Sunday, October 4Malwa News
Shadow

Tag: punjab news

ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਈਜ਼ੀ ਜਮ੍ਹਾਂਬੰਦੀ’ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 12 ਜੂਨ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇਤਿਹਾਸਕ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਂਬੰਦੀ ਪੋਰਟਲ' ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਨਾਗਰਿਕਾਂ ਤੱਕ ਨਿਰਵਿਘਨ ਸਿੱਧੇ ਤੌਰ 'ਤੇ ਜਨਤਕ ਸੇਵਾਵਾਂ ਦੀ ਸਪੁਰਦਗੀ ਕੀਤੀ ਜਾ ਸਕੇ ਅਤੇ ਸੂਬੇ ਦੀਆਂ ਤਹਿਸੀਲਾਂ ਵਿੱਚ ਵਿਚੋਲਿਆਂ ਦੀ ਲੋੜ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਨੇ ਪੜ੍ਹੇ-ਲਿਖੇ ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਹੋਰ ਜਨਤਕ ਪ੍ਰਤੀਨਿਧੀਆਂ ਨੂੰ ਇਸ ਮਹੱਤਵਪੂਰਨ ਪਹਿਲਕਦਮੀ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਇਨ੍ਹਾਂ ਡਿਜੀਟਲ ਸੇਵਾਵਾਂ ਦੀ ਵਰਤੋਂ ਕਰਨ ਲਈ ਪ੍ਰੇਰਿਆ। ਸਪੀਕਰ ਸੰਧਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਲਗਭਗ 40 ਲੱਖ ਨਾਗਰਿਕਾਂ ਨੂੰ ਪਹਿਲਾਂ ਆਪਣੀ ਫਰਦ (ਜ਼ਮੀਨ ਰਿਕਾਰਡ ਦੀਆਂ ਕਾਪੀਆਂ) ਪ੍ਰਾਪਤ ਕਰਨ ਲਈ ਪਟਵਾਰਖਾਨਿਆਂ ਦੇ ਗੇੜੇ ਲਾਣੇ ਪੈਂਦੇ ਸਨ ਜਾਂ ਸੇਵਾ ਕੇਂਦਰਾਂ ਵਿੱਚ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣਾ ਪੈਂਦਾ ਸੀ। ਇਸ ਪੁਰਾਣੀ...
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

Hot News
ਚੰਡੀਗੜ੍ਹ, 12 ਜੂਨ 2026:ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਹੋਣ ਦੇ ਪੰਜ ਮਹੀਨਿਆਂ ਅੰਦਰ 2,26,822 ਤੋਂ ਵੱਧ ਮਰੀਜ਼ਾਂ ਦਾ 3,65,340 ਇਲਾਜ ਪ੍ਰਕਿਰਿਆਵਾਂ ਰਾਹੀਂ 632.50 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ ਹੈ। ਨਿੱਜੀ ਸਿਹਤ ਬੀਮਾ ਉਨ੍ਹਾਂ ਲੋਕਾਂ ਲਈ ਇੱਕ ਵਿਕਲਪ ਹੋ ਸਕਦਾ ਹੈ ਜੋ ਆਪਣੀਆਂ ਲੋੜਾਂ ਅਨੁਸਾਰ ਵਿਸ਼ੇਸ਼ ਕਵਰੇਜ ਚਾਹੁੰਦੇ ਹਨ, ਪਰ ਮੁੱਖ ਮੰਤਰੀ ਸਿਹਤ ਯੋਜਨਾ ਇਸ ਉਦੇਸ਼ ਨਾਲ ਤਿਆਰ ਕੀਤੀ ਗਈ ਹੈ ਕਿ ਪੰਜਾਬ ਦਾ ਹਰ ਯੋਗ ਨਿਵਾਸੀ ਬਿਨਾਂ ਆਰਥਿਕ ਮੁਸ਼ਕਲ ਦੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਤੱਕ ਪਹੁੰਚ ਹਾਸਲ ਕਰ ਸਕੇ।” ...
ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ

Hot News
ਚੰਡੀਗੜ੍ਹ, 12 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 143ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 358 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,381 ਹੋ ਗਈਆਂ। ਇਸ ਤੋਂ ਇਲਾਵਾ 119 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 7 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

Local
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਸ ਲੜਾਈ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮਾਜ ਅਤੇ ਸਰਕਾਰ ਦੇ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਸਮੱਸਿਆ ਦਾ ਮੁਕੰਮਲ ਖਾਤਮਾ ਸੰਭਵ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਗੈਰ-ਕਾਨੂੰਨੀ ਨੈੱਟਵਰਕ ਨੂੰ ਤੋੜਨ ਲਈ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਇਹ ਵਿਸ਼ਵਾਸ ਪੈਦਾ ...
ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ 

ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ 

Local
ਨੰਗਲ 12 ਜੂਨ: ਜਿਲ੍ਹਾ ਰੂਪਨਗਰ ਵਿੱਚ ਉਸ ਵੇਲੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਲਿਆ ਗਿਆ, ਜਿਸਨੂੰ ਇਲਾਕੇ ਦੇ ਲੋਕਾਂ ਵੱਲੋਂ ਖੁੱਲ੍ਹ ਕੇ ਸਵਾਗਤ ਕੀਤਾ ਗਿਆ। ਇਸ ਨਿਯੁਕਤੀ ਨੂੰ ਜਿਲ੍ਹੇ ਦੇ ਸਮਾਜਿਕ ਵਿਕਾਸ ਅਤੇ ਭਲਾਈ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।        ਇਸ ਮੌਕੇ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦੀਪਕ ਸੋਨੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਦੀਪਕ ਸੋਨੀ ਨੇ ਲੰਬੇ ਸਮੇਂ ਤੱਕ ਇਮਾਨਦਾਰੀ, ਲਗਨ ਅਤੇ ਨਿਸ਼ਠਾ ਨਾਲ ਲੋਕ ਸੇਵਾ ਕੀਤੀ ਹੈ ਅਤੇ ਪਾਰਟੀ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸੇ ਕਾਰਨ ਉਨ੍ਹਾਂ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ। ਮੰਤਰੀ ਬੈਂਸ ਨੇ ਉਮੀਦ ਜਤਾਈ ਕਿ ਉਹ ਆਪਣੇ ਨਵੇਂ ਅਹੁਦੇ ਨੂੰ ਪੂਰੀ ਨਿਭਾਅ ਨਾਲ ਨਿਭਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ।      ਸ੍ਰ...
421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ

421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ

Local
ਸੰਗਰੂਰ, 12 ਜੂਨ:ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਹੁਣ ਤੱਕ 308.80 ਕਰੋੜ ਰੁਪਏ ਦੀ ਲਾਗਤ ਨਾਲ 1362 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ 421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਇਸ ਸਮੇਂ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ, ਲਿੰਕ ਰੋਡਾਂ ਦੀ ਚੌੜਾਈ ਵਧਾਉਣ ਅਤੇ ਅੰਦਰੂਨੀ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਜ਼ੋਰਾਂ ’ਤੇ ਹਨ। ਇਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿ...
ਪਦਮ ਅਵਾਰਡ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ

ਪਦਮ ਅਵਾਰਡ ਲਈ ਅਰਜ਼ੀਆਂ ਦੀ ਮੰਗ: ਡਿਪਟੀ ਕਮਿਸ਼ਨਰ

Local
ਬਰਨਾਲਾ, 12 ਜੂਨ     ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ "ਗਣਤੰਤਰ ਦਿਵਸ" ਮੌਕੇ ਐਲਾਨ ਕੀਤੇ ਜਾਣ ਲਈ ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।  ਪਦਮ ਪੁਰਸਕਾਰ-2027 ਲਈ ਨਾਮਜ਼ਦਗੀਆਂ/ਸਿਫ਼ਾਰਸ਼ਾਂ 15 ਮਾਰਚ 2026 ਤੋਂ ਸ਼ੁਰੂ ਹੋ ਚੁੱਕੀਆਂ ਹਨ। ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਭੇਜਣ ਦੀ ਆਖਰੀ ਤਾਰੀਖ 31 ਜੁਲਾਈ 2026 ਹੈ। ਨਾਮਜ਼ਦਗੀਆਂ ਅਤੇ ਸਿਫ਼ਾਰਸ਼ਾਂ ਸਿਰਫ਼ ਆਨਲਾਈਨ ਰਾਸ਼ਟਰੀ ਪੁਰਸਕਾਰ ਪੋਰਟਲ 'ਤੇ ਪ੍ਰਾਪਤ ਕੀਤੀਆਂ ਜਾਣਗੀਆਂ।  ਪਦਮ ਪੁਰਸਕਾਰ, ਜਿਨ੍ਹਾਂ ਵਿੱਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਸ਼ਾਮਲ ਹਨ, ਦੇਸ਼ ਦੇ ਸਭ ਤੋਂ ਉੱਚੇ ਨਾਗਰਿਕ ਸਨਮਾਨਾਂ ਵਿੱਚੋਂ ਇੱਕ ਹਨ। ਸਾਲ 1954 ਵਿੱਚ ਸ਼ੁਰੂ ਕੀਤੇ ਗਏ ਇਹ ਪੁਰਸਕਾਰ ਹਰ ਸਾਲ ਗਣਤੰਤਰ ਦਿਵਸ ਦੇ ਮੌਕੇ 'ਤੇ ਐਲਾਨੇ ਜਾਂਦੇ ਹਨ। ਇਨ੍ਹਾਂ ਪੁਰਸਕਾਰਾਂ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਅਤੇ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕਰਨਾ ਹੈ। ਇਹ ਪੁਰਸਕਾਰ ਕਲਾ, ਸਾਹਿਤ ਅਤੇ ਸਿੱਖਿਆ, ਖੇ...
ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ

Hot News
ਚੰਡੀਗੜ੍ਹ, 12 ਜੂਨ 2026 ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੰਜਾਬ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰ ਵੀ.ਆਈ.ਪੀਆਂ. ਨਾਲ ਤਾਇਨਾਤ ਟ੍ਰਾਂਸਪੋਰਟ ਵਿਭਾਗ ਦੇ ਲਗਭਗ 200 ਡਰਾਈਵਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਉਪਰਾਲੇ ਦਾ ਉਦੇਸ਼ ਰਵਾਇਤੀ ਡਰਾਈਵਿੰਗ ਆਦਤਾਂ ਨੂੰ ਵਿਗਿਆਨਕ ਆਧਾਰਿਤ, ਬਚਾਅ ਪੱਖੀ ਸੜਕ ਸੁਰੱਖਿਆ ਹੁਨਰਾਂ ਵਿੱਚ ਤਬਦੀਲ ਕਰਨਾ ਸੀ। “ਹੁਨਰ-ਆਧਾਰਿਤ ਡਰਾਈਵਿੰਗ ਤੋਂ ਵਿਗਿਆਨਕ ਗਿਆਨ ਤੱਕ ਅਤੇ ਆਤਮ-ਵਿਸ਼ਵਾਸ ਤੋਂ ਚੌਕਸੀ ਤੇ ਕੁਸ਼ਲਤਾ ਤੱਕ”  ਦੇ ਮੁੱਖ ਵਿਸ਼ੇ ਤਹਿਤ, ਇਸ ਪ੍ਰੋਗਰਾਮ ਦਾ ਉਦੇਸ਼ ਡਰਾਈਵਰਾਂ ਨੂੰ ਬਹੁਤ ਜ਼ਿਆਦਾ ਦਬਾਅ ਅਤੇ ਐਮਰਜੈਂਸੀ ਸਥਿਤੀਆਂ ਲਈ ਤਿਆਰ ਕਰਨਾ ਸੀ। ਇਸ ਸਿਖਲਾਈ ਦੌਰਾਨ ਡਿਫੈਂਸਿਵ ਡਰਾਈਵਿੰਗ 'ਤੇ ਜ਼ੋਰ ਦਿੱਤਾ ਗਿਆ ਤਾਂ ਜੋ ਡਰਾਈਵਰਾਂ ਦੀ ਮਾਨਸਿਕਤਾ ਨੂੰ ਪਹਿਲਾਂ ਤੋਂ ਹੀ ਜੋਖਮ ਪ੍ਰਬੰਧਨ, ਸੜਕੀ ਖ਼ਤਰਿਆਂ ਦੀ ਤੁਰੰਤ ਪਛਾਣ ਅਤੇ ਤਤਕਾਲ ਐਮਰਜੈਂਸੀ ਪ੍ਰਤੀਕਿਰਿਆ ਪ੍ਰੋਟੋਕੋਲ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ, ਮਨੁ...
ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ

Hot News
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ  ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇੰਨੀ ਦਿਨੀਂ ਤਾਪਮਾਨ ਵਧਣ ਨਾਲ ਤਪਸ਼ ਲਗਾਤਾਰ ਵਧ ਰਹੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਖਾਸ ਤੌਰ 'ਤੇ ਲੂ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਓਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ, ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਸਬੰਧੀ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ।          ਇਸ ਮੌਕੇ ਉਨ੍ਹਾਂ ਆਗਾਮੀ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ...
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

Local
ਫਿਰੋਜ਼ਪੁਰ, 11 ਜੂਨ-      ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਕਾਮਯਾਬੀ ਲਈ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਹੋਣਹਾਰ ਖਿਡਾਰੀ ਰਸ਼ਮੀਨ ਕੌਰ ਹਾਂਡਾ ਨੂੰ ਸਨਮਾਨਿਤ ਕੀਤਾ ਤੇ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਲਈ ਸ਼ੁੱਭ ਇਛਾਵਾਂ ਪ੍ਰਗਟ ਕੀਤੀਆਂ|    ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪ ਸਿਖ਼ਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਪਿੰਡ ਜਮੀਤਪੁਰ ਢੇਰੂ ਦੀ ਧੀ ਰਸ਼ਮੀਨ ਕੌਰ ਹਾਂਡਾ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੇ ਸਦਕਾ ਭਾਰਤੀ ਟੀਮ ਵਿਚ ਅਹਿਮ ਸਥਾਨ ਹਾਸਲ ਕੀਤਾ ਹੈ। ਇਕ ਤੇਜ਼-ਤਰਾਰ ਅਤੇ ਫੁਰਤੀਲੀ ਮਿਡ ਫੀਲਡਰ ਵਜੋਂ ਉਸ ਨੇ ਪੂਰੇ ਟੂਰਨਾਮੈਂਟ ਦੌਰਾਨ ਟੀਮ ਦੀ ਸਫਲਤਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਚ...