ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸਭ ਤੋਂ ਵੱਧ 80.73 ਫ਼ੀਸਦੀ ਗਣਨਾ ਫਾਰਮ ਵੰਡੇ ਗਏ
ਮਾਲੇਰਕੋਟਲਾ, 28 ਜੂਨ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦੀ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹੇ ਦੇ 400 ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਯੋਗ ਵੋਟਰਾਂ ਤੱਕ ਪਹੁੰਚ ਕਰ ਰਹੇ ਹਨ।
ਇਸੇ ਲੜੀ&nb...








