ਬਜ਼ੁਰਗਾਂ ਦੀ ਸੇਵਾ ਅਤੇ ਸੰਭਾਲ ਲਈ ਪੰਜਾਬ ਸਰਕਾਰ ਵਚਨਬੱਧ; ਪਿਛਲੇ ਤਿੰਨ ਸਾਲਾਂ ਵਿੱਚ ਬਿਰਧ ਘਰਾਂ ਲਈ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 22 ਜੂਨ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ **ਤਿੰਨ ਸਾਲਾਂ ਦੌਰਾਨ 18 ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ *4.93 ਕਰੋੜ ਰੁਪਏ**, 2024-25 ਦੌਰਾਨ **6.67 ਕਰੋੜ ਰੁਪਏ** ਅਤੇ 2025-26 ਦੌਰਾਨ **4.10 ਕਰੋੜ ਰੁਪਏ** ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਇਨ੍ਹਾਂ ਬਿਰਧ ਘਰਾਂ ਵਿੱਚ **641 ਬਜ਼ੁਰਗਾਂ ਨੂੰ ਲਾਭ ਮਿਲ ਰਿਹਾ ਹੈ**, ਜਿਨ੍ਹਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਬਜ਼ੁਰਗਾਂ ਨੂੰ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ ਅਤੇ ਅਨਮੋਲ ਵਿਰਾਸਤ ਦੱਸਦਿਆਂ ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਲਈ ਸਮਰਪਿਤ ਕੀ...








