Sunday, October 4Malwa News
Shadow

Tag: punjab news

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ ਏ.ਆਈ.-ਅਧਾਰਤ ਉਪਕਰਨ ਸਥਾਪਤ ਕਰਨ ਵਾਸਤੇ ਸੀ.ਐਚ.ਆਰ.ਆਈ. ਨਾਲ ਭਾਈਵਾਲੀ ਕੀਤੀ

Hot News
ਚੰਡੀਗੜ੍ਹ, 19 ਜੂਨ: ਸੂਬੇ ਵਿੱਚ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਪਹਿਲ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਜਨਤਕ ਸਿਹਤ ਢਾਂਚੇ ‘ਚ ਸੁਧਾਰ ਅਤੇ ਇਸਦੀ ਮਜ਼ਬੂਤੀ ਲਈ ਸੈਂਟਰ ਫਾਰ ਹੈਲਥ ਰਿਸਰਚ ਐਂਡ ਇਨੋਵੇਸ਼ਨ (ਸੀਐਚਆਰਆਈ) ਨਾਲ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਸਾਂਝੇਦਾਰੀ ਦਾ ਉਦੇਸ਼ ਅਤਿ-ਆਧੁਨਿਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸਿੱਧੇ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਮਜ਼ਬੂਤੀ ਦੇ ਨਾਲ ਨਾਗਰਿਕਾਂ ਵਾਸਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਨਵੀਨ ਤਕਨਾਲੋਜੀਆਂ ਦੀ ਪੜਚੋਲ ਕਰਨਾ ਹੈ। ਇਸ ਪਾਇਲਟ ਪ੍ਰੋਜੈਕਟ ਤਹਿਤ ਪੰਜਾਬ ਤਿੰਨ ਜ਼ਿਲ੍ਹਿਆਂ - ਪਟਿਆਲਾ, ਐਸਏਐਸ ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ - ਵਿੱਚ ਨਵੀਨ ਏਆਈ-ਅਧਾਰਤ ਤਕਨਾਲੋਜੀ ਉਪਕਰਨ ਸਥਾਪਤ ਕੀਤੇ ਜਾਣਗੇ, ਜੋ ਲੋਕਾਂ ਦੀ ਸਿਹਤ ਜਾਂਚ ਅਤੇ ਦਿਲ ਤੇ ਸਾਹ ਦੀਆਂ ਸਮੱਸਿਆਵਾਂ ਦਾ...
ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 19 ਜੂਨ 2026- ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ 'ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।" ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕ...
5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

5 ਬੱਚਿਆਂ ਦੇ ਚਿਹਰਿਆਂ ‘ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕਰਵਾਇਆ ਪਰਿਵਾਰਾਂ ਨਾਲ ਮੁੜ ਮਿਲਾਪ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਜੂਨ :  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ, ਦੇਖਭਾਲ ਅਤੇ ਉਨ੍ਹਾਂ ਦੇ ਸਰਵੋਤਮ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ 5 ਬੰਗਲਾਦੇਸ਼ੀ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੇ ਵਤਨ ਭੇਜਿਆ ਗਿਆ ਹੈ, ਜਿੱਥੇ ਉਹ ਆਪਣੇ ਪਰਿਵਾਰਾਂ ਨਾਲ ਮੁੜ ਮਿਲ ਸਕਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪਰਿਵਾਰਕ ਮਾਹੌਲ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਬੱਚੇ ਸਾਲ 2023 ਦੌਰਾਨ ਸਰਹੱਦੀ ਖੇਤਰ ਵਿੱਚ ਮਿਲੇ ਸਨ, ਜਿਸ ਉਪਰੰਤ ਬਾਲ ਭਲਾਈ ਕਮੇਟੀਆਂ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਪੰਜਾਬ ਦੇ ਬਾਲ ਘਰਾਂ ਵਿੱਚ ਸੁਰੱਖਿਆ ਅਤੇ ਦੇਖਭਾਲ ਲਈ ਰੱਖਿਆ ਗਿਆ। ਇਸ ਦੌਰਾਨ ਬੱਚਿਆਂ ਦੀ ਸਿੱਖਿਆ, ਸਿਹਤ, ਕੌਂਸਲਿੰਗ ਅਤੇ ...
ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ  ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ

