Sunday, October 4Malwa News
Shadow

Tag: punjab news

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾਰਾ ਅਤੇ ਮੌੜ ਵਿਖੇ ਲੋਕ ਮਿਲਣੀ ਕਰਕੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਥਾਰਾ ਅਤੇ ਮੌੜ ਵਿਖੇ ਲੋਕ ਮਿਲਣੀ ਕਰਕੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆ

Hot News
ਕੋਟਕਪੂਰਾ, 22 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਰਾ ਅਤੇ ਪਿੰਡ ਮੌੜ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ।ਲੋਕ ਮਿਲਣੀ ਦੌਰਾਨ ਸਪੀਕਰ ਸੰਧਵਾਂ ਨੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ।ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।...
30 जून तक संतोषजनक प्रगति न होने की स्थिति में ठेकेदारों को ब्लैकलिस्ट और कॉन्ट्रैक्ट खत्म करेंः जगत सिंह नेगी

30 जून तक संतोषजनक प्रगति न होने की स्थिति में ठेकेदारों को ब्लैकलिस्ट और कॉन्ट्रैक्ट खत्म करेंः जगत सिंह नेगी

Hindi
राजस्व, बागवानी, जनजातीय विकास एवं जन शिकायत निवारण मंत्री जगत सिंह नेगी की अध्यक्षता में आज यहां मंडी एवं ऊना जिला में एचपी शिवा परियोजना की प्रगति के संबंध में समीक्षा बैठक आयोजित की गई।बागवानी मंत्री ने मंडी जिले के 98 क्लस्टरों में लगभग 1085 हेक्टेयर क्षेत्र तथा ऊना जिले के 12 क्लस्टरों में लगभग 224 हेक्टेयर क्षेत्र में संचालित परियोजना गतिविधियों की समीक्षा की। सिविल कार्यों की स्थिति, पेश आ रही चुनौतियों, कार्यों की गुणवत्ता तथा निर्धारित समय सीमा के भीतर कार्य पूरा करने पर विस्तृत चर्चा की गई।जगत सिंह नेगी ने कहा कि रुके कार्यों को निर्धारित समय-सीमा के भीतर पूरा किया जाए। उन्होंने कहा कि किसी भी परिस्थिति में समय-सीमा में कोई विस्तार नहीं दिया जाएगा। उन्होंने इस बात पर बल दिया कि परियोजना के कार्यान्वयन में होने वाली देरी पर सभी स्तरों पर जवाबदेही तय की जाएगी।जगत सिंह नेगी ने बागवा...
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

Local
ਫ਼ਿਰੋਜ਼ਪੁਰ, 22 ਜੂਨ :- ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਦੇ ਕੁੱਲ 7,18,760 ਵੋਟਰਾਂ ਵਿੱਚੋਂ 6,16,817 ਵੋਟਰਾਂ ਦਾ ਸਾਲ 2003 ਦੀ ਵੋਟਰ ਸੂਚੀ ਨਾਲ ਮਿਲਾਨ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 23-24 ਜੂਨ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਬੀ.ਐਲ.ਓਜ਼ ਬੀ.ਐਲ.ਏ. ਨਾਲ ਸਪੈਸ਼ਲ ਇੰ...
ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ

Local
ਮਾਲੇਰਕੋਟਲਾ, 22 ਜੂਨ:               ਜ਼ਿਲ੍ਹੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਮਿਲਾਵਟ ਸਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੇਅਰੀ ਵਿਕਾਸ ਵਿਭਾਗ ਵੱਲੋਂ ਸ੍ਰੀ ਕ੍ਰਿਸ਼ਨਾ ਕਲੋਨੀ, ਮਾਲੇਰਕੋਟਲਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਡੇਅਰੀ ਵਿਕਾਸ ਮੰਤਰੀ ਪੰਜਾਬ ਗੁਰਮੀਤ ਸਿੰਘ ਖੂੱਡੀਆ, ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮਾਲੇਰਕੋਟਲਾ ਸੁਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਇਆ ਗਿਆ।                          ਕੈਂਪ ਦੌਰਾਨ ਦੁੱਧ ਖਪਤਕਾਰਾਂ ਵੱਲੋਂ ਘਰਾਂ ਤੋਂ ਲਿਆਂਦੇ ਗਏ ਦੁੱਧ ਦੇ ਕੁੱਲ 25 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਉਪਰੰਤ 10 ਸੈਂਪਲ ਮਿਆਰੀ ਪਾਏ ਗਏ, ਜਦਕਿ 15 ਸੈਂਪਲਾਂ ਵਿੱਚ 10 ਫੀਸਦੀ ਤੋਂ 25 ਫੀਸਦੀ ਤੱਕ ਪਾਣੀ ਦੀ ਮਿਲਾਵਟ ਪਾਈ ਗਈ। ਹਾਲਾਂਕਿ, ਜਾਂਚ ਕੀਤੇ ਗਏ ਕਿਸੇ ਵੀ ਸੈਂਪਲ ਵਿੱਚ ਕੋਈ ਹਾਨੀਕਾਰਕ ਤੱਤ ਨਹੀਂ ਮਿਲਿਆ, ਜੋ ਕਿ ਖਪਤਕਾਰਾਂ ਲਈ ਇੱਕ ਰਾਹਤਭਰੀ ਗੱਲ ਰਹੀ।                      ਇਸ ਮੌਕੇ ਖਪਤਕਾਰ...
0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ:ਵਧੀਕ ਡਿਪਟੀ ਕਮਿਸ਼ਨਰ

0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ:ਵਧੀਕ ਡਿਪਟੀ ਕਮਿਸ਼ਨਰ

Local
ਸੰਗਰੂਰ, 22 ਜੂਨ- ਡਿਪਟੀ ਕਮਿਸ਼ਨਰ, ਸੰਗਰੂਰ, ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰ ਮਹਿੰਦਰੂ ਦੀ ਪ੍ਰਧਾਨਗੀ ਹੇਠ ਅਤੇ ਸਿਵਲ ਸਰਜਨ ਸੰਗਰੂਰ ਡਾ. ਅਮਰਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਪੋਲੀਓ ਸਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਵਿੱਚ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜ਼ੋ ਜ਼ਿਲ੍ਹੇ ਅੰਦਰ ਕੋਈ ਵੀ 0 ਤੋਂ 5 ਸਾਲ ਦੀ ਉਮਰ ਤਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਕਿ ਦੇਸ਼ ਵਿੱਚੋਂ ਪੋਲੀਓ ਦਾ ਲਗਭਗ ਖਾਤਮਾ ਹੋ ਚੁੱਕਾ ਹੈ ਪਰ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਸਬੰਧੀ ਪੋਲੀਓ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰ...
ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਬੁਟਿਕ ਟਰੇਨਿੰਗ ਲਈ ਅਰਜ਼ੀਆਂ ਦੀ ਮੰਗ

ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਬੁਟਿਕ ਟਰੇਨਿੰਗ ਲਈ ਅਰਜ਼ੀਆਂ ਦੀ ਮੰਗ

Local
ਮਾਲੇਰਕੋਟਲਾ, 22 ਜੂਨ: ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਲਈ ਵਿਸ਼ੇਸ਼ ਸਕਿੱਲ ਵਿਕਾਸ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ (ਆਰ.ਐੱਸ.ਈ.ਟੀ.ਆਈ.), ਸੰਗਰੂਰ ਵਿਖੇ ਬੁਟਿਕ ਟਰੇਨਿੰਗ (ਸਿਲਾਈ-ਕਢਾਈ) ਦਾ ਵਿਸ਼ੇਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਕੋਰਸ ਲਈ 30 ਯੋਗ ਸਿੱਖਿਆਰਥੀਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਨੂੰ ਆਰ.ਐੱਸ.ਈ.ਟੀ.ਆਈ., ਸੰਗਰੂਰ ਵੱਲੋਂ ਮੁਫ਼ਤ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੇਨਿੰਗ ਪੂਰੀ ਕਰਨ ਵਾਲੇ ਉਮੀਦਵਾਰਾਂ ਨੂੰ ਸੈਕਟਰ ਸਕਿੱਲ ਕੌਂਸਲ ਵੱਲੋਂ ਮਾਨਤਾ ਪ੍ਰਾਪਤ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਟਰੇਨਿੰਗ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ਸਵੈ-ਰੁਜ਼ਗਾਰ ਸਥਾਪਤ ਕਰਨ ਜਾਂ ਰੁਜ਼ਗਾਰ ਪ੍ਰਾਪਤ ਕਰਨ ਲਈ ਲੋੜੀਂਦੀ ਸਹ...
ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਫ਼ਤਹਿਗੜ੍ਹ ਸਾਹਿਬ; 22 ਜੂਨ- ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ 'ਆਪ' ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ...
ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ

ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ

Hot News
ਚੰਡੀਗੜ੍ਹ, 22 ਜੂਨ: ਸੂਬੇ ਭਰ ਵਿੱਚ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਮਹੱਤਵਪੂਰਨ ਜੰਕਸ਼ਨਾਂ 'ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਹੈ। ਯਾਤਰੀਆਂ ਅਤੇ ਸੂਬਾ ਵਾਸੀਆਂ ਲਈ ਘੱਟੋ-ਘੱਟ ਪਰੇਸ਼ਾਨੀ ਨੂੰ ਯਕੀਨੀ ਬਣਾਉਂਦਿਆਂ ਪੁਲਿਸਿੰਗ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਇਸ ਪਹਿਲ ਨਾਲ ਅਨੇਕਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆਂ ਹਨ। 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਅਧੀਨ ਲਗਾਏ ਗਏ ਨਾਕਿਆਂ ਨਾਲ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਾਤਕਾਲੀਨ ਸਥਿਤੀਆਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਸਮਰੱਥ ਬਣਾਇਆ ਜਾ ਸਕਿਆ ਹੈ। ਇਹ ਨਾਕੇ ਜ਼ਿਲ੍ਹਿਆਂ ਵਿੱਚ ਸਰਗਰਮ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਰੋਕਣ ਲਈ ਇੱਕ ਪ੍ਰਭਾਵੀ ਸਾਧਨ ਸਿੱਧ ਹੋ ਰਹੇ ਹਨ। ਹਾਲ ਹੀ ਵਿੱਚ ਨਾਕਿਆਂ 'ਤੇ ਕੀਤੇ ਗਏ ...
30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

30 ਜੂਨ ਤੱਕ ‘ਓਪਨ ਮੈਨਹੋਲ ਫ੍ਰੀ’ ਹੋਵੇਗਾ ਪੰਜਾਬ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 22 ਜੂਨ: ਜਨਤਕ ਸੁਰੱਖਿਆ ਦੇ ਮੱਦੇਨਜ਼ਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਹਰ ਸ਼ਹਿਰ ਨੂੰ ‘ਓਪਨ ਮੈਨਹੋਲ-ਫ੍ਰੀ’ ਕਰਨ ਲਈ 30 ਜੂਨ 2026 ਆਖ਼ਰੀ ਮਿਤੀ ਤੈਅ ਕੀਤੀ ਹੈ। ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨੂੰ ਇਸ ਸਬੰਧ ਵਿੱਚ ਇੰਨ-ਬਿਨ ਪਾਲਣਾ ਰਿਪੋਰਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਸ਼ਨ ਕਲੀਨ ਪੰਜਾਬ ਤਹਿਤ ‘ਜ਼ੀਰੋ ਓਪਨ ਮੈਨਹੋਲ’ ਮੁਹਿੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਅਣਗਹਿਲੀ ਦੇ ਸਖ਼ਤ ਨਤੀਜੇ ਭੁਗਤਣੇ ਪੈਣਗੇ। ਸ. ਹਰਜੋਤ ਸਿੰਘ ਨੇ ਦੱਸਿਆ ਕਿ ਇਹ ਨਿਰਦੇਸ਼ ਸੂਬਾ ਪੱਧਰੀ ਸੁਰੱਖਿਆ ਆਡਿਟ ਤੋਂ ਬਾਅਦ ਆਇਆ ਹੈ, ਜਿਸ ਵਿੱਚ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੀਵਰੇਜ ਬੁਨਿਆਦੀ ਢਾਂਚੇ ਵਿੱਚ 1451 ਮੈਨਹੋਲ ਖੁੱਲ੍ਹੇ ਹੋਣ ਬਾਰੇ ਖ਼ੁਲਾਸਾ ਹੋਇਆ ਸੀ। ਉਨ੍ਹਾਂ ਕਿਹਾ ਕਿ 1000 ਤੋਂ ਵੱਧ ਮੈਨਹੋਲ ਪਹਿਲਾਂ ਹੀ ਠੀਕ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ ਨਾਲ ਹੋਣ ਵਾਲੇ ਹਾਦਸਿਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

Breaking News
ਚੰਡੀਗੜ੍ਹ, 22 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਕੈਬਨਿਟ ਨੇ ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ ਨੂੰ ਕੰਟਰੋਲ ਕਰਨ ਲਈ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ, ਉਦਯੋਗਿਕ ਰਿਆਇਤਾਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ, ‘ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ’ ਨੂੰ ਲਾਗੂ ਕਰਨ ਲਈ ਸਹਿਮਤੀ ਦਿੱਤੀ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੀ ਦਸੂਹਾ ਸਬ-ਡਿਵੀਜ਼ਨ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਸਾਮੀ ਅਤੇ ਸਹਿਯੋਗੀ ਅਮਲੇ ਦੀਆਂ ਅਸਾਮੀਆਂ ਸਿਰਜਣ ਨੂੰ ਮਨਜ਼ੂਰੀ ਦਿੱਤੀ। ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਫੀਸਾਂ ਦੇ ਵਾਧੇ `ਤੇ ਲਗਾਮ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ, “ਪ੍ਰਾਈਵੇਟ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਜਾ...