Wednesday, September 30Malwa News
Shadow

Tag: punjab news

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

Breaking News
ਲੁਧਿਆਣਾ 19 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਪਰਿਵਾਰਾਂ 'ਤੇ ਪੈਣ ਵਾਲੇ ਪ੍ਰਭਾਵ ਦੇ ਆਧਾਰ 'ਤੇ ਫੈਸਲਾ ਲੈਣ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਰਵਾਇਤੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ, ਦਿਨ ਵੇਲੇ ਬਿਜਲੀ ਦੀ ਸਪਲਾਈ, ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ, ਔਰਤਾਂ ਨੂੰ ਵਿੱਤੀ ਸਹਾਇਤਾ, ਸਿਹਤ ਸੰਭਾਲ, ਸਰਕਾਰੀ ਸਕੂਲਾਂ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਹੋਏ ਸੁਧਾਰ ਖ਼ਤਰੇ ਵਿੱਚ ਪੈ ਜਾਣਗੇ। ਆਪਣੀ ਸਰਕਾਰ ਵੱਲੋਂ 19 ਟੋਲ ਪਲਾਜ਼ੇ ਬੰਦ ਕਰਨ, ਸੜਕ ਸੁਰੱਖਿਆ ਫੋਰਸ ਰਾਹੀਂ 2,700 ਤੋਂ ਵੱਧ ਜਾਨਾਂ ਬਚਾਉਣ ਅਤੇ ਥਰਮਲ ਪਾਵਰ ਪਲਾਂਟ ਖਰੀਦਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੇ ਲੱਖਾਂ ਵਰਕਰ ਇਸ ਪੈਂਫਲੇਟ ਨੂੰ ਘਰ-ਘਰ ਪਹੁੰਚਾਉਣਗ...
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

Hot News
ਲੁਧਿਆਣਾ, 19 ਸਤੰਬਰ (000) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ)  ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਅੱਜ ਲੁਧਿਆਣਾ ਦੇ ਤਿਨ ਦਿਨਾਂ ਦੌਰ ’ਤੇ ਪੁੱਜੇ ਅਤੇ ਸਥਾਨਕ ਮਾਡਲ ਟਾਊਨ ਵਿਖੇ ਸਕੂਲ ਆਫ ਐਮੀਨੈਂਸ ਦੀ ਚੈਕਿੰਗ ਕੀਤੀ। ਕਾਬਿਲੇਗੌਰ ਹੈ ਕਿ ਸ੍ਰੀ ਗੋਇਲ ਵੱਲੋਂ 19, 20 ਅਤੇ 21 ਸਤੰਬਰ ਦੇ ਤਿੰਨ ਦਿਨਾਂ ਦੌਰੇ ਦੌਰਾਨ ਪਬਲਿਕ ਡਿਸਟਰੀਬਿਊਸ਼ਨ ਸਕੀਮ ਅਧੀਨ ਰਾਸ਼ਨ ਡਿਪੂਆਂ, ਪੁਲਿਸ ਸਟੇਸ਼ਨਾਂ, ਸਰਕਾਰੀ ਸਕੂਲਾਂ/ਰੈਜੀਡੈਂਸ਼ੀਅਲ ਸਕੂਲਾਂ, ਜ਼ਿਲ੍ਹਾ ਹਸਪਤਾਲਾਂ/ਸੀ.ਐਚ.ਸੀ/ਪੀ.ਐਚ.ਸੀ. ਦੀ ਚੈਕਿੰਗ ਕਰਨਗੇ। ਇਸ ਤੋਂ ਇਲਾਵਾ ਆਬਜ਼ਰਵੇਸ਼ਨ ਹੋਮ, ਆਂਗਣਵਾੜੀ ਸੈਂਟਰਾਂ, ਵਨ ਸਟਾਪ ਸੈਂਟਰਾਂ ਦਾ ਦੌਰਾ, ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ, ਕੇਂਦਰੀ/ਜ਼ਿਲ੍ਹਾ ਜੇਲ੍ਹ, ਸੀ.ਸੀ.ਆਈ/ਪਲੇਸ ਆਫ ਸੇਫਟੀ/ਐਸ ਏ ਏ ਅਤੇ ਬਿਰਧ ਆਸ਼ਰਮਾਂ ਦੀ ਇੰਸਪੈਕਸ਼ਨ ਵੀ ਕਰਨਗੇ। ਬਾਲ ਕ੍ਰਿਸ਼ਨ ਗੋਇਲ ਵੱਲੋਂ ਮਾਡਲ ਟਾਊਨ ਵਿਖੇ ਸਕੂਲ ਦੀ ਚੈਕਿੰਗ ਦੌਰਾਨ ਆਰ ਓ ਸਿਸਟਮ ਵਿੱਚ ਪਾਈ ਗਈ ਖਾਮੀ ਨੂੰ ਤੁਰੰਤ ਦਰੁਸਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਐਨ ਐਚ ਆਰ ਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ...
ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

Breaking News
ਚੰਡੀਗੜ੍ਹ, ਸਤੰਬਰ 19: ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬਜਟ ਪ੍ਰਬੰ...
ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਐਸ.ਏ.ਐਸ. ਨਗਰ, 19 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵੱਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਉਂਡ: ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ’ਤੇ ਕਰਵਾਏ ਆਈਐਸਬੀ ਲੀਡਰਸ਼ਿਪ ਸੰਮੇਲਨ-2026 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਈਐਸਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਆਈਐਸਬੀ ਦੇ ਡੀਨ ਪ੍ਰੋਫੈਸਰ ਮਦਨ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ...
ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

Hot News
ਚੰਡੀਗੜ੍ਹ / ਜਲੰਧਰ-  ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਆਗੂ, ਚੁਨੀ ਲਾਲ ਭਗਤ ਆਪਣੇ ਪਿੱਛੇ ਨੈਤਿਕ ਸ਼ਾਸਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਡੂੰਘੀ ਸਾਂਝ ਅਤੇ ਸਾਦਗੀ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਗੁਜ਼ਾਰੇ ਜੀਵਨ ਦੀ ਵਿਰਾਸਤ ਛੱਡ ਗਏ ਹਨ। ਆਪਣੇ ਦਹਾਕਿਆਂ ਲੰਬੇ ਸਿਆਸੀ ਸਫ਼ਰ ਦੌਰਾਨ, ਚੁਨੀ ਲਾਲ ਭਗਤ ਨਿਮਰਤਾ ਅਤੇ ਲੋਕ-ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਿਤ ਰਹੇ। ਸਾਧਾਰਣ ਸ਼ੁਰੂਆਤ ਤੋਂ ਸੂਬੇ ਵਿੱਚ ਅਹਿਮ ਲੀਡਰਸ਼ਿਪ ਦੇ ਅਹੁਦਿਆਂ ਤੱਕ ਪਹੁੰਚਣ ਵਾਲੇ ਚੁਨੀ ਲਾਲ ਭਗਤ ਨੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਰਗੇ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ ਅਤੇ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਣੇ ਖਾਸ ਸ਼ਾਂਤ ਅ...
ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

Hot News
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72,049 ਹੋ ਗਈਆਂ। ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ (ਐਚਆਰ 30-ਐਨ-2780) ਨੂੰ ਵੀ ਜ਼ਬਤ ਕੀਤਾ ਹੈ। ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅੰਮ੍ਰਿਤ...
ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

ਮਾਨਸਿਕ ਸਿਹਤ ਵੀ ਸਿਹਤ ਸੰਭਾਲ ਦਾ ਮਹੱਤਵਪੂਰਨ ਹਿੱਸਾ ਹੈ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰਾਂ ਦਾ ਇਲਾਜ ਸ਼ਾਮਲ

Hot News
ਚੰਡੀਗੜ੍ਹ, 18 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਚੁਣੌਤੀ ਇਹ ਪਛਾਣਨ ਦੀ ਹੈ ਕਿ ਆਮ ਚਿੰਤਾ ਕਦੋਂ ਸਿਹਤ ਸਮੱਸਿਆ ਵਿੱਚ ਬਦਲ ਜਾਂਦੀ ਹੈ। ਨਿਊਰੋਟਿਕ ਅਤੇ ਤਣਾਅ-ਸਬੰਧੀ ਵਿਕਾਰ ਸਿਰਫ਼ ਰੋਜ਼ਾਨਾ ਦੇ ਆਮ ਤਣਾਅ ਤੱਕ ਸੀਮਤ ਨਹੀਂ ਹੁੰਦੇ। ਇਨ੍ਹਾਂ ਵਿੱਚ ਚਿੰਤਾ, ਡਰ, ਬੇਚੈਨੀ ਜਾਂ ਸਰੀਰਕ ਲੱਛਣਾਂ ਦੇ ਅਜਿਹੇ ਗੰਭੀਰ ਰੂਪ ਸ਼ਾਮਲ ਹੁੰਦੇ ਹਨ, ਜੋ ਵਿਅਕਤੀ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਨ੍ਹਾਂ ਵਿੱਚ ਐਂਜ਼ਾਇਟੀ ਡਿਸਆਰਡਰ, ਫੋਬਿਕ ਡਿਸਆਰਡਰ, ਆਬਸੈਸਿਵ-ਕੰਪਲਸਿਵ ਡਿਸਆਰਡਰ (OCD), ਗੰਭੀਰ ਤਣਾਅ ਪ੍ਰਤੀ ਪ੍ਰਤੀਕਿਰਿਆ ਅਤੇ ਐਡਜਸਟਮੈਂਟ ਡਿਸਆਰਡਰ ਸ਼ਾਮਲ ਹਨ। ਜਨਰਲਾਈਜ਼ਡ ਐਂਜ਼ਾਇਟੀ ਡਿਸਆਰਡਰ (GAD) ਨੂੰ ਦੁਨੀਆ ਭਰ ਵਿੱਚ ਪਾਏ ਜਾਣ ਵਾਲੇ ਆਮ ਮਾਨਸਿਕ ਵਿਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਿਦਾਨ ਦੇ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਨ ਵਾ...
ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

ਯੂਪੀਆਈ ‘ਤੇ ਵਾਧੂ ਚਾਰਜਾਂ ਖਿਲਾਫ਼ ਜਲੰਧਰ ਅਤੇ ਪਠਾਨਕੋਟ ‘ਚ ਆਪ ਦਾ ਪ੍ਰਦਰਸ਼ਨ, ਆਪ ਕਰਮਚਾਰੀਆਂ ਨੇ ਮੋਦੀ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ, ਫੂਕਿਆ ਪੁਤਲਾ

Hot News
ਚੰਡੀਗੜ੍ਹ 18 ਸਤੰਬਰ- ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ ('ਆਪ') ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ਼ ਜਲੰਧਰ ਅਤੇ ਪਠਾਨਕੋਟ ਦੇ ਸੁਜਾਨਪੁਰ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਇਸ ਕਦਮ ਨੂੰ ਜਨਤਾ ਦੀ ਜੇਬ 'ਤੇ ਸਿੱਧਾ ਡਾਕਾ ਕਰਾਰ ਦਿੱਤਾ। ਪ੍ਰਦਰਸ਼ਨ ਦੌਰਾਨ ਗੁੱਸੇ ਵਿੱਚ ਆਏ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਜਲੰਧਰ ਵਿੱਚ ਸ਼ਹੀਦ ਭਗਤ ਸਿੰਘ ਚੌਕ 'ਚ ਆਯੋਜਿਤ ਵਿਸ਼ਾਲ ਪ੍ਰਦਰਸ਼ਨ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕੀਤੀ। ਇਸ ਦੌਰਾਨ ਪਾਰਟੀ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਪਵਨ ਕੁਮਾਰ ਟੀਨੂੰ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਵਰਗ 'ਤੇ ਬਹੁਤ ਵੱਡਾ ਆਰਥਿਕ ਬੋਝ ਹੈ। ਭਾਜਪਾ ਸਰਕਾਰ ਦੀਆਂ ਨੀਤੀਆਂ ਹਮੇਸ਼ਾ ਆਮ ਜਨਤਾ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦਾ ਬਜਟ ਵਿਗਾੜਨ ਵਾਲੀਆਂ ਰਹੀਆਂ...
ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

Hot News
ਚੰਡੀਗੜ੍ਹ 18 ਸਤੰਬਰ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ 20 ਸਤੰਬਰ ਤੋਂ ਪੂਰੇ ਸੂਬੇ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ, ਜਿਸ ਵਿੱਚ 2.68 ਲੱਖ ਬੂਥ ਕਮੇਟੀ ਮੈਂਬਰ ਹਰ ਘਰ ਤੱਕ ਪਹੁੰਚ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਉਜਾਗਰ ਕਰਨਗੇ। ਆਪ ਪੰਜਾਬ ਪ੍ਰਭਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਤੋਂ ਖ਼ੁਦ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ, ਜਦਕਿ ਆਪ 19 ਸਤੰਬਰ ਨੂੰ ਲੁਧਿਆਣਾ ਵਿੱਚ ਆਪਣੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰੇਗੀ ਅਤੇ ਚੋਣ ਪ੍ਰਚਾਰ ਪੈਂਫਲੇਟ ਜਾਰੀ ਕਰੇਗੀ। ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਕਰ ਲਿਆ ਹੈ ਅਤੇ 2022 ਵਿੱਚ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ ਹਨ। 20 ਸਤੰਬਰ ਤੋਂ, 2,68,553 ਬੂਥ ਕਮੇਟੀ ਮੈਂਬਰ ਪੂਰੇ ਪੰਜਾਬ ...