ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ- ਵਧੀਕ ਡਿਪਟੀ ਕਮਿਸ਼ਨਰ (ਜ)
ਸ੍ਰੀ ਮੁਕਤਸਰ ਸਾਹਿਬ, 18 ਮਾਰਚ- ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਡੈਵੀ ਗੋਇਲ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਅਤੇ ਜ਼ਿਲ੍ਹਾ ਗੈਸ ਕੋਆਰਡੀਨੇਟਰ ਸ਼੍ਰੀ ਮੁਹੰਮਦ ਆਸਿਫ ਨਾਲ ਐਲ.ਪੀ.ਜੀ ਗੈਸ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਘਰੇਲੂ ਗੈਸ ਦੀ ਕੋਈ ਵੀ ਕਮੀ ਨਹੀਂ ਹੈ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਕਿਸਮ ਦੀ ਬਲੈਕ-ਮਾਰਕੀਟਿੰਗ ਨਾ ਕੀਤੀ ਜਾਵੇ। ਜੇਕਰ ਕੋਈ ਵੀ ਬਲੈਕ-ਮਾਰਕੀਟਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਜ਼ਿਲ੍ਹਾ ਖੁਰਾਕ ਤੇ ਸਪਲਾਈਜ ਕੰਟਰੋਲਰ ਸ਼੍ਰੀ ਹਿਮਾਂਸ਼ੂ ਕੁੱਕੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਸ਼ੀਅਲ ਸਿਲੰਡਰਾਂ ਦੀ ਹਸਪਤਾਲਾਂ, ਵਿੱਦਿਅਕ ਸੰਸਥਾਵਾਂ ਸਮੇਤ ਹੋਸਟਲ ਅਤੇ ਵਿਆਹ ਸਮਾਗਮਾਂ (ਮੁੱਖ ਤੌਰ ਤੇ ਲੜਕੀ ਦੇ ਵਿਆਹ) ਲਈ ਸਪਲਾਈ ਦੇ ਸਬੰਧ...








