ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਰੂਪਨਗਰ, 30 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆੰਗਣਵਾੜੀ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜਿਆਦਾ ਹਾਸਲ ਕੀਤਾ ਗਿਆ।
ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ 'ਤੇ ਵਿਸ਼ੇਸ਼ ਪ੍ਰਬੰਧ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ 'ਤੇ ਨਹੀਂ ਆ ਸਕੇ ਸਨ। ਟੀਮਾਂ ਵੱਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਵੀ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ।
ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਹਿਲਾਂ ਹੀ ਵਿਸਥਾਰਪੂਰਵਕ ਯੋਜਨਾ ਤਿ...








