Saturday, November 14Malwa News
Shadow

Tag: punjab news

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

Hot News
ਜੰਡਿਆਲਾ ਗੁਰੂ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ 9.55 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਕੁੱਲ 11.5 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿੱਚ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 955 ਲੱਖ ਰੁਪਏ ਹੈ ਅਤੇ ਸੜਕ ਨਿਰਮਾਣ ਦਾ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕੀਤਾ ਜਾ ਚੁੱਕਾ ਹੈ। ਇਸ ਕੰਮ ਨੂੰ 12 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸ. ਹਰਭਜਨ ਸ...
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ

Hot News
ਸੰਗਰੂਰ/ ਭਵਾਨੀਗੜ੍ਹ, 01 ਨਵੰਬਰ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਲੱਖੇਵਾਲ ਵਿਖੇ ਕੁੱਲ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਪਾਰਕ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਜਿੰਮ ਸ਼ਾਮਲ ਹਨ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਕਾਂ ਅਤੇ ਜਿੰਮਾਂ ਵਰਗੀਆਂ ਸਹੂਲਤਾਂ ਦਾ ਵਿਕਾਸ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵੱਲ ਅਹਿਮ ਕਦਮ ਹੈ। ਵਿਧਾਇਕ ਨੇ ਕਿਹਾ ਕਿ ਪਾਰਕ ਬਣਨ ਨਾਲ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਸੈਰ ਕਰਨ ਅਤੇ ਵਿਹਲਾ ਸਮਾਂ ਸੁਖਾਵੇਂ ਮਾਹੌਲ ਵਿੱਚ ਬਿਤਾਉਣ ਲਈ ਸਾਂਝੀ ਥਾ...
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

Breaking News
ਅਬੋਹਰ, 1 ਨਵੰਬਰ- ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 37.43 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ। ਅਬੋਹਰ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਟੀਚਾ ਸੂਬੇ ਦੀਆਂ ਇੱਕ ਕਰੋੜ ਔਰਤਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਣਾ ਹੈ, ਜਿਨ੍ਹਾਂ ਵਿੱਚੋਂ ਲਗਪਗ 80 ਲੱਖ ਰਜਿਸਟ੍ਰੇਸ਼ਨਾਂ ਪਹਿਲਾਂ ਹੀ ਮੁਕੰਮਲ ਹੋ ਚੁੱਕੀਆਂ ਹਨ। ਇਸ ਪਹਿਲਕਦਮੀ ਨੂੰ ਇੱਕ ਅਜਿਹਾ ‘ਸਮਾਜਿਕ ਇਨਕਲਾਬ’ ਕਰਾਰ ਦਿੰਦਿਆਂ, ਜਿਸ ਨਾਲ ਔਰਤਾਂ ਦੀ ਵਿੱਤੀ ਆਜ਼ਾਦੀ ਅਤੇ ਸਵੈ-ਮਾਣ ਮਜ਼ਬੂਤ ਹੋਵੇਗਾ, ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਸਾਲ ਦੇ ਤੋਹਫ਼ੇ ਵਜੋਂ ਪਹਿਲੀ ਜਨਵਰੀ ਨੂੰ ਸਾਰੀਆਂ ਰਜਿਸਟਰਡ ਲਾਭਪਾਤਰੀ ਔਰਤਾਂ ਨੂੰ ਸਨਮਾਨ ਰਾਸ਼ੀ ਦੀ ਇਕੱਠੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ...
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ

Hot News
ਜਲੰਧਰ, 1 ਨਵੰਬਰ :  ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਚੱਲ ਰਹੀ ‘ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ' ਇੱਕ ਸ਼ਾਨਦਾਰ ਉਤਸਵ ਦਾ ਰੂਪ ਧਾਰ ਗਈ ਹੈ, ਜਿਸ ਦਾ ਸਿਹਰਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਅਤੇ ਨਿੱਘੀ ਮਹਿਮਾਨਨਿਵਾਜ਼ੀ ਨੂੰ ਜਾਂਦਾ ਹੈ। ਹਰੇ-ਭਰੇ ਆਲੇ-ਦੁਆਲੇ, ਰੌਣਕ ਭਰੇ ਮਾਹੌਲ ਅਤੇ ਆਧੁਨਿਕ ਸਹੂਲਤਾਂ ਨੇ ਇਸ ਖੇਤਰ ਦੇ ਸਭ ਤੋਂ ਵੱਡੇ ਖੇਡ ਸਮਾਗਮ ਨੂੰ ਅੰਤਰਰਾਸ਼ਟਰੀ ਪੱਧਰ ਦੇ ਆਯੋਜਨ ਵਿੱਚ ਤਬਦੀਲ ਕਰ ਦਿੱਤਾ ਹੈ। ਜ਼ਿਲ੍ਹੇ ਭਰ ਤੋਂ ਪ੍ਰਸ਼ੰਸਕ ਇਸ ਉਤਸਵ ਭਰੇ ਮਾਹੌਲ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਦਰਸ਼ਕਾਂ ਨੂੰ ਕੋਈ ਦਿੱਕਤ ਨਾ ਆਵੇ, ਇਸ ਦੇ ਲਈ ਪ੍ਰਸ਼ਾਸਨ ਵੱਲੋਂ ਸਟੇਡੀਅਮ ਦੇ ਨੇੜੇ ਵਿਸ਼ਾਲ ਜਨਤਕ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾਲ ਹੀ ਖਾਣ-ਪੀਣ ਲਈ ਵਧੀਆ ਫੂਡ ਕੋਰਟ ਵੀ ਸਥਾਪਤ ਕੀਤੇ ਗਏ ਹਨ। ਇਥੇ ਦਰਸ਼ਕ ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨਾਂ ਦਾ ਆਨੰਦ ਲੈਣ ਦੇ ਨਾਲ-ਨਾਲ ਬਾਹਰ ਲੱਗੀਆਂ ਵੱਡੀਆਂ ਐਲ.ਈ.ਡੀ. ਸਕਰੀਨਾਂ 'ਤੇ ਹਾਕੀ ਦੇ ਲਾਈਵ ...
ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਨਵੰਬਰ 2026- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਨੇ ਅਕਤੂਬਰ 2026 ਦੌਰਾਨ ਸਟੇਟ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਐੱਸ.ਜੀ.ਐੱਸ.ਟੀ.) ਦੀ ਨਕਦ ਪ੍ਰਾਪਤੀ ਵਿੱਚ 28.29 ਫ਼ੀਸਦੀ ਦਾ ਬੇਮਿਸਾਲ ਵਾਧਾ ਦਰਜ ਕੀਤਾ ਹੈ, ਜਦਕਿ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਪ੍ਰਾਪਤੀ ਵਿੱਚ ਲਗਭਗ 14 ਫ਼ੀਸਦੀ ਦਾ ਵਾਧਾ ਰਿਹਾ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਮਾਲੀਆ ਇਕੱਠਾ ਕਰਨ ਦੇ ਯਤਨਾਂ ਨੂੰ ਮਜ਼ਬੂਤ ਕਰਨ, ਕਰ ਪਾਲਣਾ ਵਿੱਚ ਸੁਧਾਰ ਲਿਆਉਣ ਅਤੇ ਕਰ ਚੋਰੀ ਰੋਕਣ ਲਈ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਕਰ ਪ੍ਰਾਪਤੀ ਦੇ ਤਾਜ਼ਾ ਅੰਕੜਿਆਂ ਦਾ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਅਕਤੂਬਰ 2025 ਦੇ 803.07 ਕਰੋੜ ਰੁਪਏ ਤੋਂ ਵਧ ਕੇ ਅਕਤੂਬਰ 2026 ਵਿੱਚ 1,030.29 ਕਰੋੜ ਰੁਪਏ ਹੋ ਗਿਆ ਹੈ, ਜਿਸ ਨਾਲ 227.22 ਕਰੋੜ ਰੁਪਏ ਦੀ ਵਾਧੂ ਪ੍ਰਾਪਤੀ ਅਤੇ 28.29 ਫ਼ੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ।" ਇਸ ਪ੍...
‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਲੈ ਕੇ ਹੁਣ ਤੱਕ 69,101 ਐੱਫਆਈਆਰ ਦਰਜ ਕਰਕੇ 4464 ਕਿੱਲੋ ਹੈਰੋਇਨ ਸਮੇਤ 90,091 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਵੱਲੋਂ ਇਸ ਨਸ਼ਾ ਵਿਰੋਧੀ ਮੁਹਿੰਮ ਦੇ ਸ਼ੁਰੂ ਹੋਣ ਤੋਂ ਲੈ ਕੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।  ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4464 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ, 136 ਕਿੱਲੋ ਚਰਸ,  1860 ਕਿੱਲੋ ਗਾਂਜਾ, 84 ਕਿੱਲੋ ਆਈਸੀਈ, 67.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23 ਕਰੋੜ ਰੁਪਏ ਦੀ ਡਰੱਗ ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Hot News
ਚੰਡੀਗੜ੍ਹ / ਅੰਮ੍ਰਿਤਸਰ, 1 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 5 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ, ਜੋ ਦੋਵੇਂ ਮੁਸਤਫ਼ਾਬਾਦ, ਅੰਮ੍ਰਿਤਸਰ ਦੇ ਵਸਨੀਕ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਧਿਰਾਂ ਨੂੰ ਸਪਲਾਈ ਕਰਦੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ...
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

