Sunday, October 4Malwa News
Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

Breaking News
ਚੰਡੀਗੜ੍ਹ; 15 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਯੂ.ਪੀ.ਐਸ.ਸੀ. (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ)-2025 ਦੀ ਵੱਕਾਰੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਅਹਿਮ ਸਫ਼ਲਤਾ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਵਧ ਰਹੀ ਗੁਣਵੱਤਾ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਅਥਾਹ ਸੰਭਾਵਨਾਵਾਂ ਨੂੰ ਦਰਸਾਉਂਦੀ ਹੈ। ਭਵਿੱਖ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ ਕਿ ਆਮ ਪਰਿਵਾਰਾਂ ਦੇ ਨੌਜਵਾਨ ਸਖ਼ਤ ਮਿਹਨਤ, ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੇ ਸਭ ਤੋਂ ਮਹੱਤਵਪੂਰਨ ਅਹੁਦਿਆਂ ਨੂੰ ਪ੍ਰਾਪਤ ਕਰ ਰਹੇ ਹਨ।ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਦਾ ਪ੍ਰਤੱਖ ਪ੍ਰਮਾਣ ਹੈ ਅਤੇ ਇਸ ਗੱਲ ਦਾ ਵੀ ਪ੍ਰਮਾਣ ਹਨ ਕਿ ਬਰਾਬਰ ਮੌਕੇ ਧੀਆਂ ਨੂੰ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਯੋਗ ਬਣਾਉਂਦੇ ਹਨ। ਵਿਦਿਅਕ ਸੁਧਾਰਾਂ ਪ੍ਰਤੀ ਪੰਜਾਬ ਸਰਕਾ...
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

Hot News
ਚੰਡੀਗੜ੍ਹ, 15 ਜੂਨ: ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਤਹਿਤ ਸੂਬੇ ਭਰ ਵਿੱਚ ਘਰ-ਘਰ ਗਣਨਾ 25 ਜੂਨ 2026 ਤੋਂ 24 ਜੁਲਾਈ, 2026 ਤੱਕ ਹੋਵੇਗੀ, ਜਿਸ ਵਿੱਚ ਬੂਥ ਲੈਵਲ ਅਫਸਰ (ਬੀ.ਐਲ.ਓਜ਼) ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨ ਅਤੇ ਗਣਨਾ ਫਾਰਮ ਇਕੱਤਰ ਕਰਨ ਲਈ ਘਰ-ਘਰ ਜਾਣਗੇ। ਇਸ ਸੂਬੇ ਪੱਧਰੀ ਰਿਵੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅੱਜ ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਵੱਲੋਂ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਸ੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਇੱਕ ਸਮੀਖਿਆ ਮੀਟਿੰਗ ਕਰਵਾਈ ਗਈ। ਇਹ ਮੀਟਿੰਗ ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੋਪੜ ਅਤੇ ਐਸ.ਬੀ.ਐਸ. ਨਗਰ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓਜ਼) ਨਾਲ ਕੀਤੀ ਗਈ। ਸੀ.ਈ.ਓ. ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਸੀਨੀਅਰ ਡਿਪਟੀ ਚੋਣ ਕਮਿਸ਼ਨਰ ਨੂੰ ਸੂਬੇ ਦੇ ਚੋਣ ਤੰਤਰ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚ 5 ਡਿਵੀਜ਼ਨਾਂ, 23 ਜ਼ਿਲ੍ਹੇ ਅਤੇ 117 ਹਲਕੇ ਸ਼ਾਮਲ ਹਨ ਜਿਹਨਾਂ ਵਿੱਚ ਕੁ...
ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

ਸਪੈਸ਼ਲ ਇੰਨਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਲੋਂ ਸੁਪਰਵਾਈਜ਼ਰਾਂ ਨੂੰ ਦਿੱਤੀ ਗਈ ਟ੍ਰੇਨਿੰਗ

Local
ਸ੍ਰੀ ਮੁਕਤਸਰ ਸਾਹਿਬ, 15 ਜੂਨ- ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ  ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿੱਤੀ ਗਈ। ਟਰੇਨਿੰਗ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ 83-ਲੰਬੀ, 84-ਗਿੱਦੜਬਾਹਾ, 85-ਮਲੋਟ, 86-ਸ੍ਰੀ ਮੁਕਤਸਰ ਸਾਹਿਬ ਦੇ ਸੁਪਰਵਾਈਜ਼ਰਾਂ ਨੂੰ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ। ਸਿਖਲਾਈ ਦੌਰਾਨ ਜਿ਼ਲ੍ਹਾ ਲੇਵਲ ਮਾਸਟ...
ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

ਐੱਸ.ਆਈ.ਆਰ. ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਬੀ.ਐੱਲ.ਓਜ਼ ਅਤੇ ਬੀ.ਐੱਲ.ਏ.-1 ਦੀ ਸਿਖਲਾਈ ਕਰਵਾਈ

Local
ਫਰੀਦਕੋਟ 15 ਜੂਨ- ਜ਼ਿਲ੍ਹਾ ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 88-ਕੋਟਕਪੂਰਾ ਵਿੱਚ ਪੈਂਦੇ 167 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਅਤੇ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੂੰ ਐੱਸ.ਆਈ.ਆਰ. ਨਾਲ ਸਬੰਧਤ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟ-1 (ਬੀ.ਐੱਲ.ਏ.-1) ਨੇ ਵੀ ਭਾਗ ਲਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮਨਦੀਪ ਸਿੰਘ ਮੋਰਾਂਵਾਲੀ, ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਵਰਿੰਦਰ ਸਿੰਘ ਅਤੇ ਸੀ.ਪੀ.ਆਈ. (ਐੱਮ...
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ

Local
ਰੂਪਨਗਰ, 15 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.) 2026 ਦੇ ਸ਼ਡਿਊਲ ਅਨੁਸਾਰ ਜ਼ਿਲ੍ਹੇ ਵਿੱਚ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੂਪਨਗਰ ਵੱਲੋਂ ਨਿਯੁਕਤ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਤਾਇਨਾਤ ਕੁੱਲ 71 ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੇਨਿੰਗ ਦੌਰਾਨ ਐੱਸ.ਆਈ.ਆਰ. ਦੇ ਪਹਿਲੇ ਪੜਾਅ ਵਿੱਚ ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਭਰਵਾਏ ਜਾਣ ਵਾਲੇ ਐਨੂਮਰੇਸ਼ਨ ਫਾਰਮਾਂ ਨੂੰ ਭਰਨ ਅਤੇ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਦਾ ਵੇਰਵਾ ਸਾਲ 2003 ਦੀ ਵੋਟਰ ਸੂਚੀ ਨਾਲ ਪੂਰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲੋਕ ਮਿਲਣੀ

Hot News
ਕੋਟਕਪੂਰਾ, 15 ਜੂਨ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ-2, ਨਾਨਕ ਨਗਰੀ ਕੋਟਕਪੂਰਾ, ਪਿੰਡ ਥਾੜੇ ਦੀ ਧਰਮਸ਼ਾਲਾ, ਪਿੰਡ ਮੌੜ ਅਤੇ ਪਿੰਡ ਪੱਕਾ ਨੰਬਰ 4 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕ ਮਿਲਣੀ ਦੌਰਾਨ ਮੁਹੱਲਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਪੀ.ਐਸ.ਪੀ.ਸੀ.ਐਲ., ਇਰੀਗੇਸ਼ਨ, ਸੀਵਰੇਜ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਸਲੇ ਸਪੀਕਰ ਸ. ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ।  ਸਪੀਕਰ ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ 'ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਜਾ ਕੇ ਸੁਣਨ ਅਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਹੋ ਰਿਹਾ ਹੈ, ਜਿਸ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲ ਰਹੀ ਹੈ। ਇਸ ਮੌਕੇ ਸਪੀਕਰ ਸ...
ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

