Saturday, August 15Malwa News
Shadow

Tag: punjab news

ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਸਪੀਕਰ ਸੰਧਵਾਂ ਦਾ ਸਨਮਾਨ 

ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਸਪੀਕਰ ਸੰਧਵਾਂ ਦਾ ਸਨਮਾਨ 

Local
ਕੋਟਕਪੂਰਾ 26 ਅਪ੍ਰੈਲ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਪਵਿੱਤਰਤਾ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖ਼ਤ ਕਾਨੂੰਨਾਂ ਦੇ ਮੱਦੇਨਜ਼ਰ, ਅੱਜ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ, ਜਲਾਲੇਆਣਾ ਰੋਡ , ਗੁਰਦੁਆਰਾ ਸਾਹਿਬ ਪਿੰਡ ਦੇਵੀਵਾਲਾ ਦੀ ਸੰਗਤ, ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਵੱਲੋਂ ਮਿਲੇ ਮਾਣ-ਸਨਮਾਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਤਹਿ ਦਿਲੋਂ ਧੰਨਵਾਦ ਕੀਤਾ।  ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ ਜਾਗਰਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਲਾਗੂ ਕੀਤਾ ਹੈ।   ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਖਾਲਸਾ, ਅਮਨ ਸੰਧੂ, ਬਾਬਾ ਇੰਦਰਪਾਲ ਸਿੰਘ ਜੀ ਦੇਵੀ ਵਾਲ਼ਾ, ਸੁਦਾਗਰ ਸਿੰਘ ਖਾਲਸਾ, ਹਰਨੇਕ ਸਿੰਘ ਦੇਵੀ ਵਾਲ਼ਾ, ਪ੍ਰਣਾਮ ਸਿੰਘ...
ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ 

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ 

Local
ਸੁਨਾਮ ਊਧਮ ਸਿੰਘ ਵਾਲਾ 26 ਅਪ੍ਰੈਲ :- ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮ ਸਾਹਨੀ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਜਾਣ ‘ਤੇ ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ ਹੈ ਅਤੇ ਇਸ ਦੌਰਾਨ ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ "ਪੰਜਾਬ ਦੇ ਗੱਦਾਰ ਮੁਰਦਾਬਾਦ" ਦੇ ਨਾਅਰੇ ਲਗਾਏ।  ਆਪ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਟੀਮ ਮੈਂਬਰਾਂ ਨੇ  ਸੁਨਾਮ ਦੇ ਹਲਕਾ ਸੰਗਠਨ ਇੰਚਾਰਜ ਅਵਤਾਰ ਸਿੰਘ ਈਲਵਾਲ, ਬਲਾਕ ਪ੍ਰਧਾਨ ਸਾਹਿਬ ਸਿੰਘ ਤੇ ਸੰਦੀਪ ਸਿੰਘ ਦੀ ਅਗਵਾਈ ‘ਚ ਆਪ ਵਰਕਰਾਂ ਨੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ।  ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਗੱਦਾਰ' ਨਾਅਰੇ ਲਾਉਂਦਿਆਂ ਕਿਹਾ ਕਿ ਅਵਤਾਰ ਸਿੰਘ ਈਲਵਾਲ, ਬਲਾਕ ਪ੍ਰਧਾਨ ਸਾਹਿਬ ਸਿੰਘ ਤੇ ਸੰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ 'ਆਪ' ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ ਅਤੇ ਭਾਜਪਾ ਦੀਆਂ ਹਤਾਸ਼ ਚਾਲਾਂ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾ...
ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ

ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ

Local
ਬੁਢਲਾਡਾ, 26 ਅਪ੍ਰੈਲ: ਹਲਕਾ ਬੁਢਲਾਡਾ ਵਿੱਚ ਲਗਭਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਣੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ।  ਉਦਘਾਟਨ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ , ਬਰੇਟਾ ਤੋਂ ਕੁਲਰੀਆਂ , ਕੁਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ ਤੋਂ ਅਚਾਨਕ ਪਿੰਡ ਦੀਆਂ ਸੜਕਾਂ ਬਣਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਚਕਾਰ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਸਫਰ ਦੌਰਾਨ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਜੈਕਟ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 25 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਅਗਲੇ ਹਫਤੇ ਉਦਘਾਟਨ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਲਕਾ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾ...
ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬ...
ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਨੇ ਰਾਜ ‘ਚ ਸਿਹਤ ਤੇ ਸਿੱਖਿਆ ਦੀ ਕ੍ਰਾਂਤੀ ਲਿਆਂਦੀ- ਅਮਨ ਅਰੋੜਾ

Hot News
ਸੁਨਾਮ, 25 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 2.9 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਅਤੇ ਸਿਹਤ ਸੰਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਨੇ ਅਮਨ ਅਰੋੜਾ ਨੇ ਪਿੰਡ ਨਮੋਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਅਤਿਆਧੁਨਿਕ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 42.54 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸਰੂਮ, ਸਾਇੰਸ ਲੈਬ ਅਤੇ ਹੋਰ ਨਵੀਨੀਕਰਨ ਕਾਰਜਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਸ਼ੇਰੋਂ ਵਿੱਚ ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 31.96 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਾਰਜ ਪੂਰੇ ਕਰਕੇ ਸਕੂਲ ਨੂੰ ਨਵਾਂ ਰੂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਮੰਡੇਰ ਕਲਾਂ ਵਿੱਚ 55 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਾਇਮਰੀ ਸ...
ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

Hot News
ਅੰਮ੍ਰਿਤਸਰ, 25 ਅਪ੍ਰੈਲ (     ) - ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ। ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵ...
ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾਂ ਨੂੰ ਕੰਧਾਂ ਅਤੇ ਗਲੀਆਂ ਵਿੱਚ ‘ਪੰਜਾਬ ਦੇ ਗੱਦਾਰ’ ਨਾਅਰਿਆਂ ਦਾ ਕਰਨਾ ਪਿਆ ਸਾਹਮਣਾ

Hot News
*ਚੰਡੀਗੜ੍ਹ, 25 ਅਪ੍ਰੈਲ 2026*- ਰਾਜ ਸਭਾ ਮੈਂਬਰ ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਰੋਸ ਫੁੱਟ ਪਿਆ ਹੈ। ਉਨ੍ਹਾਂ ਦੀਆਂ ਰਿਹਾਇਸ਼ਾਂ ਅਤੇ ਇੱਥੋਂ ਤੱਕ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਵੀ ਉਨ੍ਹਾਂ ਨੂੰ "ਗੱਦਾਰ" ਦੱਸਣ ਵਾਲੇ ਨਾਅਰੇ ਲਿਖੇ ਗਏ ਹਨ, ਜੋ ਜਨਤਕ ਗੁੱਸੇ ਦੇ ਪੱਧਰ ਨੂੰ ਦਰਸਾਉਂਦੇ ਹਨ। ਕਈ ਥਾਵਾਂ 'ਤੇ ਪ੍ਰਦਰਸ਼ਨਕਾਰੀਆਂ ਨੇ "ਪੰਜਾਬ ਦੇ ਗੱਦਾਰ" ਦੇ ਨਾਅਰੇ ਲਗਾਏ, ਜੋ ਲੋਕਾਂ ਵਿੱਚ ਡੂੰਘੇ ਗੁੱਸੇ ਅਤੇ ਵਿਸ਼ਵਾਸਘਾਤ ਦੀ ਭਾਵਨਾ ਦਾ ਸੰਕੇਤ ਦਿੰਦੇ ਹਨ। ਬਹੁਤ ਸਾਰੇ ਨਾਗਰਿਕਾਂ ਨੇ ਪੰਜਾਬ ਦੇ ਜਨਾਦੇਸ਼ ਨਾਲ ਹੋਏ ਇਸ ਧੋਖੇ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ, ਅਤੇ ਕੁਝ ਨੇ ਤਾਂ ਰੋਸ ਵਜੋਂ ਆਪਣੇ ਬੱਚਿਆਂ ਨੂੰ ਐਲਪੀਯੂ ਵਿੱਚ ਦਾਖਲ ਨਾ ਕਰਵਾਉਣ ਦਾ ਵੀ ਐਲਾਨ ਕੀਤਾ ਹੈ। ਜਲੰਧਰ ਵਿੱਚ 'ਆਪ' ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ 'ਆਪ' ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ ਅਤੇ ਭਾਜਪਾ ਕੋਲ ਖੜ੍ਹ...
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ਵਿੱਚ ਸ਼ਾਮਲ

Hot News
*ਚੰਡੀਗੜ੍ਹ 25 ਅਪ੍ਰੈਲ 2026* ਕਬੱਡੀ ਖਿਡਾਰੀ ਅਤੇ ਮਸ਼ਹੂਰ ਸਟੌਪਰ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਖੇਡ ਜਗਤ ਦੀ ਇਸ ਨਾਮੀ ਹਸਤੀ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪਾਲਾ ਜਲਾਲਪੁਰੀਆ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿੱਚ ਆਪਣੀ ਬਿਹਤਰੀਨ ਤਕਨੀਕ ਅਤੇ 'ਕਲੋਜ਼ ਫਾਈਟਰ' ਦੇ ਨਾਮ ਤੋਂ ਮਸ਼ਹੂਰ ਹਨ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਖੇਡ ਦੇ ਮੈਦਾਨ ਵਿੱਚ ਪੰਜਾਬ ਦੀ ਸ਼ਾਨ ਵਧਾਈ ਹੈ ਅਤੇ ਹੁਣ ਉਹ ਜਨ ਸੇਵਾ ਦੇ ਮੈਦਾਨ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਲਗਾਤਾਰ ਖਿਡਾਰੀਆਂ ਨੂੰ ਮਾਣ-ਸਤਿਕਾਰ ਦੇਣ ਅਤੇ ਨੌਜਵਾਨਾਂ ...
ਫਰੀਦਕੋਟ ‘ਚ ਲੱਗੀ ਭਿਆਨਕ ਅੱਗ, ਫੌਜ ਦੀ ਚੌਕਸੀ ਨਾਲ ਹੋਇਆ ਭਾਰੀ ਨੁਕਸਾਨ ਤੋਂ ਬਚਾਅ

ਫਰੀਦਕੋਟ ‘ਚ ਲੱਗੀ ਭਿਆਨਕ ਅੱਗ, ਫੌਜ ਦੀ ਚੌਕਸੀ ਨਾਲ ਹੋਇਆ ਭਾਰੀ ਨੁਕਸਾਨ ਤੋਂ ਬਚਾਅ

Hot News
ਫਰੀਦਕੋਟ, 25 ਅਪ੍ਰੈਲ : ਅੱਜ ਇਥੇ ਫੌਜੀ ਛੌਣੀ ਦੇ ਨਾਲ ਲਗਦੇ ਫਰੀਦਕੋਟ ਰਿਆਸਤ ਦੇ ਜਹਾਜ ਗਰਾਊਂਡ ਦੇ ਨਾਲ ਲਗਦੇ ਜੰਗਲ ਵਿਚ ਅਚਾਨਕ ਅੱਗ ਲੱਗ ਗਈ ਜਿਸ ਨਾਲ ਵੱਡੀ ਗਿਣਤੀ ਵਿਚ ਦਰਖਤ ਅਤੇ ਪੰਛੀ ਅੱਗ ਦੀ ਲਪੇਟ ਵਿਚ ਆ ਗਏ। ਅੱਜ ਸ਼ਾਮ ਲਗਭਗ 3.30 ਵਜੇ ਅੱਗ ਲੱਗਣ ਪਿਛੋਂ ਨਾਲ ਲਗਦੀ ਫੌਜੀ ਛਾਉਣੀ ਦੇ ਅਫਸਰਾਂ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਆਸ ਪਾਸ ਦੇ ਇਲਾਕੇ ਦੇ ਫਾਇਰ ਬ੍ਰਿਗੇਡ ਨਾਲ ਸੰਪਰਕ ਕੀਤਾ ਅਤੇ ਬਹੁਤ ਹੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਛਾਉਣੀ ਦੇ ਬਿੱਲਕੁੱਲ ਨਾਲ ਲੱਗਦੇ ਫਰੀਦਕੋਟ ਰਿਆਸਤ ਦੇ ਹਵਾਈ ਅੱਡੇ ਦੇ ਨਾਲ ਕਈ ਏਕੜ ਜ਼ਮੀਨ ਵਿਚ ਜੰਗਲ ਹਨ, ਜੋ ਕਿ ਫਰੀਦਕੋਟ ਰਿਆਸਤ ਦੀ ਪ੍ਰਾਪਰਟੀ ਹੈ। ਅੱਜ ਅਚਾਨਕ ਵਧੀ ਗਰਮੀ ਦੌਰਾਨ ਅੱਗ ਲੱਗਣ ਪਿਛੋਂ ਫੌਜੀ ਛਾਉਣੀ ਦੇ ਅਫਸਰਾਂ ਨੂੰ ਜਦੋਂ ਹੀ ਸੂਚਨਾ ਮਿਲੀ ਤਾਂ ਤੁਰੰਤ ਫੌਜ ਨੂੰ ਹਰਕਤ ਵਿਚ ਲਿਆਂਦਾ ਗਿਆ ਅਤੇ ਫਾਇਰ ਬ੍ਰਿਗੇਟ ਦੀ ਸਹਾਇਤਾ ਨਾਲ ਅੱਗ 'ਤੇ ਕਾਬੂ ਪਾਇਆ। ਇਸ ਅੱਗ ਨਾਲ ਲਗਭਗ 5–6 ਏਕੜ ਰਕਬੇ ਵਿਚ ਲੱਗੇ ਦਰਖਤ ਬਿੱਲਕੁੱਲ ਸੜ ਕੇ ਸੁਆਹ ਹੋ ਗਏ। ਮੌਕੇ 'ਤੇ ਫਰੀਦਕੋਟ ਦੀ ਪੁਲੀਸ ਵੀ ਪਹੁੰਚ ਗਈ, ਪਰ ਅਜੇ ਤੱਕ ਅੱਗ ਲ...
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼ਪੁਰ 59592...