ਜ਼ਿਲ੍ਹਾ ਪ੍ਰਸ਼ਾਸਨ ਤੇ ਸਭਿਆਚਾਰਕ ਸੁਸਾਇਟੀ ਵੱਲੋਂ ਮੇਲੇ ਦਾ ਸ਼ਡਿਊਲ ਜਾਰੀ
ਫ਼ਰੀਦਕੋਟ 17 ਸਤੰਬਰ- ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਮੇਲੇ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ.ਸ.ਗੁਰਬੰਸ ਸਿੰਘ ਬੈਂਸ ਵੱਲੋਂ ਮੀਡੀਆ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਦੀ ਸਫਲਤਾ ਲਈ ਪ੍ਰੈਸ ਤੇ ਆਮ ਲੋਕਾਂ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਦਾ ਆਰੰਭ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸ੍ਰੀ ਸੁਖਮਨੀ ਸਹਿਬ ਦੇ ਪਾਠ ਨਾਲ ਹੋਵੇਗਾ। ਇਸ ਉਪਰੰਤ ਖੂਨਦਾਨ ਕੈਂਪ ਕਿਲਾ ਮੁਬਾਰਕ ਵਿਖੇ ਅਤੇ ਸਰਕਾਰੀ ਬ੍ਰਿੰਜਿਦਰਾ ਕਾਲਜ ਵਿਖੇ,ਨਹਿਰੂ ਸਟੇਡੀਅਮ ਵਿਖੇ ਖੇਡ ਮੇਲੇ ਦੀ ਸੁਰੂਆਤ ਹੋਵੇਗੀ, ਬਾਬਾ ਫਰੀਦ ਸਾਹਿਤ ਮੇਲਾ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ, ਫ਼ਰੀਦਕੋਟ ਅਤੇ ਨਵੀਂ ਦਾਣਾ ਮੰਡੀ ਵਿਖੇ ਕੌਮੀ ਲੋਕ ਨਾਚ ਅਤੇ ਕਰਾਫਟ ਮੇਲਾ ਹੋਵੇਗਾ। ਇਸ ਤੋਂ ਇਲਾਵਾ ਦਰਬਾਰ ਗੰਜ ਵਿਖੇ ਡਰਾਮਾ ਫੈਸਟੀਵਲ ਅਤੇ ਧਾਰਮਿਕ ਪ੍ਰੋਗਰਾਮ, ਗੁਰਦੁਆਰਾ ਖਾਲਸਾ ਦੀਵਾਨ ਫ...