ਸਿਵਲ ਸਰਜਨ ਨੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ

Local
ਰੂਪਨਗਰ, 15 ਜੂਨ: ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਅਤੇ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਵੱਲੋਂ ਗੁਬਾਰੇ ਛੱਡ ਕੇ ਲੋਕਾਂ ਨੂੰ ਸਵੈਇੱਛਿਕ ਖੂਨਦਾਨ ਕਰਨ ਲਈ ਸੁਨੇਹਾ ਦਿੱਤਾ ਗਿਆ। ਇਸ ਮੌਕੇ ਲੋਕਾਂ ਨੂੰ ਖੂਨਦਾਨ ਦੇ ਮਹੱਤਵ ਅਤੇ ਇਸ ਨਾਲ ਹੋਣ ਵਾਲੇ ਲਾਭਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਰਮਨ ਗੁਪਤਾ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇੱਕ ਯੂਨਿਟ ਖੂਨ ਕਈ ਕੀਮਤੀ ਜ਼ਿੰਦਗੀਆਂ ਬਚਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਨਿਯਮਿਤ ਤੌਰ ‘ਤੇ ਸਵੈਇੱਛਿਕ ਖੂਨਦਾਨ ਕਰਨ ਲਈ ਅਪੀਲ ਕੀਤੀ। ਡਾ. ਗੁਪਤਾ ਨੇ ਦੱਸਿਆ ਕਿ ਖੂਨਦਾਨ ਦਿਲ ਦੀ ਸਿਹਤ ਲਈ ਲਾਭਦਾਇਕ ਹੈ ਅਤੇ ਇਸ ਨਾਲ ਸਰੀਰ ਵਿੱਚ ਨਵੇਂ ਖੂਨ ਦੇ ਸੈੱਲ ਬਣਦੇ ਹਨ। ਉਨ੍ਹਾਂ ਕਿਹਾ ਕਿ ਖੂਨਦਾਨ ਜਿਗਰ ਦੀ ਸੁਰੱਖਿਆ ਕਰਨ, ਕੈਲੋਰੀ ਬਰਨ ਕਰਨ ਵਿੱਚ ਮਦਦ ਕਰਨ, ਮੁਫ਼ਤ ਸਿਹਤ ਜਾਂਚ ਦਾ ਮੌਕਾ ਪ੍ਰਦਾਨ ਕਰਨ ਅਤੇ ਮਾਨਸਿਕ ਖੁਸ਼ੀ ਤੇ ਸੰਤੁਸ਼ਟੀ ਪ੍ਰਾਪਤ ਕਰਨ ਵਿੱਚ ਵੀ ਸਹਾਇਕ ਹੈ। ਉਨ੍ਹਾਂ ਦੱਸਿਆ ਕਿ ਖੂਨਦਾਨ ਕਰਨ ਵਾਲੇ ਵਿਅਕਤੀ ਦੀ ਉਮਰ 18 ਤੋਂ 65 ਸਾਲ ਹੋਣੀ ਚਾਹ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ

Hot News
ਫਰੀਦਕੋਟ, 15 ਜੂਨ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ  ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ...
ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ

Hot News
ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ।          ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।         ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿ...
ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

Hot News
ਨੰਗਲ 15 ਜੂਨ: ਪਿੰਡ ਬ੍ਰਹਮਪੁਰ ਵਿੱਚ ਕਰਵਾਏ ਗਏ ਮਾਤਾ ਰਾਣੀ ਦੇ ਵਿਸ਼ਾਲ ਜਾਗਰਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਰਾਤ ਭਰ ਕੀਰਤਨ ਅਤੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਹੋਇਆ ਸੀ, ਜਿੱਥੇ ਹਰ ਕੋਈ ਮਾਤਾ ਦੀ ਭਗਤੀ ਵਿੱਚ ਰੰਗਿਆ ਹੋਇਆ ਨਜ਼ਰ ਆਇਆ।               ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਸਭ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਅਸੀਸ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਮਾਤਾ ਰਾਣੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿ...