ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਜੂਨ: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਸੂਬੇ ਦੀਆਂ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ ਅਤੇ ਸਨਮਾਨ ਦਾ ਅਹਿਮ ਆਧਾਰ ਬਣ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਸਨਮਾਨ ਅਤੇ ਬੁਨਿਆਦੀ ਜ਼ਰੂਰਤਾਂ ਤੋਂ ਵਾਂਝੀ ਨਾ ਰਹੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਸਕੀਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਈ ਮਹੀਨੇ ਤੱਕ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਚਲਾਈ ਜਾ ਰਹੀ ਇਸ ਸਕੀਮ ਤਹਿਤ 305 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ...








