ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਦੋਵੇਂ ਵਾਸੀ ਪਿੰਡ ਮਹਾਵਾ (ਅੰਮ੍ਰਿਤਸਰ); ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮ...








