ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦ...