Hot News
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ...
ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍ਰੋਸਟੇਟ ਕੈਂਸਰ ਦੇ ਲੱਛਣ, ਸਮੇਂ ਸਿਰ ਜਾਂਚ ਦੀ ਦਿੱਤੀ ਸਲਾਹ

Hot News
ਚੰਡੀਗੜ੍ਹ,19 ਜੂਨ : ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪ੍ਰੋਸਟੇਟ ਕੈਂਸਰ ਦੇ ਇਲਾਜਾਂ ਵਿੱਚ ਲਗਭਗ 60 ਫੀਸਦ ਹਿੱਸਾ ਹਾਰਮੋਨ ਥੈਰੇਪੀ ਲਈ ਰਿਹਾ ਹੈ। ਇਹ ਅੰਕੜੇ ਦੱਸਦੇ ਹਨ ਕਿ ਸੂਬੇ ਵਿੱਚ ਪ੍ਰੋਸਟੇਟ ਕੈਂਸਰ ਦਾ ਬੋਝ ਵਧ ਰਿਹਾ ਹੈ ਅਤੇ ਨਾਲ ਹੀ ਐਡਵਾਂਸਡ ਕੈਂਸਰ ਸਬੰਧੀ ਇਲਾਜ ਦੇ ਖਰਚ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਰਕਾਰੀ ਸਿਹਤ ਯੋਜਨਾਵਾਂ ‘ਤੇ ਵੱਧ ਭਰੋਸਾ ਵੀ ਵਧ ਰਿਹਾ ਹੈ। ਸਟੇਟ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਿਕ ਪਿਛਲੇ ਪੰਜ ਮਹੀਨਿਆਂ ਵਿੱਚ ਪ੍ਰੋਸਟੇਟ ਕੈਂਸਰ ਨਾਲ ਸੰਬੰਧਤ 1478 ਇਲਾਜ ਪੈਕੇਜ ਮਨਜ਼ੂਰ ਕੀਤੇ ਗਏ, ਜਿਨ੍ਹਾਂ ‘ਤੇ ਕੁੱਲ 2.86 ਕਰੋੜ ਰੁਪਏ ਦਾ ਖਰਚ ਹੋਇਆ। ਇਨ੍ਹਾਂ ਵਿੱਚ ਹਾਰਮੋਨ ਥੈਰੇਪੀ ਸਭ ਤੋਂ ਮੁੱਖ ਇਲਾਜ ਰਹੀ, ਜਿਸ ਦੇ 918 ਆਪ੍ਰੇਸ਼ਨ ਕੀਤੇ ਗਏ। ਇਹ ਕੁੱਲ ਮਨਜ਼ੂਰ ਇਲਾਜਾਂ ਦਾ ਲਗਭਗ 60 ਪ੍ਰਤੀਸ਼ਤ ਹੈ ਅਤੇ ਇਸ ਇਲਾਜ ‘ਤੇ 1.57 ਕਰੋੜ ਰੁਪਏ ਖਰਚ ਹੋਇਆ, ਜੋ ਕੁੱਲ ਖਰਚ ਦਾ ਅੱਧ ਤੋਂ ਵੱਧ ਹਿੱਸਾ ਬਣਦਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਐਡਵਾਂਸਡ...
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਫਗਵਾੜਾ; 18 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ। ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Punjab Politics
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦ...
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

Hot News, Punjab Politics
ਚੰਡੀਗੜ੍ਹ / ਮੋਹਾਲੀ 18 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

Hot News
ਫਾਜਿਲਕਾ 18 ਜੂਨ- ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗ...
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ...