Friday, August 14Malwa News
Shadow

Tag: punjab news

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ

Breaking News
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ 'ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ ਮਿਲਦੀ ਰਹੇਗੀ।ਇਸ ਮੌਕੇ ਉਨ੍ਹਾਂ ਨੇ ਸੰਕਲਪ ਲੈਂਦਿਆਂ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਈ ਤੌਰ 'ਤੇ ਵਿਵਸਥਾ ਕਰ ਦਿੱਤੀ ਹੈ ਕਿਉਂਕਿ ਬੇਅਦਬੀ ਦੇ ਗੁਨਾਹਗਾਰ ਨੂੰ ਹੁਣ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦੀ ਨੀਅਤ ਸਾਫ ਹੁੰਦੀ ਤਾਂ ਬਹੁਤ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਦਾ ਵਾਪਰਨਾ ਬੰਦ ਹੋ ਸਕਦਾ ਸੀ।ਪੰਜਾਬ ਨੂੰ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ ਦਲ ਅਤੇ ਸੂਬੇ ਨੂੰ ਬਦਨਾਮ ਕਰਨ ਲਈ ਹਰ ਰੋਜ਼ ਕੂੜ ਪ੍ਰਚਾਰ ਕਰਨ ਲਈ ਸਾਰੀਆਂ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾ...
ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

Hot News
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਪੂਰੀ ਵਚਨਬੱਧਤਾ ਨਾਲ ਚਲਾਈ ਜਾ ਰਹੀ ਹੈ। ਗੈਂਗਸਟਰਾਂ 'ਤੇ ਸ਼ਿਕੰਜਾ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਦੀ ਤਕਨੀਕੀ ਤਰੱਕੀ ਬਾਰੇ ਚਰਚਾ ਕਰਦਿਆਂ ਪੰਨੂ ਨੇ ਕਿਹਾ ਕਿ ਸਾਡੀ ਪੁਲਿਸ ਹੁਣ ਪੂਰੀ ਤਰ੍ਹਾਂ ਹਾਈ-ਟੈਕ ਹੋ ਚੁੱਕੀ ਹੈ। ਹੁਣ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਮਦਦ ਲਈ ਜਾ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਆਧੁਨਿਕ 'ਵੌਇਸ ਬੈਂਕ' ਤਿਆਰ ਕੀਤਾ ਹੈ ਜਿਸ ਵਿੱਚ 84,000 ਤੋਂ ਵੱਧ ਦੋਸ਼ੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸ਼ੰਭੂ ਧਮਾਕੇ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੁਲਿਸ ਨੇ ਸਾਰੇ ਮੁਲਜ...
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

Hot News
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 103ਵੇਂ ਦਿਨ, ਪੁਲਿਸ ਟੀਮਾਂ ਨੇ 350 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 26,175 ਹੋ ਗਈ ਹੈ। ਇਸ ਤੋਂ ਇਲਾਵਾ, 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦਕਿ 60 ਵਿਅਕਤ...
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ...
ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ...
ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ

Breaking News
ਚੰਡੀਗੜ੍ਹ, 3 ਮਈ:-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਾਸਤੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਦਾ ਵਿੱਤੀ ਲਾਭ ਵੀ ਦਿੱਤਾ ਜਾਵੇਗਾ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਫੈਸਲਾ 2025-26 ਸਾਉਣੀ ਸੀਜ਼ਨ ਦੌਰਾਨ ਛੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੇ ਗਏ ਪਾਇਲਟ ਪ੍ਰੋਜੈਕਟ ਨੂੰ ਕਿਸਾਨਾਂ ਵੱਲੋਂ ਵੱਡਾ ਹੁੰਗਾਰਾ ਮਿਲਣ ਬਾਅਦ ਲਿਆ ਗਿਆ ਹੈ। ਸ. ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਤੋਂ ਸਾਉਣੀ ਮੱਕੀ ਦੀ ਕਾਸ਼ਤ ਵੱਲ ਜਾਣ ਲਈ ਉਤਸ਼ਾਹਿਤ ਕਰਕੇ ਸੂਬੇ ‘ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਸ ਪ੍ਰਾਜੈਕਟ ਦੇ ਵਿਸਥਾਰ ਨੂੰ ਇੱਕ "ਨਿਰਣਾਇਕ ਕਦਮ" ਦੱਸਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦ...
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ ‘ਆਪ’ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

Hot News
ਜਲੰਧਰ, 03 ਮਈ -ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਅਤੇ ਜ਼ਿਲ੍ਹਾ ਮਹਿਲਾ ਵਿੰਗ ਜਲੰਧਰ ਵਲੋਂ ਅੱਜ ਕੰਪਨੀ ਬਾਗ ਚੌਕ, ਜਲੰਧਰ ਵਿਖੇ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਬੇਮਿਸਾਲ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਦੀ ਭਾਜਪਾ ਸਰਕਾਰ ਵਲੋਂ 19 ਕਿਲੋਗ੍ਰਾਮ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਰਿਕਾਰਡ 993 ਰੁਪਏ ਦਾ ਵਾਧਾ ਕਰਨ ਨਾਲ ਕਈ ਖੇਤਰਾਂ ਵਿੱਚ ਕੀਮਤ 3071 ਰੁਪਏ ਤੋਂ ਵੱਧ ਹੋ ਗਈ ਹੈ।  ਇਸ ਰੋਸ ਪ੍ਰਦਰਸ਼ਨ ਵਿੱਚ ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਲਗਾਤਾਰ ਤੀਜਾ ਮਹੀਨਾਵਾਰ ਵਾਧਾ ਹੈ, ਜੋ ਮਾਰਚ ਤੋਂ ਬਾਅਦ 1300 ਰੁਪਏ ਤੋਂ ਵੱਧ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਕੀਮਤ ਵੱਧਣ ਨਾਲ ਛੋਟੇ ਵਪਾਰੀਆਂ ਜਿਵੇਂ ਢਾਬੇ, ਰੈਸਟੋਰੈਂਟ ਅਤੇ ਰੇਹੜੀਆਂ ਤੇ ਖਾਣ-ਪੀਣ ਦੀਆਂ ਚੀਜਾਂ ਵੇਚਣ ਵਾਲਿਆਂ ’ਤੇ ਬਹੁਤ ਬੁਰਾ ਪ੍ਰਭਾਵ ਪਏਗਾ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੇ ਰੇਟ ਵੱਧਣ ਨਾਲ ਹਰੇਕ ਚੀਜ਼ਾਂ ਦੇ ਰੇਟ ਵੱਧਣਗੇ ਤੇ ਛੋਟੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬੰਦ ਕਰਨ ...
ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਮਈ 2026- ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, "ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ ਗਈ ਸਫ਼ਲਤਾ ਹੈ।" ਇਸ ਵਿੱਤੀ ਸਫਲਤਾ ਦੇ ਵਿਸਤ੍ਰਿਤ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਵਿਸ਼ੇਸ਼ ਟੈਕਸ ਖੇਤਰਾਂ ਵਿੱਚ ਲਗਾਤਾਰ ਉੱਪਰ ਵੱਲ ਜਾਣ ਵਾਲਾ ਰੁਝਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ਼ਾਬ ਸਰਕਾਰ ...
ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Local
ਕੋਟਕਪੂਰਾ, 3 ਮਈ:-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁ...
ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ

Local
ਬਰਨਾਲਾ, 3 ਮਈ-     ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ 'ਤੇ ਚੱਲ ਰਿਹਾ ਹੈ।    ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ। ਓਹਨਾਂ ਦੱਸਿਆ ਕਿ 3 ਮਈ 2025 ਤੋਂ 2 ਮਈ 2026 ਤੱਕ ਜ਼ਿਲ੍ਹੇ ਵਿੱਚ ਈ-ਸੇਵਾ ਅਤੇ ਕੁਨੈਕਟ ਪੋਰਟਲ ਰਾਹੀਂ ਕੁੱਲ 1,24,716 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ 1,08,453 ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਬੇੜਾ ਕੀਤਾ ਗਿਆ ਹੈ, ਜਦਕਿ 13,061 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 3202 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰਕੇ ਵਾਪਸ ਭੇਜੀਆਂ ਗਈਆਂ ਹਨ।  ਓਹਨਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਈ ਡਬਲਿਊ ਐੱਸ ਸਰਟੀਫਿਕੇਟ (ਆਰਥਿਕ ਤੌਰ 'ਤੇ ਕਮਜ਼ੋਰ ਵਰਗ), ਆਮਦਨ ਸਰਟੀਫਿਕੇਟ ਤੇ ਬੁਢਾਪ...