Saturday, March 28Malwa News
Shadow

Tag: punjab news

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟ...
ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਵਿੱਚ 426 ਡਰੱਗ ਹੌਟਸਪੌਟਸ ‘ਤੇ ਛਾਪੇਮਾਰੀ; 248 ਕਾਬੂ

Hot News
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ, ਪੰਜਾਬ ਪੁਲਿਸ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ ਦੇ 383ਵੇਂ ਦਿਨ, ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ - ਨਸ਼ਾ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਦੀਆਂ ਥਾਵਾਂ - 'ਤੇ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀਏਐਸਓ) ਚਲਾਈ। ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊਜ਼) ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਸੀ। ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 426 ਡਰੱਗ ਹੌਟਸਪਾਟਾਂ ’ਤੇ ਛਾਪੇਮਾਰੀ ਕੀਤੀ ਹੈ ਜਿਸ ਦੌਰਾਨ 200 ਐਫਆਈਆਰਜ਼ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗ...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Hot News
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍...
ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

Breaking News
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜੈ...
ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

Breaking News
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 19 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕਟਰ ਅ...
ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ – ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ

Hot News
ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਰੁਪਿੰਦਰਜੀਤ ਸਿੰਘ ਸੰਯੋਜਕ ਜ਼ਿੰਦਗੀ ਜ਼ਿੰਦਾਬਾਦ ਮੁਹਿੰਮ ਅਤੇ ਐਡਵੋਕੇਟ ਨਰਵੀਰ ਸਿੰਘ ਗਿੱਲ ਵੱਲੋਂ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਭਾਸ਼ਣ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਫੈਲਾਉਣ ਦਾ ਸੰਕਲਪ ਵੀ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਨਰਵੀਰ ਸਿੰਘ ਗਿੱਲ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਇੱਕ ਗੰਭੀਰ ਚੁਣੌਤੀ ਬਣ ਚੁੱਕਾ ਹੈ ਅਤੇ ਇਸ ਤੋਂ ਬਚਾਅ ਲਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ – ਡਿਪਟੀ ਕਮਿਸ਼ਨਰ

Hot News
ਤਰਨ ਤਾਰਨ, 18 ਮਾਰਚ -         ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਸਿਹਤ ਕਾਰਡ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਦਾ ਸਿਹਤ ਬੀਮਾ) ਸਬੰਧੀ ਬਲਾਕ ਟੀਮਾਂ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੈਂਪ ਲਗਾਤਾਰ ਜਾਰੀ ਹਨ।ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਨੇ ਇਸ ਸਬੰਧੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸਕੀਮ ਤਹਿਤ ਆਮ ਲੋਕ ਸਰਕਾਰੀ ਹਸਪਤਾਲਾਂ ਅਤੇ ਨਾਮਜ਼ਦ ਪ੍ਰਾਈਵੇਟ ਹਸਪਤਾਲਾਂ ਵਿਚ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੂਹ ਐਸ.ਐਮ.ਓਜ਼ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਇਨ੍ਹਾਂ ਸਿਹਤ ਕਾਰਡਾਂ ਸਬੰਧੀ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਅ ਕੇ ਜਲਦੀ ਹੀ ਬਲਾਕਾਂ ਦੇ ਟੀਚੇ ਪੂਰੇ ਕੀਤੇ ਜਾਣ।ਡਾ. ਰੂਪਮ ਚੌਧਰੀ ਡਿਪਟੀ ਮੈਡੀਕਲ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 60 ਹਜ਼ਾਰ ਦੇ ਕਰੀਬ ਸਿਹਤ ਕਾਰਡ ਬਣ ਚੁੱਕੇ ਹਨ ਅਤੇ ਸਬ ਡਵੀਜ਼...
‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

‘ਯੁੱਧ ਨਸ਼ਿਆਂ ਵਿਰੁੱਧ’: ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ‘ਤੇ ਚੱਲਿਆ ਬੁਲਡੋਜ਼ਰ

Hot News
ਸ੍ਰੀ ਮੁਕਤਸਰ ਸਾਹਿਬ,18 ਮਾਰਚ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਇਸ ਮੌਕੇ ਸਿਵਲ ਪ੍ਰਸ਼ਾਸਨ ਨਾਇਬ ਤਹਿਸੀਲਦਾਰ ਚਰਨਜੀਤ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਸਿਟੀ ਸ੍ਰੀ ਮੁਕਤਸਰ  ਸਾਹਿਬ ਅੰਦਰ ਆਉਂਦੇ ਆਦਰਸ਼ ਨਗਰ ਵਿੱਚ ਗੋਰੀ ਰਾਣੀ ਪਤਨੀ ਦੀਸ਼ਾ ਗਲੀ ਨੰਬਰ 04 ਦੀ ਗੈਰ ਕਾਨੂੰਨੀ ਤਰੀਕੇ ਨਾਲ ਇੱਕ ਇਮਾਰਤ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਦੀਆਂ ਹਦਾਇਤਾਂ ਪ੍ਰਾਪਤ ਕਰਕੇ ਪੁਲਿਸ ਵਿਭਾਗ ਤੋਂ ਮੌਕੇ ‘ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਮਦਦ ਲਈ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਕਾਨੂੰਨੀ ਤਰੀਕੇ ਦੀ ਪਾਲਣਾ ਕਰਦਿਆਂ ਇਸ ਗੈਰ ਕਾਨੂੰਨੀ ਇਮਾਰਤ ਨੂੰ ਅੱਜ ਢਾਹਿਆ ਗਿਆ। ਇਸ ਮ...