ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ
ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਲਗਾਏ ਗਏ ਸੂਬਾ ਪੱਧਰੀ ਸਿਹਤ ਚੈਕ-ਅੱਪ ਕੈਂਪਾਂ ਦੌਰਾਨ ਕਰੀਬ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਆਪਣਾ ਅਨਮੋਲ ਸਰਮਾਇਆ ਮੰਨਦੀ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਨਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਅਤੇ ਸਮਾਜ ਦੀ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੇ ਤਜਰਬੇ ਭਵਿੱਖੀ ਪੀੜ੍ਹੀਆਂ ਲਈ ਰਾਹ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਸਮਾਜ ਦੋਵਾਂ ਦੀ ਨੈਤਿਕ ਜ਼ਿੰਮੇਵਾਰੀ ਹੈ ਕਿ ਬਜ਼ੁਰਗਾਂ ਨੂੰ ਇਜ਼ਤ, ਦੇਖਭਾਲ ਅਤੇ ਆਪਣੇਪਣ ਨਾਲ ਜੀਵਨ ਬਤੀਤ ਕਰਨ ਲਈ ਉਚਿਤ ਮਾਹੌਲ ਪ੍ਰਦਾਨ ਕੀਤਾ ਜਾਵੇ। “ਅਜਿਹੀਆਂ ਪਹਿਲਕਦਮੀਆਂ ਰਾਹੀਂ ਅਸੀਂ ਬਜ਼ੁਰਗਾਂ ਦੇ ਨਾਲ ਹਰ ਪੜਾਅ ‘ਤੇ ਖੜ੍ਹੇ ਰਹਿਣ ਦੀ ਆਪਣੀ ਵਚਨਬੱਧਤਾ...







