Sunday, October 4Malwa News
Shadow

Tag: punjab news

ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

ਵਿਧਾਇਕ ਉੱਗੋਕੇ ਵਲੋਂ ਪਿੰਡ ਬੱਲੋਕੇ ਵਿਚ ਮੋਘੇ ਦਾ ਉਦਘਾਟਨ, ਸੈਂਕੜੇ ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ

Hot News
ਤਪਾ/ ਭਦੌੜ, 29 ਜੂਨ-   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਨਹਿਰੀ ਪ੍ਰੋਜੈਕਟਾਂ ਸਦਕਾ ਸੂਬੇ ਵਿਚ ਹਜ਼ਾਰਾਂ ਏਕੜ ਰਕਬੇ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਪੁੱਜਿਆ।  ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਬੱਲੋਕੇ ਵਿਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਨਵੇਂ ਮੋਘੇ ਰਾਹੀਂ ਪਿੰਡ ਅਤੇ ਆਸ-ਪਾਸ ਦੇ ਇਲਾਕੇ ਦੀ ਵੱਡੀ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ। ਸਮੇਂ ਸਿਰ ਸਿੰਚਾਈ ਦੀ ਉਪਲਬਧਤਾ ਨਾਲ ਫਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਖਰਚੇ ਵੀ ਘੱਟ ਹੋਣਗੇ। ਓਹਨਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਕੁੱਬੇ ਵਿਚ ਨਵਾਂ ਮੋਘਾ ਲਗਾਇਆ ਗਿਆ ਹੈ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਨਹਿਰੀ ਸਿੰਚਾਈ ਦੇ ਬੁਨਿਆਦੀ...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

Hot News
ਰੂਪਨਗਰ, 29 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਪਿੰਡ ਅਬਿਆਣਾ ਵਿਖੇ ਮਾਸਟਰ ਰਾਮਪਾਲ ਅਬਿਆਣਾ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉੱਥੇ ਹਾਜ਼ਰ ਹੋਏ ਵਿਅਕਤੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਧਿਆਨਪੂਰਵਕ ਸੁਣਿਆ। ਇਸ ਮੌਕੇ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸ਼ਿਕਾਇਤਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਲਈ ਆਪਣੀਆਂ ਕਾਨੂੰਨੀ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਕਾਨੂੰਨੀ ਪ੍ਰਕਿਰਿਆ ਅਨੁਸਾਰ ਨਿਰਪੱਖ ਢੰਗ ਨਾਲ ਵਿਚਾਰ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਯੋਗ ਕਾਰਵਾਈ ਕੀਤੀ ਜਾਂਦੀ ਹੈ। ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੇ ਗਏ ਮਸਲਿਆਂ ਨੂੰ ਨਿਯਮਾਂ ਅਤੇ ਕਾਨੂੰਨੀ ਵਿਵਸਥਾ ਅਨੁਸਾਰ ਵਿਚਾਰਿਆ ਜਾਵੇਗਾ ਅਤੇ ਜਿੱਥੇ ਕਮਿਸ਼...
ਕੀ ਬਲੂ ਲਾਈਟ ਵਾਲੀਆਂ ਐਨਕਾਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਨੇ? ਜਾਣੋ ਸੱਚਾਈ

ਕੀ ਬਲੂ ਲਾਈਟ ਵਾਲੀਆਂ ਐਨਕਾਂ ਅੱਖਾਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਨੇ? ਜਾਣੋ ਸੱਚਾਈ

Health
ਸਵੇਰੇ ਮੋਬਾਈਲ ਫ਼ੋਨ ਦੇਖਣ ਤੋਂ ਲੈ ਕੇ ਕੰਮ 'ਤੇ ਕੰਪਿਊਟਰ ਸਕ੍ਰੀਨ ਦੇ ਸਾਹਮਣੇ ਬੈਠਣ ਅਤੇ ਘਰ ਵਿੱਚ ਖਾਲੀ ਸਮੇਂ ਦੌਰਾਨ ਟੀਵੀ ਦੇਖਣ ਤੱਕ, ਸਾਡਾ ਪੂਰਾ ਦਿਨ ਡਿਜੀਟਲ ਸਕ੍ਰੀਨਾਂ ਦੇ ਆਲੇ-ਦੁਆਲੇ ਲੰਘਦਾ ਹੈ। ਘੰਟਿਆਂ ਤੱਕ ਕੰਪਿਊਟਰ ਦੇ ਸਾਹਮਣੇ ਬੈਠਣਾ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਇਸ ਨਾਲ ਕੰਮ ਆਸਾਨ ਹੋ ਗਿਆ ਹੈ ਪਰ ਲੰਬੇ ਸਮੇਂ ਤੱਕ ਇੱਕੋ ਆਸਣ ਵਿੱਚ ਬੈਠਣਾ ਸਾਡੀ ਸਿਹਤ ਲਈ ਨੁਕਸਾਨਦੇਹ ਹੈ। ਇਸ ਤੋਂ ਇਲਾਵਾ, ਲਗਾਤਾਰ ਸਕ੍ਰੀਨ ਦੀ ਵਰਤੋਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਨਜ਼ਰ ਲਈ ਐਨਕਾਂ 'ਤੇ ਨਿਰਭਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸਕ੍ਰੀਨਾਂ ਦੁਆਰਾ ਨਿਕਲਣ ਵਾਲੀਆਂ ਹਾਨੀਕਾਰਕ ਕਿਰਨਾਂ ਤੋਂ ਬਚਣ ਲਈ "ਬਲੂ-ਲਾਈਟ ਪ੍ਰੋਟੈਕਸ਼ਨ ਐਨਕਾਂ" ਦੀ ਵਰਤੋਂ ਬਹੁਤ ਮਸ਼ਹੂਰ ਹੋ ਗਈ ਹੈ। ਸਾਡੇ ਵਿੱਚੋਂ ਬਹੁਤ ਸਾਰੇ ਆਪਣੀ ਨਜ਼ਰ ਦੀ ਰੱਖਿਆ ਕਰਨ ਅਤੇ ਸਕ੍ਰੀਨਾਂ ਕਾਰਨ ਹੋਣ ਵਾਲੇ ਅੱਖਾਂ ਦੇ ਨੁਕਸਾਨ ਨੂੰ ਰੋਕਣ ਲਈ ਇਨ੍ਹਾਂ ਨੂੰ ਖਰੀਦਦੇ ਅਤੇ ਪਹਿਨਦੇ ਹਨ। ਪਰ ਕੀ ਇਹ ਐਨਕਾਂ ਸੱਚਮੁੱਚ ਸਾਡੀਆਂ ਅੱਖਾਂ ਦੀ ਰੱਖਿਆ ਕਰਦੀਆਂ ਹਨ? ਕੀ ਇਨ੍ਹਾਂ ਨੂੰ ...
ਆਪਣੀ ਫੀਸ ਮੰਗੀ ਤਾਂ ਮਾਰਨ ਲਈ ਮਿਲੀ ਧਮਕੀ, ‘ਲਾਪਤਾ ਲੇਡੀਜ਼’ ਦੇ ਅਦਾਕਾਰ ਨੇ ਰੋਂਦੇ ਹੋਏ ਸਾਂਝੀ ਕੀਤੀ ਵੀਡੀਓ

ਆਪਣੀ ਫੀਸ ਮੰਗੀ ਤਾਂ ਮਾਰਨ ਲਈ ਮਿਲੀ ਧਮਕੀ, ‘ਲਾਪਤਾ ਲੇਡੀਜ਼’ ਦੇ ਅਦਾਕਾਰ ਨੇ ਰੋਂਦੇ ਹੋਏ ਸਾਂਝੀ ਕੀਤੀ ਵੀਡੀਓ

Entertainment
ਹੈਦਰਾਬਾਦ: 'ਲਾਪਤਾ ਲੇਡੀਜ਼' ਦੇ ਅਦਾਕਾਰ ਸਤੇਂਦਰ ਸੋਨੀ ਸੁਰਖੀਆਂ ਵਿੱਚ ਹਨ। ਅਦਾਕਾਰ ਨੇ ਇਲਜ਼ਾਮ ਲਗਾਇਆ ਹੈ ਕਿ ਇੱਕ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਉਸਦੀ ਸਹਿਮਤੀ ਅਨੁਸਾਰ ਫੀਸ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਅਤੇ ਉਸਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਇਸ ਸੰਬੰਧੀ ਸਤੇਂਦਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ, ਜਿਸ ਕਾਰਨ ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਮੱਧ ਪ੍ਰਦੇਸ਼ ਸਰਕਾਰ ਤੋਂ ਫਿਲਮ 'ਪੇਡ ਪਾਲਕੀ' ਦੇ ਨਿਰਮਾਤਾਵਾਂ ਵਿਰੁੱਧ FIR ਦਰਜ ਕਰਨ ਦੀ ਮੰਗ ਕੀਤੀ। ਐਸੋਸੀਏਸ਼ਨ ਨੇ ਆਪਣੇ X (ਪਹਿਲਾਂ ਟਵਿੱਟਰ) ਹੈਂਡਲ 'ਤੇ ਇੱਕ ਬਿਆਨ ਪੋਸਟ ਕੀਤਾ, ਜਿਸ ਵਿੱਚ ਲਿਖਿਆ, "ਸਤੇਂਦਰ ਸੋਨੀ ਦੁਆਰਾ ਸਾਂਝਾ ਕੀਤਾ ਗਿਆ ਭਾਵਨਾਤਮਕ ਵੀਡੀਓ ਉਸ ਦਰਦ ਅਤੇ ਪ੍ਰੇਸ਼ਾਨੀ ਨੂੰ ਦਰਸਾਉਂਦਾ ਹੈ, ਜੋ ਉਸਨੇ ਸਹਿਣ ਕੀਤਾ ਹੈ। ਉਸਦੇ ਇਲਜ਼ਾਮ ਭਾਰਤੀ ਫਿਲਮ ਉਦਯੋਗ ਵਿੱਚ ਕਲਾਕਾਰਾਂ ਅਤੇ ਕਰਮਚਾਰੀਆਂ ਦੇ ਇਲਾਜ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ। ਕਿਸੇ ਵੀ ਕਲਾਕਾਰ ਜਾਂ ਕਰਮਚਾਰੀ ਨੂੰ ਅਜਿਹੇ ਵਿਵਹਾਰ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।" ਐਸੋਸੀਏਸ਼ਨ ਨੇ ਕਿਹ...
ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ ਪਹਿਲੇ ਪੜਾਅ ‘ਚ 25 ਪਿੰਡਾਂ।ਵਿਚ ਜਿਮ ਸਥਾਪਿਤ: ਮੀਤ ਹੇਅਰ

Local
ਬਰਨਾਲਾ, 29 ਜੂਨ-    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਗਏ, ਓਥੇ ਪਿੰਡਾਂ ਵਿਚ ਜਿਮ ਦਿੱਤੇ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨਸ਼ਾ ਮੁਕਤ ਅਤੇ ਸਿਹਤਮੰਦ ਹੋਵੇ।    ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੂਰੇ ਵਿਚ ਜਿਮ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਕੱਲ ਸੂਬੇ ਵਿਚ 500 ਪੇਂਡੂ ਜਿਮ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਬਰਨਾਲਾ ਵਿੱਚ 25 ਪਿੰਡਾਂ ਵਿਚ ਆਧੁਨਿਕ ਜਿਮ ਲੋਕ ਅਰਪਿਤ ਕੀਤੇ ਗਏ ਹਨ ਜਿਨ੍ਹਾਂ ਵਿਚ ਹਲਕਾ ਬਰਨਾਲਾ ਦੇ 11 ਪਿੰਡ ਸ਼ਾਮਲ ਹਨ।    ਓਹਨਾਂ ਦੱਸਿਆ ਕਿ ਇਨ੍ਹਾਂ ਵਿਚ ਪਿੰਡ ਭੈਣੀ ਮਹਿਰਾਜ, ਝਲੂਰ, ਹਰੀਗੜ੍ਹ, ਦਾਨਗੜ੍ਹ, ਪੱਤੀ ਸੇਖਵਾਂ, ਉਪਲੀ, ਸੇਖਾ, ਨੰਗਲ, ਭੂਰੇ, ਬਡਬਰ, ਭੱਠਲਾਂ, ਨਾਈਵਾਲ, ਗਿੱਲ ਪੱਤੀ ਮੌੜ, ਉੱਗੋਕੇ, ਸੁਖਪੁਰਾ, ਮਹਿਤਾ, ਜੰਗੀਆਣਾ, ਬਦਰਾ, ਅਲਕੜਾ, ਪੰ...
ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੂਨ- ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਨੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।          ਡਾ. ਸ਼ਵਿੰਦਰ ਸਿੰਘ ਏ ਡੀ ਓ ਵੱਲੋਂ ਨਰਮੇ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਮੁਸ਼ਕਿਲਾਂ ਦੇ ਹੱਲ ਦੱਸੇ ਗਏ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਕੇ.ਵੀ.ਕੇ, ਗੋਨੇਆਣਾ ਤੋਂ ਡਾ. ਗੁਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਕਾਸ਼ਤ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਵੱਖ-ਵੱਖ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ। ਡਾ. ਜੋਬਨਦੀਪ ਸਿੰਘ ਏ.ਡੀ.ਓ. ਸੀਡ ਵੱਲੋਂ ਝੋਨੇ ਬਾਸਮਤੀ ਦੀ ਫਸਲ ...
ਯੋਗ ਵੋਟਰ ਆਪਣੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰਨ ਲਈ ECINET ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

ਯੋਗ ਵੋਟਰ ਆਪਣੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰਨ ਲਈ ECINET ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Local
ਮਾਲੇਰਕੋਟਲਾ, 28 ਜੂਨ:                          ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵਿਸ਼ੇਸ਼ ਗਹਿਰੀ ਸੁਧਾਈ (Special Intensive Revision-SIR)-2026’ ਤਹਿਤ ਪੰਜਾਬ ਭਰ ਵਿੱਚ “ਹਾਊਸ-ਟੂ-ਹਾਊਸ ਐਨਿਊਮਰੇਸ਼ਨ” ਦਾ ਕੰਮ 25 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਮੁਹੱਈਆ ਕਰਵਾ ਰਹੇ&...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

Local
ਬਟਾਲਾ, 29 ਜੂਨ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਵਾਰਡ ਨੰਬਰ 41 ਵਿਖੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਕੀਤਾ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸ ਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ...
ਸਿਰਫ਼ 4 ਏਕੜ ਜ਼ਮੀਨ ‘ਤੇ 20 ਤੋਂ ਵੱਧ ਫਸਲਾਂ ਦੀ ਕਾਸ਼ਤ ਕਰਕੇ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੇ ਹਨ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ

ਸਿਰਫ਼ 4 ਏਕੜ ਜ਼ਮੀਨ ‘ਤੇ 20 ਤੋਂ ਵੱਧ ਫਸਲਾਂ ਦੀ ਕਾਸ਼ਤ ਕਰਕੇ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਹੇ ਹਨ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ

Hot News
ਮਾਲੇਰਕੋਟਲਾ 28 ਜੂਨ :              ਜਿੱਥੇ ਅੱਜ ਵੀ ਬਹੁਤੇ ਕਿਸਾਨ ਰਵਾਇਤੀ ਫਸਲੀ ਚੱਕਰ ਤੱਕ ਹੀ ਸੀਮਤ ਹਨ, ਉੱਥੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਹਥੋਆ ਦੇ ਪ੍ਰਗਤੀਸ਼ੀਲ ਕਿਸਾਨ ਗੁਰਸਿਮਰਨ ਸਿੰਘ , ਪੁੱਤਰ ਸ. ਸੁਖਦੇਵ ਸਿੰਘ, ਆਪਣੀ ਮਹਿਜ਼ ਚਾਰ ਏਕੜ ਜ਼ਮੀਨ'ਤੇ ਵਿਭਿੰਨਤਾ ਅਧਾਰਿਤ ਖੇਤੀ ਅਪਣਾ ਕੇ ਹੋਰ ਕਿਸਾਨਾਂ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਬਣੇ ਹੋਏ ਹਨ। ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਜ਼ਮੀਨ ਦਾ ਰਕਬਾ ਨਹੀਂ, ਸਗੋਂ ਸੋਚ, ਯੋਜਨਾਬੰਦੀ ਅਤੇ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੀ ਇੱਛਾ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ।                 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਾਲੇਰਕੋਟਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਰਹਿਨੁਮਾਈ ਹੇਠ ਗੁਰਸਿਮਰਨ ਸਿੰਘ ਨੇ ਆਪਣੇ ਖੇਤ ਨੂੰ ਇੱਕ ਬਹੁ-ਫਸਲੀ ਮਾਡਲ ਵਜੋਂ&nbs...
ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ

ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ

Hot News
ਸ੍ਰੀ ਅਨੰਦਪੁਰ ਸਾਹਿਬ, 28 ਜੂਨ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ, ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇੱਕ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਸੰਪਤੀ ਨੂੰ ਢਾਹੁਣ ਲਈ ਨਗਰ ਕੌਂਸਲ, ਸ੍ਰੀ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ। ਇਥੇ ਜਾਣਕਾਰੀ ਦਿੰਦਿਆਂ ਐਸ.ਪੀ. ਸ਼੍ਰੀ ਅਰਵਿੰਦ ਮੀਨਾ ਨੇ ਦੱਸਿਆ ਕਿ ਨਸ਼ਾ ਤਸਕਰ ਅਜਮੇਰ ਸਿੰਘ ਉਰਫ਼ ਸੋਨੀ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਨਾਲ ਸੰਬੰਧਿਤ ਨਸ਼ਾ ਤਸਕਰੀ ਦੀ ਗੈਰ ਕਾਨੂੰਨੀ ਗਤੀਵਿਧੀਆਂ ਦਾ ਲੰਮਾ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 10 ਮਾਮਲੇ ਦਰਜ ਹਨ। ਕੁੱਲ ਮਿਲਾਕੇ ਅਜਮੇਰ ਸਿੰਘ ਖ਼ਿਲਾਫ਼ 12 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਉਸ ਦੀ ਰਿਹਾਇਸ਼ ਨੂੰ ਢਾਹੁਣ ਦੀ ਕਾਰਵਾਈ ਸੰਬੰਧਿਤ ਸਿਵਲ ਅਥਾਰਟੀਆਂ ਵੱਲੋਂ ਸਾਰੀਆਂ ਲਾਜ਼ਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ। ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ...