Wednesday, September 30Malwa News
Shadow

Tag: punjab news

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਧੂਰੀ (ਸੰਗਰੂਰ); 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਿੱਧੇ ਲਾਭ ਪਹੁੰਚਾ ਰਹੀ ਹੈ, ਜਦੋਂ ਕਿ ਲੋਕਾਂ ਦਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ। ਬਾਲੀਆਂ ਵਿੱਚ ਇੱਕ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਇੱਕ ਅਕਤੂਬਰ ਨੂੰ ਉਨ੍ਹਾਂ ਦੇ ਫੋਨਾਂ 'ਤੇ ਸਨਮਾਨ ਰਾਸ਼ੀ ਪਹੁੰਚਣ ਦਾ ‘ਟੂੰ-ਟੂੰ’ ਦਾ ਸੰਦੇਸ਼ ਫਿਰ ਸੁਣਾਈ ਦੇਵੇਗਾ, ਜਿਸ ਵਿੱਚ ਦਲਿਤ ਔਰਤਾਂ ਨਾਲ ਕੀਤੇ 1,000 ਰੁਪਏ ਦੇ ਵਾਅਦੇ ਦੇ ਮੁਕਾਬਲੇ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ।ਪੰਜਾਬ ਵਿੱਚ ਵੋਟਾਂ ਮੰਗਣ ਆਈ ਭਾਜਪਾ 'ਤੇ ਸਵਾਲ ਚੁੱਕਦਿਆਂ, ਮੁੱਖ ਮੰਤਰੀ ਨੇ ਪੁੱਛਿਆ ਕਿ 750 ਕਿਸਾਨਾਂ ਦੀ ਮੌਤ ਤੋਂ ਬਾਅਦ ਭਾਜਪਾ ਲੋਕਾਂ ਦਾ ਸਮਰਥਨ ਕਿਵੇਂ ਮੰਗ ਸਕਦੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਪੰਜਾਬ ਦੇ ਮਾਰੂਥਲ ਬਣਨ ਦੀ ਭਵਿੱਖਬਾਣੀ ਨੂੰ ਗਲਤ ਸਾਬਤ ਕਰ ਦਿੱਤਾ ਹੈ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ।ਲੋਕ ਮਿ...
ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲੇ ਦਾ ਆਗਾਜ਼

Local
ਫ਼ਰੀਦਕੋਟ, 19 ਸਤੰਬਰ 2026 ( ) ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਆਲਮੀ ਪੰਜਾਬੀ ਅਦਬ ਫਾਊਂਡੇਸ਼ਨ (ਰਜਿ.), ਫ਼ਰੀਦਕੋਟ ਦੇ ਸਹਿਯੋਗ ਨਾਲ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਵਿਖੇ ਪੰਜ ਰੋਜ਼ਾ ਬਾਬਾ ਫ਼ਰੀਦ ਸਾਹਿਤ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ, ਪ੍ਰਿੰਸੀਪਲ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਸ੍ਰੀ ਰਾਜੇਸ਼ ਮੋਹਨ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਮਨਜੀਤ ਪੁਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।             ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਤਾਬਾਂ ਮਨੁੱਖ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਸ ਦੀ ਸੋਚ ਨੂੰ ਵਿਸ਼ਾਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤ ਸਾਨੂੰ ਆਪਣ...
ਸੱਪ ਦੇ ਡੰਗ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਸਮੇਂ ਸਿਰ ਇਲਾਜ ਨਾਲ ਬਚਾਈ ਜਾ ਸਕਦੀ ਹੈ ਜਾਨ – ਸਿਵਲ ਸਰਜਨ

ਸੱਪ ਦੇ ਡੰਗ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਸਮੇਂ ਸਿਰ ਇਲਾਜ ਨਾਲ ਬਚਾਈ ਜਾ ਸਕਦੀ ਹੈ ਜਾਨ – ਸਿਵਲ ਸਰਜਨ

Local
ਰੂਪਨਗਰ, 19 ਸਤੰਬਰ: ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਸਨੇਕ ਬਾਈਟ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸੱਪ ਦੇ ਡੰਗ ਤੋਂ ਬਚਾਅ, ਤੁਰੰਤ ਮੁੱਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਕਰਵਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪ ਦੇ ਡੰਗਣ ਦੀਆਂ ਘਟਨਾਵਾਂ ਵੱਧ ਜਾਂਦੀਆਂ ਹਨ। ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਅਜਿਹੀਆਂ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਕਮਿਊਨਿਟੀ ਹੈਲਥ ਸੈਂਟਰਾਂ (ਸੀ.ਐਚ.ਸੀ.) ਅਤੇ ਸਰਕਾਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਨੂੰ ਨਸ਼ਟ ਕਰਨ ਵਾਲਾ ਟੀਕਾ (ਐਂਟੀ-ਸਨੇਕ ਵੈਨਮ) ਉਪਲਬਧ ਹੈ। ਸੱਪ ਦੇ ਡੰਗ ਦੀ ਸੂਰਤ ਵਿੱਚ ਮਰੀਜ਼ ਨੂੰ ਬਿਨਾਂ ਕਿਸੇ ਦੇਰੀ ਦੇ ਹਸਪਤਾਲ ਪਹੁੰਚਾ ਕੇ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਡਾ. ਵਸੁਧਾ ਬੱਤਾ ਨੇ ਕਿਹਾ...
ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ

ਅੰਤਰ ਕਾਲਜ ਜੋਨ ‘ਸੀ’ ਕ੍ਰਿਕਟ ਮੁਕਾਬਲੇ ਵਿੱਚ ਸਰਕਾਰੀ ਕਾਲਜ ਰੋਪੜ ਨੇ ਜਿੱਤਿਆ ਪਹਿਲਾ ਸਥਾਨ

Local
ਰੂਪਨਗਰ, 19 ਸਤੰਬਰ 2026: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਤਰ ਕਾਲਜ ਜੋਨ ‘ਸੀ’ ਦੇ ਕ੍ਰਿਕਟ ਮੁਕਾਬਲੇ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਦੀ ਸਰਪ੍ਰਸਤੀ ਹੇਠ ਸਰਕਾਰੀ ਕਾਲਜ ਰੋਪੜ ਦੇ ਖੇਡ ਮੈਦਾਨ ਵਿਖੇ 14 ਤੋਂ 19 ਸਤੰਬਰ 2026 ਤੱਕ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 7 ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਮੁਕਾਬਲਿਆਂ ਦੇ ਪਹਿਲੇ ਦਿਨ ਪ੍ਰਿੰਸੀਪਲ ਸ੍ਰੀਮਤੀ ਗੁਨਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵੱਖ-ਵੱਖ ਕਾਲਜਾਂ ਤੋਂ ਪਹੁੰਚੀਆਂ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਸਬੰਧਤ ਕਾਲਜਾਂ ਦੇ ਪ੍ਰਿੰਸੀਪਲਾਂ, ਟੀਮ ਇੰਚਾਰਜਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਖੇਡ ਭਾਵਨਾ ਅਤੇ ਮਿਹਨਤ ਨਾਲ ਆਪਣੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਕਾਲਜ ਰੋਪੜ ਦੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰ...
ਡਿਪਟੀ ਕਮਿਸ਼ਨਰ ਵੱਲੋਂ 20 ਤੇ 21 ਨੂੰ ਡਰੋਨ ਸ਼ੋਅ ਮੌਕੇ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ

ਡਿਪਟੀ ਕਮਿਸ਼ਨਰ ਵੱਲੋਂ 20 ਤੇ 21 ਨੂੰ ਡਰੋਨ ਸ਼ੋਅ ਮੌਕੇ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ

Local
ਤਰਨ ਤਾਰਨ, 19 ਸਤੰਬਰ :          ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ਤਹਿਤ  ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲ੍ਹੇ ਵਿਚ ਦੋ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਪਹਿਲਾ ਡਰੋਨ ਸ਼ੋਅ 20 ਸਤੰਬਰ, ਦਿਨ ਐਤਵਾਰ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ, ਦਿਨ ਸੋਮਵਾਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਹੋਵੇਗਾ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਦੱਸਿਆ ਕਿਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਣਗੇ, ਜਿਨ੍ਹਾਂ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ 8:00 ਵਜੇ ਡਰੋਨ ਸ਼ੋਅ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਡਰੋਨ ਸ਼ੋਅ  ਅਸਮਾਨ 'ਤੇ ਇਕ ਵਿਲੱਖਣ ਅਤੇ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਇਸ ਦੌਰਾਨ ਇਕੋ ਸਮੇਂ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ...
ਕ੍ਰਿਕੇਟ ਅੰਡਰ 14 ਸਾਲ ਵਿੱਚ ਪਟਿਆਲਾ ਦੀ ਟੀਮ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਬਣੀ ਚੈਂਪੀਅਨ

ਕ੍ਰਿਕੇਟ ਅੰਡਰ 14 ਸਾਲ ਵਿੱਚ ਪਟਿਆਲਾ ਦੀ ਟੀਮ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਬਣੀ ਚੈਂਪੀਅਨ

Hot News
ਬਰਨਾਲਾ, 19 ਸਤੰਬਰ- ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੈਕਰਡ ਹਾਰਟ ਗਰੁੱਪ ਧਨੌਲਾ ਅਤੇ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ  ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਵਿੱਚ ਪਟਿਆਲਾ ਦੀ ਟੀਮ ਨੇ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ  ਕੀਤਾ ਹੈ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਾਬਕਾ ਡੀਈਓ (ਸੈ.ਸਿੱ.) ਬਰਨਾਲਾ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ।  ਡੀ ਐਮ ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਅਤੇ ਲੁਧਿਆਣਾ ਵਿਚਕਾਰ ਹੋਏ ਫਾਈਨਲ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ 8 ਦੌੜਾਂ ਨਾਲ ਜੇਤੂ ਰਹੀ। ਲੁਧਿਆਣਾ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਟਿਆਲਾ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ ...
ਜਨਗਣਨਾ 2027 ਫੇਜ਼ 2 ਦੀ ਜ਼ਿਲ੍ਹਾ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰ, ਚਾਰਜ ਅਫਸਰਾਂ ਅਤੇ ਕਰਮਚਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ

ਜਨਗਣਨਾ 2027 ਫੇਜ਼ 2 ਦੀ ਜ਼ਿਲ੍ਹਾ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰ, ਚਾਰਜ ਅਫਸਰਾਂ ਅਤੇ ਕਰਮਚਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ

Hot News
ਫਰੀਦਕੋਟ 19 ਸਤੰਬਰ - ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ 2027 ਫੇਜ਼ 2 ਦੀ ਟਰੇਨਿੰਗ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪੱਧਰ ਅਤੇ ਚਾਰਜ ਅਫਸਰਾਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾਇਰੈਕਟਰ ਸੈਂਸਜ਼ ਓਪਰੇਸ਼ਨ, ਪੰਜਾਬ ਚੰਡੀਗੜ੍ਹ ਤੋਂ ਆਏ ਜ਼ਿਲ੍ਹਾ ਕੋਆਰਡੀਨੇਟਰ ਪੰਕਜ ਕੁਮਾਰ ਨੇ ਦੱਸਿਆ ਕਿ ਸੈਂਸਜ਼ 2027 ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਅਧੀਨ ਮਿਤੀ 16 ਨਵੰਬਰ 2026 ਤੋਂ ਮਿਤੀ 30 ਨਵੰਬਰ 2026 ਤੱਕ ਸ਼ੈਲਫ ਇਨੁਮੀਰੇਸ਼ਨ ਕੀਤੀ ਜਾਣੀ ਹੈ ਅਤੇ 1 ਦਸੰਬਰ 2026 ਤੋਂ ਮਿਤੀ 4 ਜਨਵਰੀ 2027 ਤੱਕ ਫੀਲਡ ਵਿੱਚ ਜਾ ਕੇ ਡਾਟਾ ਇਕੱਤਰ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟਰੇਨਰ ਸ਼੍ਰੀ ਹਰਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਟ੍ਰੇਨਰਾਂ ਵੱਲੋਂ ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਇਸ ਮੌਕੇ ਸ਼੍ਰੀ ਗੁਰਿੰਦਰ ਸਿੰਘ ਡਿਪਟ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ

Hot News
ਸਾਹਨੇਵਾਲ, ਲੁਧਿਆਣਾ, 18 ਸਤੰਬਰ: ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪਿੰਡਾਂ ਵਿੱਚ ਸਵੱਛਤਾ ਸਬ...
ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

Hot News
ਸ਼੍ਰੀ ਅਨੰਦਪੁਰ ਸਾਹਿਬ 19 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇਹ ਯੋਜਨਾ ਸਹੂਲਤ ਅਤੇ ਸ਼ਰਧਾ ਦਾ ਸੁਮੇਲ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਤਿੰਨ ਦਿਨਾਂ ਦੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਆਪਣੀ ਧਾਰਮਿਕ ਯਾਤਰਾ ਤੋਂ ਵ...
ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

Hot News
ਲੁਧਿਆਣਾ, 19 ਸਤੰਬਰ: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪ੍ਰਚਾਰ ਤੇ ਘਰ-ਘਰ ਫਾਰਮ ਭਰਨ ਵਾਲੀਆਂ ਬੀਬੀਆਂ ਦੇ ਯੋਗਦਾਨ ਦੀ ਸ਼ਲਾਘਾ ਲਈ ਵਿਸ਼ੇਸ਼ ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈੇ। ਹਲਕਾ ਵਿਧਾਇਕ ਬੱਗਾ ਦੀ ਅਗਵਾਈ ਹੇਠ ਬੈਨਸਨ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਇਨ੍ਹਾਂ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਲੋੜਵੰਦ ਮਹਿਲਾਵਾਂ ਨੂੰ ਜੋੜਿਆ ਹੈ। ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਖੀਆਂ ਨੂੰ ਸੂਟ ਭੇਟ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਮਹਿਲਾਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆ...