ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱ...