Breaking News
ਜਲੰਧਰ, 1 ਨਵੰਬਰ: ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਪਣੇ ਘਰ ਨੇੜੇ, ਪਰਿਵਾਰ ਦੇ ਸਾਹਮਣੇ ਅਤੇ ਦਰਸ਼ਕਾਂ ਨਾਲ ਖਚਾਖਚ ਭਰੇ ਸਟੇਡੀਅਮ ਵਿੱਚ ਖੇਡਣਾ ਪੂਰੀ ਟੀਮ ਲਈ ਸ਼ਾਨਦਾਰ ਅਤੇ ਭਾਵੁਕ ਤਜਰਬਾ ਹੈ। ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਚੱਲ ਰਹੀ ’ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੌਰਾਨ, ’ਸਰਪੰਚ’  ਵਜੋਂ ਜਾਣੇ ਜਾਂਦੇ ਹਰਮਨਪ੍ਰੀਤ ਨੇ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ, ‘‘ ਦਰਸ਼ਕਾਂ ਨਾਲ ਭਰੇ ਹੋਏ ਸਟੇਡੀਅਮ ਵਿੱਚ ਮੌਜੂਦ ਲੋਕਾਂ ਦਾ ਜੋਸ਼ ਬੇਮਿਸਾਲ ਹੈ। ਇਸ ਨਾਲ ਟੀਮ ਦਾ ਮਨੋਬਲ ਹੋਰ ਵਧਦਾ ਹੈ। ਮੈਂ ਹਾਕੀ ਦੀ ਸ਼ੁਰੂਆਤ ਇੱਥੋਂ ਹੀ ਕੀਤੀ ਸੀ ਅਤੇ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਬਹੁਤ ਵੱਡੀ ਗੱਲ ਹੈ। ਆਲੇ-ਦੁਆਲੇ ਬੈਠੇ ਖਿਡਾਰੀਆਂ ਦੇ ਪਰਿਵਾਰਾਂ ਦੀ ਮੌਜੂਦਗੀ ਇਸ ਅਨੁਭਵ ਨੂੰ ਹੋਰ ਵੀ ਖਾਸ ਬਣਾ ਦਿੰਦੀ ਹੈ।’’ ਟੀਮ ਦੇ ਪ੍ਰਦਰਸ਼ਨ ਬਾਰੇ ਗੱਲ ਕਰਦਿਆਂ, ਟੋਕੀਓ ਅਤੇ ਪੈਰਿਸ...
 ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

 ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

Breaking News
ਚੰਡੀਗੜ੍ਹ, 1 ਨਵੰਬਰ:      ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ  ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।  ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਵੀ ਕੀਤਾ। ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ੳਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਸੂਬੇ ਵਿੱਚ ਲਿੰਕ ਸੜਕਾਂ ਦੇ ਵੱਖ-ਵੱਖ ਮੱਦਾਂ ਜਿਵੇਂ ਕਿ ਐਸ.ਏ.ਐਸ.ਸੀ.ਆਈ., ਪੀ.ਐਮ.ਜੀ.ਐਸ.ਵਾਈ ਅਤੇ ਨਾਬਾਰਡ ਆਦਿ ਦੇ ਪ੍ਰਾਜੈਕਟਾਂ ਨੂੰ ਮਿਥੇ ਟੀਚਿਆਂ ਮੁਤਾਬਿਕ ਸਮੇਂ ਸਿਰ ਮੁਕੰਮਲ ਕੀਤਾ ਜਾਵੇ । ਸਰਦ ਰੁੱਤ ਦੀ ਆਮਦ ਦੇ ਮੱਦੇਨਜ਼ਰ ਟੀਚਿਆਂ ...
ਦਿੱਲੀ ‘ਚ ਦਿਲਜੀਤ ਦੁਸਾਂਝ ਦਾ ਜਲਵਾ, ਹਿੱਟ ਗੀਤਾਂ ‘ਤੇ ਖੂਬ ਨੱਚੇ ਪ੍ਰਸ਼ੰਸਕ

ਦਿੱਲੀ ‘ਚ ਦਿਲਜੀਤ ਦੁਸਾਂਝ ਦਾ ਜਲਵਾ, ਹਿੱਟ ਗੀਤਾਂ ‘ਤੇ ਖੂਬ ਨੱਚੇ ਪ੍ਰਸ਼ੰਸਕ

Entertainment
ਨਵੀਂ ਦਿੱਲੀ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਆਪਣੇ 'ਔਰਾ ਇੰਡੀਆ ਟੂਰ 2026' ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਇਸ ਕੰਸਰਟ ਵਿੱਚ ਹਜ਼ਾਰਾਂ ਪ੍ਰਸ਼ੰਸਕ ਪਹੁੰਚੇ। ਦਿਲਜੀਤ ਨੇ ਆਪਣੇ ਹਿੱਟ ਗੀਤਾਂ ਨਾਲ ਲੋਕਾਂ ਦਾ ਖੂਬ ਮਨੋਰੰਜਨ ਕੀਤਾ। 'ਮੋਰਨੀ' ਗੀਤ ਨਾਲ ਕੀਤੀ ਸ਼ੋਅ ਦੀ ਸ਼ੁਰੂਆਤ ਦਿਲਜੀਤ ਦੁਸਾਂਝ ਜਿਵੇਂ ਹੀ ਸਟੇਜ 'ਤੇ ਪਹੁੰਚੇ, ਪ੍ਰਸ਼ੰਸਕਾਂ ਨੇ ਤਾੜੀਆਂ ਅਤੇ ਨਾਅਰਿਆਂ ਨਾਲ ਉਨਾਂ ਦਾ ਸਵਾਗਤ ਕੀਤਾ। ਉਨਾਂ ਨੇ 'ਮੋਰਨੀ' ਗੀਤ ਨਾਲ ਕੰਸਰਟ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ 'G.O.A.T.', 'ਲਲਕਾਰਾ', 'ਨੈਣਾ', 'ਕੇਸ', 'ਪੰਜਤਾਰਾ' ਅਤੇ 'ਹੱਸ ਹੱਸ' ਸਮੇਤ ਕਈ ਮਸ਼ਹੂਰ ਗੀਤ ਗਾਏ। ਇਨ੍ਹਾਂ ਗੀਤਾਂ 'ਤੇ ਪ੍ਰਸ਼ੰਸਕ ਖੂਬ ਨੱਚਦੇ ਨਜ਼ਰ ਆਏ। ਮਹਿਲਾ ਪੁਲਿਸ ਅਧਿਕਾਰੀ ਨੂੰ ਦੇਖ ਭਾਵੁਕ ਹੋਏ ਦਿਲਜੀਤ ਕੰਸਰਟ ਦੌਰਾਨ ਇੱਕ ਅਜਿਹਾ ਪਲ ਵੀ ਆਇਆ, ਜਦੋਂ ਦਿਲਜੀਤ ਭਾਵੁਕ ਹੋ ਗਏ। ਉਨਾਂ ਨੇ ਡਿਊਟੀ ਕਰ ਰਹੀ ਇੱਕ ਮਹਿਲਾ ਪੁਲਿਸ ਅਧਿਕਾਰੀ ਨੂੰ ਸਟੇਜ 'ਤੇ ਬੁਲਾਇਆ। ਦਿਲਜੀਤ ਨੇ ਅਧਿਕਾਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਦੇਖ ਕੇ ...