ ਦੇ ਪਿੰਡ ਖੁੱਡੀਆ ਵਿਖੇ ਲਗਾਏ ਗਏ ਜਾਗਰੂਕਤਾਂ ਕੈਂਪ ਦੌਰਾਨ ਦਿੱਤੀ। ਔਰਤਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਉਹਨਾਂ ਵਲੋਂ ਦੱਸਿਆ ਗਿਆ  ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ (ਡਾਇਰੈਕਟ ਬੈਨੀਫਿਟ ਟਰਾਂਸਫਰ) ਤਹਿਤ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟਰਾਂਸਫਰ ਕਰਨ ਤੇ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।                           ਪਿੰਡ ਖੁੱਡੀਆ ਵਿਖੇ ਵੱਡੀ ਸਕ...